ਪੰਜਾਬ ’ਚ 9 ਫਰਵਰੀ ਤੋਂ ਖੁੱਲ੍ਹਣਗੇ ਮੈਰੀਟੋਰੀਅਸ ਸਕੂਲ, ਇਨ੍ਹਾਂ ਗੱਲਾਂ ਦਾ ਰੱਖਣਾ ਹੋਵੇਗਾ ਖਾਸ ਧਿਆਨ

Meritorious schools will open in Punjab : ਚੰਡੀਗੜ੍ਹ : ਪੰਜਾਬ ਵਿੱਚ ਸਰਕਾਰੀ ਸਕੂਲਾਂ ਤੋਂ ਬਾਅਦ ਹੁਣ ਰੈਜ਼ੀਡੈਂਸ਼ੀਅਲ ਮੈਰੀਟੋਰੀਅਸ ਸਕੂਲਾਂ ਵੀ 9 ਫਰਵਰੀ ਨੂੰ ਖੁੱਲ੍ਹਣ ਜਾ ਰਹੇ ਹਨ। ਦੱਸਣਯੋਗ ਹੈ ਕਿ ਕੋਵਿਡ-19 ਮਹਾਂਮਾਰੀ ਦੇ ਸੰਕਟਕਾਲੀ ਦੌਰ ਕਾਰਨ ਮੈਰੀਟੋਰੀਅਸ ਸਕੂਲਾਂ ਨੂੰ ਕੋਵਿਡ ਕੇਅਰ ਸੈਂਟਰਾਂ ਵਿੱਚ ਤਬਦੀਲ ਕੀਤਾ ਗਿਆ ਸੀ। ਪਰ ਹੁਣ ਹਾਲਾਤ ਠੀਕ ਹੋਣ ਤੋਂ ਬਾਅਦ ਇਨ੍ਹਾਂ ਸਕੂਲਾਂ ਮੁੜ ਤੋਂ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦਿੰਦੇ ਹੋਏ ਕਿਹਾ ਕਿ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਪੰਜਾਬ ਸਰਕਾਰ ਨੇ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ, ਪਟਿਆਲਾ, ਮੁਹਾਲੀ, ਗੁਰਦਾਸਪੁਰ, ਫਿਰੋਜ਼ਪੁਰ, ਸੰਗਰੂਰ ਅਤੇ ਤਲਵਾੜਾ (ਹੁਸ਼ਿਆਰਪੁਰ) ਦੇ ਸਥਿਤ ਰੈਜ਼ੀਡੈਂਸ਼ੀਅਲ ਮੈਰੀਟੋਰੀਅਸ ਸਕੂਲ 9 ਫਰਵਰੀ ਤੋਂ ਖੋਲਣ ਦਾ ਫੈਸਲਾ ਕੀਤਾ ਹੈ।

Meritorious schools will open in Punjab

ਸਿੱਖਿਆ ਮੰਤਰੀ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਗਿਆਰਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਪਿਛਲੇ ਸਾਲ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਪ੍ਰੀਖਿਆ ਨਹੀਂ ਕਰਵਾਈ ਗਈ ਸੀ। ਹੁਣ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਦੀ ਮੰਗ ਨੂੰ ਵਿਚਾਰਦਿਆਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ 11ਵੀਂ ਜਮਾਤ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਇੱਕ ਮੌਕਾ ਦੇਣ ਦਾ ਫੈਸਲਾ ਕੀਤਾ ਹੈ, ਜਿਨਾਂ ਨੇ ਪਿਛਲੇ ਸਾਲ ਮੈਰੀਟੋਰੀਅਸ ਸਕੂਲਾਂ ਵਿਚ ਦਾਖਲਾ ਲੈਣ ਲਈ ਦਾਖਲਾ ਪ੍ਰੀਖਿਆ ਵਿਚ ਨਾਂ ਦਰਜ ਕਰਵਾਇਆ ਸੀ। ਉਨ੍ਹਾਂ ਵਿਦਿਆਰਥੀਆਂ ਨੂੰ 2021-22 ਸੈਸ਼ਨ ਲਈ ਮੈਰੀਟੋਰੀਅਸ ਸਕੂਲਾਂ ਵਿੱਚ 12ਵੀਂ ਜਮਾਤ ਵਿੱਚ ਮੈਰਿਟ ਦੇ ਅਧਾਰ ’ਤੇ ਦਾਖਲਾ ਦਿੱਤਾ ਜਾਵੇਗਾ।

