ਬੰਗਲਾਦੇਸ਼ ‘ਚ PM ਮੋਦੀ ਦੇ ਦੌਰੇ ਦਾ ਵਿਰੋਧ, ਪੁਲਿਸ ਨਾਲ ਹਿੰਸਕ ਝੜਪ ‘ਚ 4 ਲੋਕਾਂ ਦੀ ਮੌਤ

Protests erupt over PM Modi visit: ਬੰਗਲਾਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯਾਤਰਾ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਹੋਏ ਹਿੰਸਕ ਪ੍ਰਦਰਸ਼ਨਾਂ ਵਿੱਚ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ । ਪੀਐਮ ਮੋਦੀ ਬੰਗਲਾਦੇਸ਼ ਦੇ 50ਵੇਂ ਆਜ਼ਾਦੀ ਦਿਵਸ ‘ਤੇ ਆਯੋਜਿਤ ਸਮਾਰੋਹਾਂ ਦੇ ਮੌਕੇ ‘ਤੇ ਇੱਥੇ ਆਏ ਹਨ । ਚਟਗਾਂਵ ਜ਼ਿਲ੍ਹੇ ਵਿੱਚ ਇੱਕ ਮਸ਼ਹੂਰ ਮਦਰੱਸੇ ਦੇ ਵਿਦਿਆਰਥੀਆਂ ਅਤੇ ਇਸਲਾਮਿਕ ਸਮੂਹ ਦੇ ਮੈਂਬਰਾਂ ਦੀ ਪੁਲਿਸ ਨਾਲ ਹੋਈ ਝੜਪ ਤੋਂ ਬਾਅਦ ਇਨ੍ਹਾਂ ਲੋਕਾਂ ਦੀ ਮੌਤ ਹੋਈ ਹੈ।

Protests erupt over PM Modi visit

ਚਟਗਾਂਵ ਮੈਡੀਕਲ ਕਾਲਜ ਹਸਪਤਾਲ ਵਿੱਚ ਇੱਕ ਪੁਲਿਸ ਅਧਿਕਾਰੀ ਅਲਾਉਦੀਨ ਤਾਲੁਕਦਾਰ ਨੇ ਕਿਹਾ ਕਿ ਪੰਜ ਲੋਕਾਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ 4 ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਸਲਾਮਿਕ ਸਮੂਹ ਹਿਫਾਜ਼ਤ-ਏ-ਇਸਲਾਮ ਦੇ ਮੈਂਬਰਾਂ ਨੇ ਚਟਗਾਂਵ ਦੇ ਹਥਾਜਾਰੀ ਖੇਤਰ ਵਿੱਚ ਪੁਲਿਸ ਥਾਣਿਆਂ ਸਣੇ ਸਰਕਾਰੀ ਇਮਾਰਤਾਂ ‘ਤੇ ਹਮਲਾ ਕੀਤਾ, ਜਿਸ ਤੋਂ ਬਾਅਦ ਪੁਲਿਸ ਨੂੰ ਜਵਾਬੀ ਕਾਰਵਾਈ ਕਰਨੀ ਪਈ।

Protests erupt over PM Modi visit
Protests erupt over PM Modi visit

ਇਸ ਘਟਨਾ ਸਬੰਧੀ ਅਧਿਕਾਰੀਆਂ ਅਤੇ ਚਸ਼ਮਦੀਦ ਗਵਾਹਾਂ ਨੇ ਦੱਸਿਆ ਕਿ ਢਾਕਾ ਦੀ ਮੁੱਖ ਮਸਜਿਦ ਨੇੜੇ ਪ੍ਰਦਰਸ਼ਨਕਾਰੀਆਂ ਦੇ ਸਮੂਹਾਂ ਵਿਚਾਲੇ ਝੜਪ ਹੋ ਗਈ ਅਤੇ ਪੁਲਿਸ ਨੇ ਭੀੜ ਨੂੰ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਨਾਲ ਖਿੰਡਾ ਦਿੱਤਾ । ਇਸ ਦੌਰਾਨ ਕਈ ਲੋਕ ਜ਼ਖਮੀ ਹੋ ਗਏ । ਪ੍ਰਦਰਸ਼ਨਕਾਰੀਆਂ ਨੇ ਬ੍ਰਾਹਮਣਬਰੀਆ ਜ਼ਿਲ੍ਹੇ ਦੇ ਰੇਲਵੇ ਸਟੇਸ਼ਨ ਦੇ ਦਫ਼ਤਰ ਨੂੰ ਵੀ ਅੱਗ ਲਾ ਦਿੱਤੀ, ਜਿਸ ਕਾਰਨ ਰੇਲ ਗੱਡੀਆਂ ਦੀ ਆਵਾਜਾਈ ਵੀ ਰੁੱਕ ਗਈ।

Protests erupt over PM Modi visit

ਦੱਸ ਦੇਈਏ ਕਿ ਪੀਐਮ ਮੋਦੀ ਸ਼ੁੱਕਰਵਾਰ ਨੂੰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਸੱਦੇ ‘ਤੇ ਢਾਕਾ ਪਹੁੰਚੇ । ਪਿਛਲੇ ਕੁਝ ਦਿਨਾਂ ਤੋਂ ਕਈ ਮੁਸਲਿਮ ਨੇਤਾ ਅਤੇ ਖੱਬੇਪੱਖੀ ਸੰਗਠਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਖਿਲਾਫ ਰੈਲੀਆਂ ਕਰ ਰਹੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਸ਼ੇਖ ਮੁਜੀਬੁਰ ਰਹਿਮਾਨ ਨੇ ਧਰਮ ਨਿਰਪੱਖ ਰਾਸ਼ਟਰ ਲਈ ਸੰਘਰਸ਼ ਕੀਤਾ ਸੀ ਜਦਕਿ ਮੋਦੀ ਫਿਰਕੂ ਹਨ।

ਇਹ ਵੀ ਦੇਖੋ: ਜਲੰਧਰ ਬਾਈਪਾਸ ਜਿੱਥੇ ਹਜ਼ਾਰਾ ਦੀ ਗਿਣਤੀ ਵਿੱਚ ਰੋਜ਼ਾਨਾ ਬੱਸਾਂ ਨਿਕਲਦੀਆਂ,ਦੇਖੋ ਕਿਵੇਂ ਪਿਆ ਸੁਨਸਾਨ

Source link

Leave a Reply

Your email address will not be published. Required fields are marked *