ਸ੍ਰੀ ਹਜ਼ੂਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ, ਨਾਗਪੁਰ ਤੋਂ ਬਾਅਦ ਹੁਣ ਇਨ੍ਹਾਂ ਸ਼ਹਿਰਾਂ ‘ਚ ਵੀ ਲੱਗਿਆ ਸੰਪੂਰਨ ਲਾਕਡਾਊਨ

Lockdown in these districts: ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ।  ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਮਹਾਰਾਸ਼ਟਰ ਦੇ ਨਾਂਦੇੜ ਤੇ ਬੀਡ ਵਿੱਚ ਇੱਕ ਹਫ਼ਤੇ ਦੇ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਨਾਂਦੇੜ ਵਿੱਚ ਇਹ ਲਾਕਡਾਊਨ ਅੱਜ ਰਾਤ 12 ਵਜੇ ਤੇ ਬੀਡ ਵਿੱਚ ਕੱਲ੍ਹ ਰਾਤ 12 ਵਜੇ ਤੋਂ ਸ਼ੁਰੂ ਹੋ ਕੇ 4 ਅਪ੍ਰੈਲ ਤੱਕ ਲਾਗੂ ਰਹੇਗਾ। ਇਸ ਦੌਰਾਨ ਜਰੂਰੀ ਸਰਵਿਸ ਵੀ ਜਾਰੀ ਰਹੇਗੀ।  ਨਾਲ ਹੀ ਦੁੱਧ, ਸਬਜ਼ੀਆਂ ਤੇ ਫਲਾਂ ਦੀਆਂ ਦੁਕਾਨਾਂ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 12 ਤੱਕ ਖੁੱਲ੍ਹੀਆਂ ਰਹਿਣਗੀਆਂ।  ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ ਵਿੱਚ ਦਰਜ ਕੀਤੇ ਜਾ ਰਹੇ ਹਨ।

Lockdown in these districts

ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਰਾਜ ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਦੇ ਨਾਲ ਲਾਕਡਾਊਨ ਦੀ ਚੇਤਾਵਨੀ ਜਾਰੀ ਕੀਤੀ ਜਾ ਰਹੀ ਸੀ । ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਕਾਰਨ 275 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿਚੋਂ 132 ਇਕੱਲੇ ਮਹਾਰਾਸ਼ਟਰ ਦੇ ਹਨ । ਜੇ ਅਸੀਂ ਕੋਰੋਨਾ ਕਾਰਨ ਹੋਈਆਂ ਕੁੱਲ ਮੌਤਾਂ ਦੀ ਗੱਲ ਕਰੀਏ ਤਾਂ ਮਹਾਰਾਸ਼ਟਰ ਵਿੱਚ 53,589 ਲੋਕ ਗਵਾ ਚੁੱਕੇ ਹਨ, ਜਦੋਂਕਿ ਪੂਰੇ ਦੇਸ਼ ਵਿੱਚ ਮਰਨ ਵਾਲਿਆਂ ਦੀ ਕੁੱਲ ਸੰਖਿਆ 1,60,441 ਹੈ।

Lockdown in these districts

ਦੱਸ ਦੇਈਏ ਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਰਾਜਾਂ ਨੂੰ ਇੱਕ ਪੱਤਰ ਵੀ ਭੇਜਿਆ ਗਿਆ ਹੈ, ਜਿਸ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਚਿੰਤਾ ਜ਼ਾਹਿਰ ਕੀਤੀ ਗਈ ਹੈ। ਸਰਕਾਰ ਨੇ ਰਾਜਾਂ ਨੂੰ ਆਗਾਮੀ ਤਿਉਹਾਰਾਂ ਪ੍ਰਤੀ ਸੁਚੇਤ ਰਹਿਣ ਲਈ ਕਿਹਾ ਹੈ। ਸਰਕਾਰ ਨੇ ਰਾਜਾਂ ਨੂੰ ਕਿਹਾ ਕਿ ਆਉਣ ਵਾਲੇ ਤਿਉਹਾਰਾਂ ਵਿੱਚ ਭੀੜ ਨਹੀਂ ਹੋਣੀ ਚਾਹੀਦੀ ਅਤੇ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਦੇਖੋ: ਕੇਂਦਰ ਦੀ ਕਿਸਾਨਾਂ ਨੂੰ ਖੇਤਾਂ ਚੋਂ ਕੱਢਣ ਦੀ ਤਿਆਰੀ,ਜਰੁੂਰ ਸੁਣੋ ਕਿਹੜੇ ਪਿੰਡਾਂ ਦੀ ਜ਼ਮੀਨ ਆ ਰਹੀ ਹੈ ਪ੍ਰਾਜੈਕਟ ਚ

Source link

Leave a Reply

Your email address will not be published. Required fields are marked *