40 ਮੁਕਤਿਆਂ ਦੀ ਯਾਦ ‘ਚ ਮਨਾਇਆ ਜਾਣ ਵਾਲਾ ਸ੍ਰੀ ਮੁਕਤਸਰ ਸਾਹਿਬ ਦਾ ਮਾਘੀ ਮੇਲਾ

Maghi Mela of : ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ ਸਿੱਖੀ ਮਹੱਤਵ ਵੀ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਦਿਨ ਮਾਘੀ ਦਾ ਮੇਲਾ ਲੱਗਦਾ ਹੈ। ਮੁਕਤਸਰ ਦਾ ਪੁਰਾਣਾ ਨਾਂ ਖਿਦਰਾਣੇ ਦੀ ਢਾਬ ਸੀ| 40 ਮੁਕਤਿਆਂ ਅਤੇ ਹੋਰ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਮੁਕਤਸਰ ਸਾਹਿਬ ਵਿਖੇ ਹਰ ਸਾਲ ਮਾਘੀ ਵਾਲੇ ਦਿਨ ਭਾਰੀ ਜੋੜ ਮੇਲਾ ਲਗਦਾ ਹੈ ਤੇ ਦੇਸ਼ਾਂ-ਵਿਦੇਸ਼ਾਂ ਤੋਂ ਇਥੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਥੇ ਇਸਨਾਨ ਕਰਨ ਲਈ ਆਉਂਦੇ ਹਨ। ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੂੰ ਮੁਗਲਾਂ ਨਾਲ ਅਨੇਕਾਂ ਲੜਾਈਆਂ ਲੜਨੀਆਂ ਪਈਆਂ| ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਖਿਦਰਾਣੇ ਦੀ ਢਾਬ ਵਿੱਚ ਡੇਰੇ ਲਾਏ ਤਾਂ ਹਜ਼ਾਰਾਂ ਦੀ ਗਿਣਤੀ ਵਿੱਚ ਮੁਗ਼ਲ ਫ਼ੋਜਾਂ ਨੇ ਖਿਦਰਾਣੇ ਦੀ ਢਾਬ ਨੂੰ ਆ ਘੇਰਿਆ ਅਤੇ ਇੱਥੇ ਸਿੱਖਾਂ ਮੁਗਲਾਂ ਵਿਚਕਾਰ ਭਿਅੰਕਰ ਲੜਾਈ ਹੋਈ |

Maghi Mela of

ਇਸ ਲੜਾਈ ਵਿੱਚ ਮਾਝੇ ਦੇ ਉਹ ਚਾਲੀ ਸਿੱਖ ਜਿਹੜੇ ਆਨੰਦਪੁਰ ਦੇ ਕਿਲ੍ਹੇਬੰਦੀ ਦੀ ਘੇਰਾ ਬੰਦੀ ਸਮੇਂ ਗੁਰੂ ਗੋਬਿੰਦ ਸਿੰਘ ਜੀ ਨੂੰ ਬੇਦਾਵਾ ਦੇ ਕੇ ਉਨ੍ਹਾਂ ਦਾ ਸਾਥ ਛੱਡ ਕੇ ਆਏ ਸਨ। ਇਸ ਲੜਾਈ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ| ਗੁਰੂ ਗੋਬਿੰਦ ਸਿੰਘ ਜੀ ਨੇ ਉਨ੍ਹਾਂ ਦੀ ਲਾਸਾਨੀ ਸ਼ਹੀਦੀ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੂੰ ਮੁਕਤੀ ਦਾ ਵਰ ਦਿਤਾ ਜਿਸ ਕਾਰਨ ਖਿਦਰਾਣੇ ਦੀ ਢਾਬ ਦਾ ਨਾਂ ਮੁਕਤਸਰ ਪੈ ਗਿਆ|

Maghi Mela of

ਇਨ੍ਹਾਂ ਚਾਲੀ ਸਿੱਖਾਂ ਦੀ ਸ਼ਹੀਦੀ ਦੀ ਯਾਦ ਵਿੱਚ ਇੱਥੇ ਗੁਰਦੁਵਾਰਾ ਸ਼ਹੀਦ ਗੰਜ਼ ਸ਼ਸੋਭਿਤ ਹੈ। ਇਨ੍ਹਾਂ ਦੀ ਯਾਦ ਵਿੱਚ ਹੀ ਇੱਥੇ ਮਾਘ ਦੀ ਸੰਗਰਾਂਦ ਦਾ ਮੇਲਾ ਭਰਦਾ ਹੈ ਜਿਥੇ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬ ਦੇ ਲੋਕ ਆਉਂਦੇ ਹਨ ਅਤੇ ਮਾਘੀ ਦਾ ਮੇਲਾ ਧੂਮ ਧਾਮ ਨਾਲ ਮਨਾਉਂਦੇ ਹਨ।ਮੁਕਤਸਰ ਦੀ ਮਾਘੀ ਦਾ ਪੰਜਾਬ ਦੇ ਲੋਕਾਂ ਵਿੱਚ ਖਾਸ ਮਹੱਤਵ ਹੈ।

Maghi Mela of

ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰੱਖਦਾ ਹੈ | ਜਿਸ ਨੂੰ ਪੰਜਾਬ ਵਿੱਚ ਬਿਨਾਂ ਕਿਸੇ ਜਾਤ ਪਾਤ ਅਤੇ ਵਿਤਕਰੇ ਬਗੈਰ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ‘ਚ ਮਨਾਇਆ ਜਾਂਦਾ ਹੈ।

Source link

Leave a Reply

Your email address will not be published. Required fields are marked *