ਕਰਮਜੀਤ ਅਨਮੋਲ ਨੇ ਸੋਸ਼ਲ ਮੀਡੀਆ ਤੇ ਤਸਵੀਰ ਸਾਂਝੀ ਕਰਦੇ ਹੋਏ , ਕੀਤੀ ਸਰਬੱਤ ਦੇ ਭਲੇ ਲਈ ਅਰਦਾਸ

Karamjit Anmol shared picture : ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉੇਨ੍ਹਾਂ ਨੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਹੈ । ਇਸ ਤਸਵੀਰ ‘ਚ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਜ਼ਰ ਆ ਰਹੇ ਨੇ ।

ਇਸ ਤਸਵੀਰ ‘ਤੇ ਉਨ੍ਹ੍ਹਾਂ ਦੇ ਚਾਹੁਣ ਵਾਲੇ ਅਤੇ ਹੋਰ ਕਈ ਕਲਾਕਾਰ ਵੀ ਕਮੈਂਟਸ ਕਰਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ ਵਿਖਾਈ ਦੇ ਰਹੇ ਹਨ । ਕਰਮਜੀਤ ਅਨਮੋਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।ਫ਼ਿਲਮਾਂ ਦੇ ਨਾਲ ਨਾਲ ਉਹ ਕਈ ਹਿੱਟ ਵੀ ਗੀਤ ਦੇ ਚੁੱਕੇ ਹਨ ।

Karamjit Anmol shared picture

ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਫ਼ਿਲਮਾਂ ‘ਚ ਆਪਣੇ ਆਪ ਨੂੰ ਸਥਾਪਿਤ ਕਰਨ ਲਈ ਲੰਮਾ ਸੰਘਰਸ਼ ਕੀਤਾ ਹੈ । ਪਿੱਛੇ ਜਿਹੇ ਕਵਿਤਾ ਕੌਸ਼ਿਕ ਦੇ ਨਾਲ ਆਈ ਉਨ੍ਹਾਂ ਦੀ ਫ਼ਿਲਮ ‘ਮਿੰਦੋ ਤਸੀਲਦਾਰਨੀ’ ਨੂੰ ਦਰਸ਼ਕਾਂ ਵੱਲੋਂ ਕਾਫੀ ਸਰਾਹਿਆ ਗਿਆ ਸੀ ਅਤੇ ਹੁਣ ਉਹ ਕਈ ਫ਼ਿਲਮਾਂ ‘ਚ ਕੰਮ ਕਰ ਰਹੇ ਹਨ । ਤੇ ਚਲ ਰਹੇ ਕਿਸਾਨੀ ਅੰਦੋਲਨ ਨੂੰ ਵੀ ਉਹ ਲਗਾਤਾਰ ਸਪੋਰਟ ਕਰ ਰਹੇ ਹਨ ।

ਦੇਖੋ ਵੀਡੀਓ : ‘ਕੱਲ੍ਹ ਨੂੰ ਜੇ ਮੋਦੀ ਲਹਿ ਜਾਂਦੈ, ਓਹਦੈ ਖਿਲਾਫ਼ ਕੋਈ ਜ਼ੁਲਮ ਕਰਦੈ ਤਾਂ ਉਸਦੇ ਲਈ ਵੀ ਡਟਾਂਗੇ’



Source link

Leave a Reply

Your email address will not be published. Required fields are marked *