Punjab Chief Minister: ਅੱਜ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਕੱਢੀ ਗਈ। ਖੇਤੀਬਾੜੀ ਕਾਨੂੰਨ ਖਿਲਾਫ ਦਿੱਲੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਪੁਲਿਸ ਨਾਲ ਕਈ ਥਾਵਾਂ ‘ਤੇ ਝੜਪਾਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗਣਤੰਤਰ ਦਿਵਸ ਦੇ ਮੌਕੇ ਤੇ ਕਿਸਾਨ ਟਰੈਕਟਰ ਮਾਰਚ ਕੱਢ ਰਹੇ ਹਨ। ਹੁਣ ਇਸ ਮਾਮਲੇ ਨੂੰ ਲੈ ਕੇ ਰਾਜਨੀਤੀ ਸ਼ੁਰੂ ਹੋ ਗਈ ਹੈ। ਦਿੱਲੀ ਦੀਆਂ ਕਈ ਸਰਹੱਦਾਂ ‘ਤੇ ਰਾਤ 12 ਵਜੇ ਤੱਕ ਇੰਟਰਨੈਟ ਸੇਵਾਵਾਂ ਅਸਥਾਈ ਤੌਰ ‘ਤੇ ਰੋਕ ਦਿੱਤੀਆਂ ਗਈਆਂ ਹਨ। ਗ੍ਰਹਿ ਮੰਤਰਾਲੇ ਵੱਲੋਂ ਸਿੰਘੂ ਬਾਰਡਰ, ਗਾਜੀਪੁਰ ਬਾਰਡਰ, ਟੀਕਰੀ ਬਾਰਡਰ, ਮੁਕਰਬਾ ਚੌਕ ਅਤੇ ਨੰਗਲੋਈ ਬਾਰਡਰ ਵਿਖੇ ਇੰਟਰਨੈਟ ਸੇਵਾਵਾਂ ਰੋਕ ਦਿੱਤੀਆਂ ਗਈਆਂ ਹਨ। ਰਾਜਧਾਨੀ ਦੇ ਵੱਖ ਵੱਖ ਇਲਾਕਿਆਂ ਵਿੱਚ ਮੰਗਲਵਾਰ ਨੂੰ ਹੰਗਾਮਾ ਹੋਇਆ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਦਿੱਲੀ ‘ਚ ਹੈਰਾਨ ਕਰਨ ਵਾਲੇ ਦ੍ਰਿਸ਼ ਸਾਹਮਣੇ ਆਏ। ਕੁਝ ਸ਼ਰਾਰਤੀ ਤੱਤਾਂ ਦੁਆਰਾ ਹਿੰਸਾ ਕੀਤੀ ਗਈ। ਇਹ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ ਦੁਆਰਾ ਪੈਦਾ ਕੀਤੀ ਸਦਭਾਵਨਾ ਨੂੰ ਨਕਾਰ ਦੇਵੇਗਾ। ਕਿਸਾਨ ਨੇਤਾਵਾਂ ਨੇ ਟਰੈਕਟਰ ਰੈਲੀ ਨੂੰ ਖਤਮ ਕਰ ਦਿੱਤਾ ਹੈ ਤੇ ਹੁਣ ਮੈਂ ਸਾਰੇ ਅਸਲ ਕਿਸਾਨਾਂ ਨੂੰ ਬੇਨਤੀ ਕਰਦਾ ਹਾਂ ਕਿ ਸਾਰੇ ਕਿਸਾਨ ਬਾਰਡਰ ‘ਤੇ ਵਾਪਸ ਆ ਜਾਣ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .