ਭਾਰਤ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੇ ਮੁਰੀਦ ਹੋਏ ਬ੍ਰਿਟਿਸ਼ PM ਜਾਨਸਨ, ਇਸ ਮੁੱਦੇ ‘ਤੇ ਰੱਜ ਕੇ ਕੀਤੀ ਤਾਰੀਫ਼

Boris Johnson says: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਬੁੱਧਵਾਰ ਨੂੰ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਦੀ ਮੌਸਮ ਤਬਦੀਲੀ ਵਿਰੁੱਧ ਵਿਸ਼ਵਵਿਆਪੀ ਲੜਾਈ ਵਿੱਚ ਸ਼ਾਨਦਾਰ ਅਗਵਾਈ ਲਈ ਸ਼ਲਾਘਾ ਕੀਤੀ । ਜਾਨਸਨ ਨੇ ਕਿਹਾ ਕਿ ਅਗਲੇ ਮਹੀਨੇ ਉਨ੍ਹਾਂ ਦੀ ਨਵੀਂ ਦਿੱਲੀ ਦੀ ਯਾਤਰਾ ਦੇ ਦੌਰਾਨ, “ਦੋਸਤ” ਨਾਲ ਗੱਲਬਾਤ ਦੌਰਾਨ ਵਾਤਾਵਰਨ ਤਬਦੀਲੀ ਦੇ ਮੁੱਦੇ ਦੇ ਨਾਲ-ਨਾਲ ਦੋਹਾਂ ਦੇਸ਼ਾਂ ਦੇ ਸਾਂਝੇ ਦ੍ਰਿਸ਼ਟੀਕੋਣ ਸਮੇਤ ਕਈ ਮੁੱਦੇ ਸ਼ਾਮਿਲ ਹੋਣਗੇ।

Boris Johnson says

ਆਫ਼ਤ ਪ੍ਰਤੀਰੋਧੀ ਬੁਨਿਆਦੀ ਢਾਂਚੇ ‘ਤੇ ਅੰਤਰਰਾਸ਼ਟਰੀ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਜਾਨਸਨ ਨੇ ਇਸ ਦੀ ਮੇਜ਼ਬਾਨੀ ਕਰਨ ਲਈ ਪੀਐੱਮ ਮੋਦੀ ਦਾ ਧੰਨਵਾਦ ਕੀਤਾ। ਇਹ ਕਾਨਫਰੰਸ ਡਿਜੀਟਲ ਮਾਧਿਅਮ ਰਾਹੀਂ ਆਯੋਜਿਤ ਕੀਤੀ ਗਈ ਹੈ। ਜਿਸ ਦਾ ਉਦਘਾਟਨ ਪੀਐੱਮ ਮੋਦੀ ਵੱਲੋਂ ਕੀਤਾ ਗਿਆ ਹੈ। ਜਾਨਸਨ ਨੇ ਜਲਵਾਯੂ ਤਬਦੀਲੀ ਵਿਰੁੱਧ ਵਿਸ਼ਵਵਿਆਪੀ ਲੜਾਈ ਵਿੱਚ ਨਵਿਆਉਣਯੋਗ ਊਰਜਾ ਵਰਗੇ ਖੇਤਰਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਉਨ੍ਹਾਂ ਦੀ ਸ਼ਾਨਦਾਰ ਲੀਡਰਸ਼ਿਪ ਦੀ ਸ਼ਲਾਘਾ ਕੀਤੀ ਅਤੇ ਭਾਰਤ ਦੀ ਅਗਵਾਈ ਵਿੱਚ ਅਤੇ ਬ੍ਰਿਟੇਨ ਦੀ ਸਹਿ-ਪ੍ਰਧਾਨਗੀ ਵਿੱਚ CDRI ਦੀ ਉੱਤਮ ਪਹਿਲਕਦਮੀ ਦਾ ਸਵਾਗਤ ਕੀਤਾ।

Boris Johnson says
Boris Johnson says

ਦਰਅਸਲ, ਬ੍ਰਿਟੇਨ ਦੇ ਪੀਐੱਮ ਨੇ ਲੰਡਨ ਵਿੱਚ ਡਾਊਨਿੰਗ ਸਟ੍ਰੀਟ ਤੋਂ ਜਾਰੀ ਕੀਤੇ ਆਪਣੇ ਵੀਡੀਓ ਸੰਦੇਸ਼ ਵਿੱਚ ਕਿਹਾ, “ਅਸੀਂ ਆਪਣੇ ਰਾਸ਼ਟਰਾਂ ਅਤੇ ਗਲੋਬਲ ਭਾਈਚਾਰੇ ਦੇ ਵਧੀਆ ਭਵਿੱਖ ਲਈ ਸਾਂਝੀ ਸੋਚ ਰੱਖਦੇ ਹਾਂ ਅਤੇ ਮੈਂ ਇਸ ‘ਤੇ ਅਤੇ ਕਈ ਹੋਰ ਮੁੱਦਿਆਂ ‘ਤੇ ਆਪਣੀ ਆਉਣ ਵਾਲੀ ਭਾਰਤ ਯਾਤਰਾ ਦੌਰਾਨ ਪੀਐੱਮ ਮੋਦੀ ਨਾਲ ਚਰਚਾ ਕਰਨ ਦੀ ਉਮੀਦ ਕਰਦਾ ਹਾਂ।” ਉਨ੍ਹਾਂ ਕਿਹਾ ਕਿ ਅਪ੍ਰੈਲ ਦੇ ਅਖੀਰ ਵਿੱਚ ਉਨ੍ਹਾਂ ਦੇ ਭਾਰਤ ਆਉਣ ਦੀ ਸੰਭਾਵਨਾ ਹੈ।

Boris Johnson says

ਦੱਸ ਦੇਈਏ ਕਿ ਭਾਰਤ ਅਤੇ ਬ੍ਰਿਟੇਨ CDRI ਦੇ ਸਹਿ-ਪ੍ਰਧਾਨ ਹਨ ਅਤੇ ਉਹ ਫਿਲਹਾਲ ਇਸਨੂੰ ਇੱਕ ਬਹੁ-ਦੇਸ਼ੀ ਸੰਗਠਨ ਬਣਾਉਣ ਲਈ ਨਾਲ ਮਿਲ ਕੇ ਕੰਮ ਕਰ ਰਹੇ ਹਨ, ਜਿਸਦਾ ਉਦੇਸ਼ ਛੋਟੇ ਟਾਪੂ ਦੇਸ਼ਾਂ ਨੂੰ ਜਲਵਾਯੂ ਅਤੇ ਆਫ਼ਤ ਰੋਧਕ ਬੁਨਿਆਦੀ ਢਾਂਚੇ ਵਿੱਚ ਮਦਦ ਕਰਨਾ ਹੈ।

ਇਹ ਵੀ ਦੇਖੋ: ਖੇਤੀ ਕਨੂੰਨਾਂ ‘ਤੇ BJP ਲੀਡਰ ਦਾ ਪੱਤਰਕਾਰ ਨਾਲ ਪੈ ਗਿਆ ਪੇਚਾ, ਗੱਲ ਵੱਧਦੀ-ਵੱਧਦੀ ਪਿਓ ਤੱਕ ਜਾ ਪੁੱਜੀ

Source link

Leave a Reply

Your email address will not be published. Required fields are marked *