Robber arrest laptop dayanand hospital: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ‘ਤੇ ਨਕੇਲ ਕੱਸਦੇ ਹੋਏ ਪੁਲਿਸ ਇਕ ਲੁਟੇਰੇ ਨੂੰ ਗ੍ਰਿਫਤਾਰ ਕਰਕੇ ਵੱਡੀ ਕਾਰਵਾਈ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਸਥਾਨਕ ਦਇਆਨੰਦ ਹਸਪਤਾਲ ‘ਚ ਚੋਰੀਆਂ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਪੁਲਿਸ ਚੌਂਕੀ ਦਇਆਨੰਦ ਹਸਪਤਾਲ ਦੇ ਇੰਚਾਰਜ ਸਤਨਾਮ ਸਿੰਘ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਗ੍ਰਿਫਤਾਰ ਮੁਲਜ਼ਮ ਦੀ ਸ਼ਨਾਖਤ ਵਰੁਣ ਪੁਰੀ ਪੁੱਤਰ ਬਿਮਲਪੁਰੀ ਵਾਸੀ ਚੰਦਰ ਨਗਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਬੀਤੇ ਦਿਨ ਹਸਪਤਾਲ ਦੇ ਸੁਰੱਖਿਆ ਮੈਨੇਜਰ ਸੁਮਨ ਕੁਮਾਰ ਦੇ ਦਫ਼ਤਰ ‘ਚੋਂ ਉਸ ਦਾ ਲੈਪਟਾਪ ਚੋਰੀ ਕਰਕੇ ਫ਼ਰਾਰ ਹੋ ਗਿਆ ਸੀ। ਇਹ ਵਾਰਦਾਤ ਉਥੇ ਲੱਗੇ ਸੀ. ਸੀ.ਟੀ.ਵੀ. ਕੈਮਰੇ ‘ਚ ਕੈਦ ਹੋ ਗਈ ਸੀ, ਜਿਸ ਆਧਾਰ ‘ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਉਸ ਪਾਸੋਂ ਹੋਰ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੁਲਿਸ ਵਲੋਂ ਉਸ ਦੇ ਕਬਜ਼ੇ ‘ਚੋਂ ਚੋਰੀ ਕੀਤਾ ਲੈਪਟਾਪ ਵੀ ਬਰਾਮਦ ਕਰ ਲਿਆ ਗਿਆ ਹੈ।
ਇਹ ਵੀ ਦੇਖੋ-–
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .