ਦਿੱਲੀ ਪੁਲਿਸ ਦੀ ਤਸ਼ੱਦਦ ਦਾ ਸ਼ਿਕਾਰ ਹੋਏ ਇਸ ਸਿੱਖ ਨੌਜਵਾਨ ਬਾਰੇ ਰਵੀ ਸਿੰਘ ਖਾਲਸਾ ਏਡ ਨੇ ਪੁੱਛਿਆ- ਜੇ ਕਿਸੇ ਨੂੰ ਇਸ ਬਾਰੇ ਪਤਾ ਹੈ ਤਾਂ ਸਾਨੂੰ ਦੱਸੇ?

Ravi Singh Khalsa Aid asked about: 28 ਜਨਵਰੀ ਨੂੰ ਦਿੱਲੀ ਦੇ ਸਿੰਘੂ ਬਾਰਡਰ ‘ਤੇ ਦਿੱਲੀ ਦੇ ਸਥਾਨਕ ਲੋਕਾਂ ਵੱਲੋਂ ਕਿਸਾਨ ਅੰਦੋਲਨ ਵਾਲੀ ਥਾਂ ‘ਤੇ ਆ ਕੇ ਕਿਸਾਨੀ ਅੰਦੋਲਨ ਨੂੰ ਖਤਮ ਕਰਵਾਉਣ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਗਿਆ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਕਿਸਾਨਾਂ ‘ਤੇ ਹਮਲਾ ਵੀ ਕੀਤਾ ਗਿਆ ਸੀ । ਇਸ ਦੌਰਾਨ ਭੀੜ ਵੱਲੋਂ ਕਿਸਾਨਾਂ ਦੇ ਟੈਂਟਾਂ ਵਿੱਚ ਵੀ ਵੜ੍ਹਨ ਦੀ ਕੋਸ਼ਿਸ਼ ਕੀਤੀ ਗਈ। ਕੁਝ ਪ੍ਰਦਰਸ਼ਨਕਾਰੀ ਲੋਕਾਂ ਵੱਲੋਂ ਕਿਸਾਨ ਔਰਤਾਂ ਦੇ ਟੈਂਟ ਵਿੱਚ ਵੀ ਵੜਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਦਾ ਇੱਕ ਸਿੱਖ ਨੌਜਵਾਨ ਵੱਲੋਂ ਵਿਰੋਧ ਵੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਅਤੇ ਕੁਝ ਪੁਲਿਸ ਵਾਲਿਆਂ ਵੱਲੋਂ ਸਿੱਖ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।  ਜਿਸ ਤੋਂ ਬਾਅਦ ਦਿੱਲੀ ਪੁਲਿਸ ਉਸ ਜ਼ਖਮੀ ਸਿੱਖ ਨੌਜਵਾਨ ਨੂੰ ਆਪਣੀ ਗੱਡੀ ਵਿੱਚ ਸੁੱਟ ਕੇ ਲੈ ਗਈ ।

Ravi Singh Khalsa Aid asked about

ਦਰਅਸਲ, ਇਸ ਸਿੱਖ ਨੌਜਵਾਨ ਦੀ ਪਛਾਣ ਰਣਜੀਤ ਸਿੰਘ ਪਿੰਡ ਕਾਜਮਪੁਰ ਜ਼ਿਲ੍ਹਾ ਨਵਾਂ ਸ਼ਹਿਰ ਵਜੋਂ ਹੋਈ ਹੈ । ਰਵੀ ਸਿੰਘ ਖਾਲਸਾ ਏਡ ਵੱਲੋਂ ਵੀ ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾਈ ਗਈ ਹੈ। ਜਿਸ ਵਿੱਚ ਉਨ੍ਹਾਂ ਲਿਖਿਆ, “ਭਾਰਤੀ ਪੁਲਿਸ ਵੱਲੋਂ ਸਿੱਖਾਂ ਨੂੰ ਬਿਨ੍ਹਾਂ ਕਿਸੇ ਸੁਰੱਖਿਆ ਦੇ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ। ਨੌਜਵਾਨ ਸਿੱਖਾਂ ਦੀਆਂ ਇਸ ਤਰ੍ਹਾਂ ਦੀਆਂ ਖਬਰਾਂ 1980 ਦੇ ਦਹਾਕੇ ਦੀਆਂ ਯਾਦਾਂ ਤਾਜ਼ਾ ਕਰਵਾਉਂਦੀਆਂ ਹਨ ਜਦੋਂ ਸਿੱਖ ਨੌਜਵਾਨਾਂ ਨੂੰ ਪੁਲਿਸ ਗ੍ਰਿਫ਼ਤਾਰ ਕਰਕੇ ਤਸੀਹੇ ਦੇ ਕੇ ਕਤਲ ਕਰ ਦਿੱਤਾ ਜਾਂਦਾ ਸੀ!

Ravi Singh Khalsa Aid asked about

ਇਸ ਤੋਂ ਅੱਗੇ ਉਨ੍ਹਾਂ ਲਿਖਿਆ, “ਅਜਿਹੇ ਮੁੱਦਿਆਂ ਨੂੰ ਹੱਲ ਕਰਨ ਲਈ ਅਤੇ ਨੌਜਵਾਨਾਂ ਦਾ ਪਤਾ ਲਗਾਉਣ ਲਈ ਸਾਡੀ ਲੀਡਰਸ਼ਿਪ ਦੀ ਕਮਜ਼ੋਰੀ ਸਾਹਮਣੇ ਆਉਂਦੀ ਹੈ ਜੋ ਕਿ ਪਹਿਲ ਦੇ ਆਧਾਰ ‘ਤੇ ਹੋਣੀ ਚਾਹੀਦੀ ਹੈ।” ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਰਣਜੀਤ ਸਿੰਘ ਬਾਰੇ ਕੁਝ ਵੀ ਲੱਗੇ ਤਾਂ ਸਾਨੂੰ ਦੱਸੇ। #Justice #FarmersProtest

ਇਹ ਵੀ ਦੇਖੋ: ਗਰਮੀਆਂ ‘ਚ ਅੰਦੋਲਨ ਬਾਰੇ ਅੰਦਾਜੇ ਲਾਉਣ ਵਾਲੇ ਦੇਖ ਲੈਣ Khalsa Aid ਨੇ ਕਿਵੇਂ ਕੀਤੇ ਠੰਡੀਆਂ ਹਵਾਵਾਂ ਦੇ ਇੰਤਜਾਮ

Source link

Leave a Reply

Your email address will not be published. Required fields are marked *