ਕਿਸਾਨਾਂ ਨੇ ਰੁਕਵਾਈ ਬਾਲੀਵੁਡ ਅਦਾਕਾਰਾ ਜਾਨ੍ਹਵੀ ਕਪੂਰ ਦੀ ਸ਼ੂਟਿੰਗ, ਕਿਹਾ- ਨਹੀਂ ਹੋਣ ਦਿਆਂਗੇ ਕੋਈ ਵੀ ਹਿੰਦੀ ਫਿਲਮ ਦੀ ਸ਼ੂਟਿੰਗ ਜਦੋਂ ਤੱਕ…

Farmers stop shooting of Bollywood actress : ਖੇਤੀਬਾੜੀ ਕਾਨੂੰਨਾਂ ਬਾਰੇ ਕਿਸਾਨਾਂ ਦਾ ਗੁੱਸਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਸ਼ਨੀਵਾਰ ਨੂੰ ਪਟਿਆਲਾ ਦੇ ਭੂਪਿੰਦਰਾ ਰੋਡ ਦੇ ਨੇੜੇ ਫਿਲਮ ‘ਗੁੱਡ ਲੱਕ ਜੈਰੀ’ ਦੀ ਸ਼ੂਟਿੰਗ ਚੱਲ ਰਹੀ ਸੀ, ਜਿਵੇਂ ਹੀ ਕਿਸਾਨਾਂ ਨੂੰ ਇਸ ਗੱਲ ਦਾ ਪਤਾ ਲੱਗਾ, ਉਹ ਵੱਡੀ ਗਿਣਤੀ ਵਿਚ ਸ਼ੂਟਿੰਗ ਵਾਲੀ ਥਾਂ ‘ਤੇ ਪਹੁੰਚੇ ਅਤੇ ਸ਼ੂਟਿੰਗ ਰੁਕਵਾ ਦਿੱਤੀ।  ਕਿਸਾਨਾਂ ਦੇ ਗੁੱਸੇ ਨੂੰ ਦੇਖਦਿਆਂ ਫਿਲਮ ਦੀ ਅਦਾਕਾਰਾ ਜਾਹਨਵੀ ਕਪੂਰ ਅਤੇ ਪੂਰੀ ਟੀਮ ਹੋਟਲ ਵਾਪਸ ਪਰਤ ਗਈ।

Farmers stop shooting of Bollywood actress

ਹਾਲਾਂਕਿ ਕਿਸਾਨਾਂ ਦਾ ਗੁੱਸਾ ਨਹੀਂ ਇਥੇ ਹੀ ਨਹੀਂ ਰੁਕਿਆ, ਉਨ੍ਹਾਂ ਨੇ ਹੋਟਲ ਦੇ ਬਾਹਰ ਪਹੁੰਚ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਕਿਸਾਨੀ ਕਾਨੂੰਨ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਪੰਜਾਬ ਵਿੱਚ ਕਿਸੇ ਵੀ ਹਿੰਦੀ ਫਿਲਮ ਦੀ ਸ਼ੂਟਿੰਗ ਨਹੀਂ ਹੋਣ ਦਿੱਤੀ ਜਾਵੇਗੀ।

Farmers stop shooting of Bollywood actress
Farmers stop shooting of Bollywood actress

ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਕਿਸਾਨਾਂ ਨੇ ਸ਼ੂਟਿੰਗ ਵਾਲੀ ਥਾਂ ‘ਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਫਿਲਮ ਦੀ ਟੀਮ ਨੇ ਉਨ੍ਹਾਂ ਨਾਲ ਗੱਲ ਕਰਕੇ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਕਿਸਾਨ ਸਹਿਮਤ ਨਹੀਂ ਹੋਏ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵਿਚ ਕਿਸੇ ਵੀ ਫਿਲਮੀ ਸ਼ਖਸੀਅਤ ਨੇ ਉਨ੍ਹਾਂ ਦਾ ਸਮਰਥਨ ਨਹੀਂ ਕੀਤਾ। ਜਦੋਂ ਕਿ ਇਹ ਲੋਕ ਸਿਰਫ ਲੋਕਾਂ ਦੀ ਬਦੌਲਤ ਹੀ ਸਫਲਤਾ ਦੀਆਂ ਸਿਖਰਾਂ ਤੇ ਪਹੁੰਚ ਜਾਂਦੇ ਹਨ।

Farmers stop shooting of Bollywood actress
Farmers stop shooting of Bollywood actress

ਇਨਕਲਾਬੀ ਕਿਸਾਨ ਯੂਨੀਅਨ ਦੇ ਆਗੂ ਗੁਰਧਿਆਨ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਨਹੀਂ ਸੁਣ ਰਹੀ। ਇਸ ਦੇ ਨਾਲ ਹੀ ਫਿਲਮੀ ਸਿਤਾਰਿਆਂ ਨੇ ਕਿਸਾਨਾਂ ਦੇ ਹੱਕ ਵਿਚ ਆਪਣੀ ਆਵਾਜ਼ ਨਹੀਂ ਬੁਲਾਈ ਹੈ। ਇਸ ਕਾਰਨ ਕਿਸਾਨਾਂ ਵਿੱਚ ਰੋਸ ਹੈ। ਦੱਸਣਯੋਗ ਹੈ ਕਿ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਕੜਾਕੇ ਦੀ ਠੰਡ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਬਾਰਡਰਾਂ ‘ਤੇ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਕਾਨੂੰਨਾਂ ਨੂੰ ਰੱਦ ਕਰਨ ਲਈ ਤਿਆਰ ਨਹੀਂ ਹੈ।

Source link

Leave a Reply

Your email address will not be published. Required fields are marked *