health minister harsh vardhan: ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਸੋਮਵਾਰ ਨੂੰ ਕੋਰੋਨਾ ਵਾਇਰਸ ਵੈਕਸੀਨ ਨੂੰ ਲੈ ਕੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 50 ਸਾਲ ਤੋਂ ਉੱਪਰ ਦੇ ਨਾਗਰਿਕਾਂ ਨੂੰ ਮਾਰਚ ਤੋਂ ਵੈਕਸੀਨ ਲੱਗਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ 7 ਦਿਨਾਂ ‘ਚ 188 ਜ਼ਿਲ੍ਹਿਆਂ ‘ਚ ਕੋਰੋਨਾ ਦਾ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਹਰਸ਼ਵਰਧਨ ਨੇ ਕਿਹਾ ਕਿ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ, ਕਿਉਂਕਿ ਕੋਰੋਨਾ ਹਾਲੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਸਾਰੇ ਲੋਕਾਂ ਨੂੰ ਕੋਰੋਨਾ ਦੇ ਹਰ ਨਿਯਮ ਦਾ ਪਾਲਣ ਕਰਨਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਦੇਸ਼ ‘ਚ 2 ਟੀਕੇ ਉਪਲੱਬਧ ਹੈ। 80 ਤੋਂ 85 ਲੱਖ ਸਿਹਤ ਕਰਮੀ ਅਤੇ ਫਰੰਟ ਲਾਈਨ ਵਰਕਰਾਂ ਨੂੰ ਵੈਕਸੀਨ ਦਿੱਤੀ ਜਾ ਚੁਕੀ ਹੈ। ਉੱਥੇ ਹੀ ਉਨ੍ਹਾਂ ਨੇ ਸਰਕਾਰ ਦੀ ਉਪਲੱਬਧੀ ਦੱਸਦੇ ਹੋਏ ਕਿਹਾ ਕਿ ਅਸੀਂ 20-25 ਦੇਸ਼ਾਂ ਨੂੰ ਵੈਕਸੀਨ ਦੇਣ ਦੀ ਸਥਿਤੀ ‘ਚ ਆ ਗਏ ਹਨ। ਉਨ੍ਹਾਂ ਕਿਹਾ ਕਿ ਦੇਸ਼ ‘ਚ ਹੁਣ ਤੱਕ 1,09,16,589 ਲੋਕ ਕੋਰੋਨਾ ਪੀੜਤ ਹੋਏ। ਇਨ੍ਹਾਂ ‘ਚੋਂ 1,06,21,220 ਲੋਕ ਠੀਕ ਵੀ ਹੋ ਗਏ। ਇਸ ਸਮੇਂ ਦੇਸ਼ ‘ਚ 97.29 ਫੀਸਦੀ ਰਿਕਵਰ ਰੇਟ ਹੈ। ਦੁਨੀਆ ਦੀ ਸਭ ਤੋਂ ਘੱਟ ਮੌਤ ਦਰ 1.43 ਫੀਸਦੀ ਭਾਰਤ ‘ਚ ਹੈ।
ਜਿਹੜੇ ਕਹਿੰਦੇ ਸੀ ਕਿ 26 ਜਨਵਰੀ ਦੀ ਘਟਨਾ ਤੋਂ ਬਾਅਦ ਕਿਸਾਨੀ ਅੰਦੋਲਨ ਦੱਬ ਗਿਆ ਓਹੋ ਇਨ੍ਹਾਂ ਨੂੰ ਇੱਕ ਵਾਰ ਜ਼ਰੂਰ ਸੁਣੋ