Bike riders looted : ਜਿਲ੍ਹਾ ਬਠਿੰਡਾ ਵਿਖੇ ਨਿਤ ਦਿਨ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਅੱਜ ਵੀ ਇਥੇ ਆੜ੍ਹਤੀ ਕੋਲੋਂ 10 ਲੱਖ ਰੁਪਏ ਦੀ ਲੁੱਟ ਕੀਤੀ ਗਈ। ਕਾਰੋਬਾਰੀ ਦੀ ਅੱਖਾਂ ‘ਚ ਮਿਰਚ ਪਾਊਡਰ ਸੁੱਟ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਸ਼ਿਕਾਇਤ ਦੇ ਬਾਅਦ ਪੁਲਿਸ ਨੇ ਅਣਪਛਾਤੇ ਦੇ ਖਿਲਾਫ ਲੁੱਟ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਘਟਨਾ ਵਾਲੀ ਥਾਂ ਦੇ ਆਸ ਪਾਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

ਗੋਨਿਆਣਾ ਮੰਡੀ ਦੇ ਏਜੰਟ ਸੰਜੀਵ ਕੁਮਾਰ ਨਾਲ ਲੁੱਟ ਦੀ ਵਾਰਦਾਤ ਹੋਈ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੰਜੀਵ ਦੇ ਪੁੱਤਰ ਦੀਪਕ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਸੱਤ ਵਜੇ ਉਹ ਆਮ ਵਾਂਗ ਦੁਕਾਨ ‘ਤੇ ਪਹੁੰਚਿਆ ਸੀ ਕਿ ਬਾਈਕ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਦੀਆਂ ਅੱਖਾਂ ‘ਤੇ ਮਿਰਚਾਂ ਸੁੱਟ ਦਿੱਤੀਆਂ। ਇਸ ਤੋਂ ਪਹਿਲਾਂ ਕਿ ਕੁਝ ਵੀ ਸਮਝ ਆਵੇ, ਬਦਮਾਸ਼ ਸੰਜੀਵ ਕੁਮਾਰ ਦੇ ਹੱਥੋਂ ਬੈਗ ਖੋਹ ਕੇ ਭੱਜ ਗਿਆ। ਇਸ ‘ਚ ਲਗਭਗ 10 ਲੱਖ ਰੁਪਏ ਸਨ। ਪੁਲਿਸ ਦੇ ਹੱਥ ਅਜੇ ਕੁਝ ਨਹੀਂ ਲੱਗਾ। ਪ੍ਰਸ਼ਾਸਨ ਤੋਂ ਮੰਗ ਹੈ ਕਿ ਜਲਦੀ ਹੀ ਲੁਟੇਰਿਆਂ ਨੂੰ ਫੜ ਕੇ ਅਗਲੇਰੀ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਗੋਨਿਆਣਾ ਮੰਡੀ ਵਿੱਚ ਇਸ ਘਟਨਾ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਹੈ।

ਇਸ ਘਟਨਾ ਬਾਰੇ ਐਸਐਚਓ ਬੂਟਾ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਤਕਨੀਕੀ ਟੀਮ ਨੂੰ ਬੁਲਾਇਆ ਗਿਆ ਹੈ, ਜਦੋਂਕਿ ਮਾਲ ਰੋਡ ‘ਤੇ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੀੜਤ ਪਰਿਵਾਰ ਦੀ ਸ਼ਿਕਾਇਤ ‘ਤੇ ਅਣਪਛਾਤੇ ਲੋਕਾਂ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਘਟਨਾ ਵਾਲੀ ਥਾਂ ਦੇ ਆਸ ਪਾਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਲੱਭੀ ਜਾ ਰਹੀ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .