ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ‘ਚ ਵੱਡਾ ਘਾਲਾਮਾਲਾ, ਐਕਸ਼ਨ ਮੋਡ ‘ਚ ਵਿਜੀਲੈਂਸ ਬਿਉਰੋ

ਚੰਡੀਗੜ੍ਹ: ਆਯੁਸ਼ਮਾਨ ਭਾਰਤ ਯੋਜਨਾ ਤਹਿਤ ਦੇਸ਼ ਦੇ 10 ਕਰੋੜ ਤੋਂ ਜ਼ਿਆਦਾ ਗਰੀਬ/ਲੋੜਵੰਦ ਪੇਂਡੂ ਤੇ ਸ਼ਹਿਰੀ ਪਰਿਵਾਰਾਂ ਨੂੰ ਮੁਫਤ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਯੋਜਨਾ ਤਹਿਤ ਕੁਝ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੀ ਜਾ ਰਹੀ ਘਪਲੇਬਾਜ਼ੀ ਦਾ ਖ਼ੁਲਾਸਾ ਹੋਇਆ ਹੈ। ਪੰਜਾਬ ਵਿਜੀਲੈਂਸ ਬਿਉਰੋ ਨੇ ਨਿੱਜੀ ਹਸਪਤਾਲਾਂ ਵੱਲੋਂ ਆਯੁਸ਼ਮਾਨ ਭਾਰਤ ਯੋਜਨਾ ਹੇਠ ਬੀਮਾ ਕਲੇਮ ਲੈਣ ਵਿੱਚ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਦਾ ਪਰਦਾਫ਼ਾਸ਼ ਕੀਤਾ ਹੈ।

 

ਇਸ ਦੌਰਾਨ ਅਧਿਕਾਰਤ ਇਫਕੋ ਟੋਕੀਓ ਬੀਮਾ ਕੰਪਨੀ ਵੱਲੋਂ ਸਰਕਾਰੀ ਹਸਪਤਾਲਾਂ ਦੇ ਬੀਮਾ ਕਲੇਮ ਭਾਰੀ ਮਾਤਰਾ ਵਿੱਚ ਰੱਦ ਕਰ ਦਿੱਤੇ ਗਏ ਜਿਸ ਕਰਕੇ ਰਾਜ ਸਰਕਾਰ ਦੇ ਖਜ਼ਾਨੇ ਨੂੰ ਕਰੋੜਾਂ ਦਾ ਘਾਟਾ ਪਿਆ ਹੈ। ਵਿਜੀਲੈਂਸ ਬਿਉਰੋ ਦੇ ਮੁੱਖ ਡਾਇਰੈਕਟਰ ਤੇ ਡੀਜੀਪੀ ਬੀਕੇ ਉੱਪਲ ਨੇ ਦੱਸਿਆ ਕਿ ਆਯੁਸ਼ਮਾਨ ਭਾਰਤ ਯੋਜਨਾ ਵਿੱਚ ਚੱਲ ਰਹੇ, ਇਸ ਘੁਟਾਲੇ ਦੀ ਹਰ ਪੱਖ ਤੋਂ ਡੂੰਘਾਈ ਤੱਕ ਜਾਂਚ ਕਰਨ ਵਿਜੀਲੈਂਸ ਇੰਨਕੁਆਰੀ ਦਰਜ ਕੀਤੀ ਗਈ ਹੈ ਤਾਂ ਜੋ ਇਸ ਯੋਜਨਾ ਅਧੀਨ ਪ੍ਰਾਈਵੇਟ ਹਸਪਾਤਲਾਂ ਵੱਲੋਂ ਕੀਤੀ ਜਾ ਰਹੀ ਵੱਡੀ ਘਪਲੇਬਾਜ਼ੀ ਦਾ ਪਰਦਾਫਾਸ਼ ਕੀਤਾ ਜਾ ਸਕੇ ਤੇ ਸਰਕਾਰੀ ਹਸਪਤਾਲਾਂ ਦੇ ਬੀਮਾ ਕਲੇਮ ਰੱਦ ਕਰਨ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਸਕੇ।

 

