ਗਾਇਕ ਨਿਰਵੈਰ ਪੰਨੂ ਦਾ ਨਵਾਂ ਗੀਤ ‘VACATION’ ਹੋਇਆ ਰਿਲੀਜ਼ , ਗੀਤ ਛਾਇਆ ਟਰੈਂਡਿੰਗ ‘ਚ

Nirvair Pannu’s new song : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਨਿਰਵੈਰ ਪੰਨੂ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਜੀ ਹਾਂ ਉਹ ‘Vacation’ ਟਾਈਟਲ ਹੇਠ ਚੱਕਵੀਂ ਬੀਟ ਵਾਲਾ ਸੌਂਗ ਲੈ ਕੇ ਆਏ ਨੇ । ਇਸ ਗੀਤ ਨੂੰ ਵੀ ਨਿਰਵੈਰ ਪੰਨੂ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ Rav Hanjra ਨੇ ਲਿਖੇ ਤੇ ਮਿਊਜ਼ਿਕ Snappy ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਤੇਜ਼ੀ ਸੰਧੂ ਨੇ ਡਾਇਰੈਕਟ ਕੀਤਾ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਨਿਰਵੈਰ ਪੰਨੂ ਤੇ ਫੀਮੇਲ ਮਾਡਲ।

Nirvair Pannu’s new song

ਵੀਡੀਓ ਨੂੰ Gringo Entertainments ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜਿਸ ਕਰਕੇ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ । ਜੇ ਗੱਲ ਕਰੀਏ ਨਿਰਵੈਰ ਪੰਨੂ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਕਈ ਹਿੱਟ ਗੀਤ ਦੇ ਚੁੱਕੇ ਹਨ । ਹਾਲ ਹੀ ‘ਚ ਉਹ ਕਿਸਾਨੀ ਗੀਤ ‘ਸਵਾ ਲੱਖ ਦਿੱਲੀਏ’ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸਨ । ਜਿਸ ਨੂੰ ਉਨ੍ਹਾਂ ਨੇ ਦਿੱਲੀ ‘ਚ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸਮਰਪਿਤ ਕੀਤਾ ਸੀ ।

ਦੇਖੋ ਵੀਡੀਓ : ਲਓ ਜੀ ਦਿੱਲੀ ਚ ਵਾੜ ਦਿੱਤਾ ਕਿਸਾਨ ਨੇ ਘੜੁੱਕਾ! ਹੁਣ ਆਊਗੀ ਪਿੰਡਾਂ ਵਾਲੀ ਫੀਲਿੰਗ

Source link

Leave a Reply

Your email address will not be published. Required fields are marked *