Meritorious schools will open in Punjab
Meritorious schools will open in Punjab

ਸਾਰੇ ਮੈਰੀਟੋਰੀਅਸ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਸਮੇਤ ਮੈਰੀਟੋਰੀਅਸ ਸਕੂਲ, ਤਲਵਾੜਾ (ਹਸ਼ਿਆਰਪੁਰ) ਵਿੱਚ ਪੜ੍ਹਦੇ 10ਵੀਂ ਜਮਾਤ ਦੇ ਵਿਦਿਆਰਥੀ ਆਪਣੇ ਮਾਪਿਆਂ ਦੀ ਸਹਿਮਤੀ ਅਤੇ ਕੋਵਿਡ-19 ਦੀ ਨੈਗੇਟਿਵ ਰਿਪੋਰਟ(ਆਰਟੀ-ਪੀਆਰਸੀ ਸਰਟੀਫਿਕੇਟ) ਪੇਸ਼ ਕਰਨ ਤੋਂ ਬਾਅਦ ਹੀ ਸਕੂਲ ਵਿੱਚ ਦਾਖਲ ਹੋ ਸਕਦੇ ਹਨ। ਇਸ ਦੌਰਾਨ ਵਿਦਿਆਰਥੀਆਂ ਕੋਲ ਸੈਨੇਟਾਈਜ਼ਰ, ਮਾਸਕ ਸਾਬਣ, ਸਟੇਸ਼ਨਰੀ/ ਪਾਣੀ ਦੀਆਂ ਬੋਤਲਾਂ, ਕੱਪੜੇ ਆਦਿ ਲਿਆਉਣਗੇ ਅਤੇ ਇਨਾਂ ਚੀਜ਼ਾਂ ਦੇ ਆਪਸ ਵਿੱਚ ਸਾਂਝਾ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਇਹੀ ਹਿਦਾਇਤਾਂ ਮੈੱਸ / ਕੰਟੀਨ ਠੇਕੇਦਾਰਾਂ ਅਤੇ ਕੰਟੀਨ ’ਚ ਕੰਮ ਕਰਦੇ ਕਰਿੰਦਿਆਂ ‘ਤੇ ਵੀ ਲਾਗੂ ਹੋਣਗੀਆਂ। ਕੰਟੀਨ ਅਤੇ ਹਾਲ ਨੂੰ ਤੁਰੰਤ ਸਵੱਛ ਬਣਾਉਣ ਲਈ ਦਿਸ਼ਾ -ਨਿਰਦੇਸ਼ ਜਾਰੀ ਕੀਤੇ ਗਏ ਹਨ।

Meritorious schools will open in Punjab
Meritorious schools will open in Punjab

ਕੰਟੀਨ ਵਿੱਚ ਸਬਜ਼ੀਆਂ ਅਤੇ ਖਾਣ-ਪੀਣ ਦੀਆਂ ਚੀਜਾਂ ਲਿਆਉਣ ਵਾਲੇ ਵਿਅਕਤੀ ਨੂੰ ਥਰਮਲ ਸਕੈਨਿੰਗ ਅਤੇ ਕੋਵਿਡ -19 ਨੈਗੇਟਿਵ ਪ੍ਰਮਾਣ ਪੱਤਰ ਪੇਸ਼ ਕਰਨ ਤੋਂ ਬਾਅਦ ਹੀ ਕੰਟੀਨ ਵਿੱਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ। ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਦੇ ਮੁੱਖ ਗੇਟ ‘ਤੇ ਸੁਰੱਖਿਆ ਅਮਲੇ ਨੂੰ ਥਰਮਲ ਸਕੈਨਰ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਸਕੂਲ ਵਿਚ ਦਾਖਲ ਹੋਣ ਤੋਂ ਪਹਿਲਾਂ ਸਾਰੇ ਆਉਣ ਵਾਲਿਆਂ ਦੀ ਕੋਵਿਡ ਸਬੰਧੀ ਜਾਂਚ ਕੀਤੀ ਜਾ ਸਕੇ। ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਆਉਣ ਤੋਂ ਬਾਅਦ 24 ਘੰਟਿਆਂ ਲਈ ਕੁਅਰੰਟਾਈਨ ਕੀਤਾ ਜਾਵੇਗਾ। ਹੋਸਟਲ ਦੇ ਕਮਰਿਆਂ ਦੇ ਨਾਲ-ਨਾਲ ਕਲਾਸਰੂਮਾਂ ਵਿਚ ਸਮਾਜਿਕ ਦੂਰੀ ਰੱਖਣ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ। ਹੋਸਟਲ ਦੇ ਕਮਰਿਆਂ ਵਿਚ ਬੈੱਡਾਂ ਦਰਮਿਆਨ ਘੱਟੋ-ਘੱਟ 6 ਫੁੱਟ ਦੀ ਦੂਰੀ ਰੱਖਣੀ ਲਾਜ਼ਮੀ ਹੈ ਅਤੇ ਕਲਾਸਰੂਮਾਂ ਵਿਚ ਹਰੇਕ ਵਿਦਿਆਰਥੀ ਲਈ ਵੱਖੋ-ਵੱਖ ਬੈਂਚ ਮੁਹੱਈਆ ਕਰਵਾਏ ਜਾਣਗੇ। ਸਮਾਜਿਕ ਦੂਰੀ ਨੂੰ ਬਣਾਈ ਰੱਖਣ ਲਈ ਜਮਾਤਾਂ ਦੇ ਸੈਕਸ਼ਨਾਂ ਦੀ ਗਿਣਤੀ ਦੁੱਗਣੀ ਕੀਤੀ ਜਾਵੇਗੀ। ਪੁਰਸ਼ /ਮਹਿਲਾ ਵਾਰਡਨ ਹੋਸਟਲ ਦੇ ਹਰੇਕ ਕਮਰੇ ਵਿੱਚ ਸਮਾਜਿਕ ਦੂਰੀ ਦੀ ਪਾਲਣਾ ਸਬੰਧੀ ਨਿਗਰਾਨੀ ਕਰਨਗੇ। ਅਧਿਆਪਕਾਂ / ਵਾਰਡਨਾਂ ਵਲੋਂ ਵਿਦਿਆਰਥੀਆਂ ਦੀ ਮਾਨਸਿਕ, ਸਰੀਰਕ ਅਤੇ ਭਾਵਨਾਤਮਕ ਦਸ਼ਾ ਦੀ ਦੇਖ-ਰੇਖ ਕਰਨ ਲਈ ਵਿਦਿਆਰਥੀਆਂ ਦੀ ਨਿਯਮਿਤ ਕਾਉਂਸਲਿੰਗ ਨੂੰ ਯਕੀਨੀ ਬਣਾਇਆ ਜਾਵੇਗਾ।

Source link

Leave a Reply

Your email address will not be published. Required fields are marked *