ਮੁੱਢਲੀ ਜਾਂਚ ਅਨੁਸਾਰ ਆਯੁਸ਼ਮਾਨ ਭਾਰਤ ਸਕੀਮ ਤਹਿਤ ਜਲੰਧਰ, ਹੁਸ਼ਿਆਰਪੁਰ ਤੇ ਕਪੂਰਥਲਾ ਦੇ ਕਈ ਵੱਡੇ ਨਾਮੀ ਹਸਪਤਾਲਾਂ ਵੱਲੋਂ ਸਮਾਰਟ ਸਿਹਤ ਕਾਰਡ ਧਾਰਕਾਂ ਦੇ ਨਾਮ ‘ਤੇ ਮੋਟੀਆਂ ਰਕਮਾਂ ਦੇ ਫਰਜ਼ੀ ਡਾਕਟਰੀ ਬਿੱਲ ਤਿਆਰ ਕਰਕੇ ਵੱਡੇ ਪੱਧਰ ’ਤੇ ਘਪਲੇਬਾਜ਼ੀ ਕਰਕੇ ਬੀਮਾ ਕਲੇਮ ਹਾਸਲ ਕੀਤੇ ਜਾ ਰਹੇ ਹਨ। ਇੰਨਾਂ ਤਿੰਨ ਜ਼ਿਲਿਆਂ ਵਿੱਚ ਕੁੱਲ 35 ਸਰਕਾਰੀ ਹਸਪਤਾਲ ਤੇ 77 ਪ੍ਰਾਈਵੇਟ ਹਸਪਤਾਲ ਇਸ ਯੋਜਨਾ ਅਧੀਨ ਰਾਜ ਸਰਕਾਰ ਵੱਲੋਂ ਸੂਚੀਬੱਧ ਕੀਤੇ ਗਏ ਹਨ।

 

ਉੱਪਲ ਨੇ ਹੋਰ ਵੇਰਵੇ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿੱਚ ਚੱਲ ਰਹੇ ਇੱਕ ਨਾਮੀ ਹਸਪਤਾਲ ਨੇ ਇਸ ਸਾਲ ਦੌਰਾਨ ਕਰੀਬ 1282 ਵਿਅਕਤੀਆਂ ਦੇ ਇਲਾਜ ਲਈ ਕੁੱਲ 4,43,98,450 ਰੁਪਏ ਦਾ ਬੀਮਾ ਕਲੇਮ ਕੀਤਾ, ਜਿਸ ਵਿੱਚੋਂ ਇਸ ਹਸਪਤਾਲ ਦੇ 519 ਕਲੇਮ ਰੱਦ ਹੋ ਗਏ ਤੇ ਬਾਕੀ ਰਹਿੰਦੇ ਕੇਸਾਂ ਵਿੱਚੋਂ ਕੁੱਲ 4,23,48,050 ਰੁਪਏ ਦੇ ਕਲੇਮ ਸਟੇਟ ਹੈਲਥ ਅਥਾਰਟੀ ਪੰਜਾਬ ਵੱਲੋਂ ਪਾਸ ਕੀਤੇ ਗਏ ਹਨ।

 

ਪਾਸ ਹੋਈ ਇਸ ਰਾਸ਼ੀ 4,43,98,450 ਰੁਪਏ ਵਿੱਚੋਂ ਹੁਣ ਤੱਕ 1,86,59,150 ਰੁਪਏ ਦੀ ਰਕਮ ਦੀ ਅਦਾਇਗੀ ਬੀਮਾ ਕੰਪਨੀ ‘ਇਫਕੋ ਟੋਕੀਓ’ ਵੱਲੋਂ ਇਸ ਹਸਪਤਾਲ ਨੂੰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਨਾਮੀ ਹਸਪਤਾਲ ਵਲੋਂ ਯੋਜਨਾ ਤਹਿਤ ਇੱਕ ਮਰੀਜ ਦੇ ਇਲਾਜ ਦੇ ਬਦਲੇ ਉਸ ਦੇ ਪਰਿਵਾਰ ਦੇ ਹੋਰ ਵਿਅਕਤੀਆਂ ਦਾ ਦਾਖਲਾ ਹਸਪਤਾਲ ਵਿੱਚ ਦਿਖਾ ਕੇ ਝੂਠੇ ਬੀਮਾ ਕਲੇਮ ਹਾਸਲ ਕੀਤੇ ਗਏ ਹਨ। ਕਈ ਪ੍ਰਾਈਵੇਟ ਹਸਪਤਾਲ ਇਸ ਸਿਹਤ ਬੀਮਾ ਯੋਜਨਾਂ ਦੀ ਆੜ ਹੇਠ ਕਲੇਮ ਕੀਤੇ ਗਏ ਕਰੋੜਾਂ ਰੁਪਏ ਵੀ ਸ਼ੱਕੀ ਤੌਰ ‘ਤੇ ਜਾਂਚ ਦੇ ਦਾਇਰੇ ਵਿੱਚ ਹਨ।

Source link

Leave a Reply

Your email address will not be published. Required fields are marked *