ਪੰਜਾਬ ਦੇ 2 ਇੰਜੀਨੀਅਰਿੰਗ ਕਾਲਜਾਂ ਨੂੰ ਮਿਲੇਗਾ ਸਟੇਟ ਯੂਨੀਵਰਸਿਟੀ ਦਾ ਦਰਜਾ, ਕੈਬਨਿਟ ਨੇ ਦਿੱਤੀ ਮਨਜ਼ੂਰੀ

Two engineering colleges of Punjab : ਚੰਡੀਗੜ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਵਾਲੀ ਕੈਬਨਿਟ ਨੇ ਪੰਜਾਬ ਦੇ ਦੋ ਇੰਜੀਨੀਅਰਿੰਗ ਕਾਲਜਾਂ ਨੂੰ ਅਪਗ੍ਰੇਡ ਕਰਕੇ ਸੂਬਾ ਪੱਧਰੀ ਯੂਨੀਵਰਸਿਟੀ ਦਾ ਦਰਜਾ ਦੇਣ ਲਈ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ, ਫਿਰੋਜ਼ਪੁਰ ਤੇ ਸਰਦਾਰ ਬੇਅੰਤ ਸਿੰਘ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਸ਼ਾਮਲ ਹਨ। ਇਸ ਸੰਬੰਧੀ ਬਿੱਲ ਵਿਧਾਨ ਸਭਾ ਦੇ ਮੌਜੂਦਾ ਬਜਟ ਇਜਲਾਸ ਵਿੱਚ ਪੇਸ਼ ਕੀਤੇ ਜਾਣਗੇ। ਬਿੱਲ ਲਾਗੂ ਹੋਣ ਨਾਲ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਅਤੇ ਗੁਰਦਾਸਪੁਰ ਵਿਖੇ ਬੇਅੰਤ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਨੂੰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜਪੁਰ ਅਤੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਜੋਂ ਅਪਗ੍ਰੇਡ ਕੀਤਾ ਜਾਵੇਗਾ।

Two engineering colleges of Punjab

ਇਹ ਦੋਵੇਂ ਸੰਸਥਾਵਾਂ 1994 ਵਿੱਚ ਸਥਾਪਤ ਕੀਤੀਆਂ ਗਈਆਂ ਹਨ। ਇਹ ਸੰਸਥਾਵਾਂ ਸੁਸਾਇਟੀਜ਼ ਰਜਿਸਟ੍ਰੇਸ਼ਨ ਐਕਟ 1860 ਤਹਿਤ ਰਜਿਸਟਰਡ ਸੁਸਾਇਟੀਆਂ ਵੱਲੋਂ ਚਲਾਈਆਂ ਜਾਂਦੀਆਂ ਹਨ ਅਤੇ ਉਨਾਂ ਦੇ ਸਾਰੇ ਮਾਮਲਿਆਂ ਦੀ ਦੇਖ-ਰੇਖ ਸੂਬਾ ਸਰਕਾਰ ਵੱਲੋਂ ਗਠਿਤ ਬੋਰਡ ਆਫ ਗਵਰਨਰਜ਼ ਵੱਲੋਂ ਕੀਤੀ ਜਾਂਦੀ ਹੈ। ਇਨ੍ਹਾਂ ਇੰਜੀਨੀਅਰਿੰਗ ਕਾਲਜਾਂ ਨੂੰ ਸੂਬੇ ਦੀਆਂ ਯੂਨੀਵਰਸਿਟੀਆਂ ਵਜੋਂ ਅਪਗ੍ਰੇਡ ਕਰਨ ਨਾਲ ਇਹ ਦੋਵੇਂ ਸੰਸਥਾਵਾਂ ਆਪਣੇ ਵਿੱਤੀ ਸਥਿਤੀ ਵਿੱਚ ਸੁਧਾਰ ਕਰਨ ਦੇ ਨਾਲ ਨਾਲ ਆਸ ਪਾਸ ਦੇ ਖੇਤਰਾਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਆਪਣੇ ਮੌਜੂਦਾ ਢਾਂਚੇ ਨਾਲ ਬਹੁ-ਅਨੁਸ਼ਾਸਨੀ ਕੋਰਸ ਸ਼ੁਰੂ ਕਰਨ ਦੇ ਯੋਗ ਹੋ ਜਾਣਗੀਆਂ।

Two engineering colleges of Punjab
Two engineering colleges of Punjab

ਵਿੱਤ ਵਿਭਾਗ ਵੱਲੋਂ ਇਨ੍ਹਾਂ ਦੋਵਾਂ ਯੂਨੀਵਰਸਿਟੀਆਂ ਨੂੰ ਅਗਲੇ 3 ਸਾਲਾਂ ਲਈ 45 ਕਰੋੜ ਰੁਪਏ (15 ਕਰੋੜ ਰੁਪਏ/ਸਾਲ) ਦੀ ਗ੍ਰਾਂਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ 3 ਸਾਲਾਂ ਬਾਅਦ ਗਰਾਂਟ ਜਾਰੀ ਰੱਖਣ ਦੀ ਸਮੀਖਿਆ ਕੀਤੀ ਜਾਵੇਗੀ।

Source link

Leave a Reply

Your email address will not be published. Required fields are marked *