ਰਾਹੁਲ ਗਾਂਧੀ ਦਾ ਮੋਦੀ ਸਰਕਾਰ ‘ਤੇ ਵਾਰ, ਕਿਹਾ- ‘ਲੋਕਤੰਤਰ ਮਜ਼ਬੂਤ ਕਰਨ ਲਈ ਵੰਡਣ ਵਾਲੀਆਂ ਤਾਕਤਾਂ ਵਿਰੁੱਧ ਜ਼ਰੂਰ ਵੋਟ ਕਰਨ ਵੋਟਰ’

Rahul Gandhi urges people: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਸਾਮ ਅਤੇ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਦੀ ਵੋਟਿੰਗ ਸ਼ੁਰੂ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੰਡਣ ਵਾਲੀਆਂ ਤਾਕਤਾਂ ਦੇ ਵਿਰੁੱਧ ਵੋਟ ਕਰਨ । 

ਰਾਹੁਲ ਨੇ ਟਵੀਟ ਕਰਦਿਆਂ ਲਿਖਿਆ,”ਲੋਕਤੰਤਰ ਮਜ਼ਬੂਤ ਕਰਨ ਲਈ ਵੰਡਣ ਵਾਲੀਆਂ ਤਾਕਤਾਂ ਵਿਰੁੱਧ ਵੋਟ ਜ਼ਰੂਰ ਕਰੋ। ਜੈ ਹਿੰਦ !”

Rahul Gandhi urges people

ਇਸ ਸਬੰਧੀ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਇੱਕ ਪਸੋਟ ਸਾਂਝੀ ਕੀਤੀ ਹੈ।  ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ, “ਅੱਜ ਆਸਾਮ ਵਿੱਚ ਪਹਿਲੇ ਗੇੜ ਦੀ ਵੋਟਿੰਗ ਹੈ। ਮੈਂ ਆਸਾਮ ਦੇ ਲੋਕਾਂ ਵਿਸ਼ੇਸ਼ ਕਰ ਕੇ ਨੌਜਵਾਨਾਂ ਅਤੇ ਮੇਰੀਆਂ ਭੈਣਾਂ ਨੂੰ ਅਪੀਲ ਕਰਦੀ ਹਾਂ ਕਿ ਅੱਜ ਵੋਟਿੰਗ ਵਾਲੀ ਜਗ੍ਹਾ ਭਾਰੀ ਗਿਣਤੀ ਵਿੱਚ ਪਹੁੰਚ ਕੇ ਵੋਟ ਕਰੋ। ਆਸਾਮ ਦੀ ਪ੍ਰਗਤੀ ਅਤੇ ਸੁਨਹਿਰੇ ਭਵਿੱਖ ਲਈ ਵੋਟ ਕਰੋ।”

Rahul Gandhi urges people

ਦੱਸ ਦੇਈਏ ਕਿ ਆਸਾਮ ਵਿੱਚ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਵਿੱਚ 47 ਸੀਟਾਂ ਲਈ ਸ਼ਨੀਵਾਰ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਈ । ਸੂਬੇ ਦੀਆਂ 126 ਮੈਂਬਰੀ ਵਿਧਾਨ ਸਭਾ ਲਈ 3 ਗੇੜਾਂ ਵਿੱਚ ਵੋਟਿੰਗ ਹੋਣੀ ਹੈ । 3 ਗੇੜਾਂ ਵਿੱਚ ਹੋਈ ਵੋਟਿੰਗ ਦੇ ਨਤੀਜੇ 2 ਮਈ ਨੂੰ ਐਲਾਨੇ ਜਾਣਗੇ। 

ਇਹ ਵੀ ਦੇਖੋ: ਜਲੰਧਰ ਬਾਈਪਾਸ ਜਿੱਥੇ ਹਜ਼ਾਰਾ ਦੀ ਗਿਣਤੀ ਵਿੱਚ ਰੋਜ਼ਾਨਾ ਬੱਸਾਂ ਨਿਕਲਦੀਆਂ,ਦੇਖੋ ਕਿਵੇਂ ਪਿਆ ਸੁਨਸਾਨSource link

Leave a Reply

Your email address will not be published. Required fields are marked *