ਭਾਜਪਾ ਵਿਧਾਇਕ ‘ਤੇ ਹੋਏ ਹਮਲੇ ਤੋਂ ਬਾਅਦ BJP ਵੱਲੋਂ ਅੱਜ ਮਲੋਟ ਬੰਦ, ਵੱਡੀ ਗਿਣਤੀ ‘ਚ ਪੁਲਿਸ ਬਲ ਤੈਨਾਤ

BJP protests against Congress govt: ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚੱਲਦਿਆਂ ਕਿਸਾਨਾਂ ਵੱਲੋਂ ਭਾਜਪਾ ਆਗੂ ਅਰੁਣ ਨਾਰੰਗ ’ਤੇ ਹਮਲਾ ਕਰ ਦਿੱਤਾ ਗਿਆ ਸੀ। ਇਸ ਕੁੱਟਮਾਰ ਮਾਮਲੇ ਸੰਬਧੀ ਭਾਜਪਾ ਵੱਲੋਂ ਅੱਜ ਮਲੋਟ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਸੀ। ਮਲੋਟ ਬੰਦ ਕਰਨ ਦੇ ਸੱਦੇ ਤੋਂ ਬਾਅਦ ਹਾਲਾਤ ਸ਼ਾਂਤੀਪੂਰਨ ਬਣਾਈ ਰੱਖਣ ਲਈ ਮਲੋਟ ਦੇ ਬਾਜ਼ਾਰਾਂ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

BJP protests against Congress govt

ਜ਼ਿਕਰਯੋਗ ਹੈ ਕਿ ਵਿਧਾਇਕ ਦੀ ਕੁੱਟਮਾਰ ਤੋਂ ਬਾਅਦ ਭਾਜਪਾ ਨੇਤਾਵਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਜਿਸ ਕਾਰਨ ਬੀਤੇ ਦਿਨੀ ਭਾਜਪਾ ਨੇਤਾਵਾਂ ਅਤੇ ਕਾਰਕੁਨਾਂ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਵੀ ਸਾੜਿਆ ਗਿਆ ਸੀ । ਜਿਸ ਤੋਂ ਬਾਅਦ ਭਾਜਪਾ ਵੱਲੋਂ ਅੱਜ ਮਲੋਟ ਵਿੱਚ ਰੋਸ ਮਾਰਚ ਕੱਢਣ ਦਾ ਵੀ ਐਲਾਨ ਕੀਤਾ ਗਿਆ ਹੈ ।

BJP protests against Congress govt

ਦੱਸ ਦੇਈਏ ਕਿ ਭਾਜਪਾ ਵੱਲੋਂ ਬੰਦ ਦੇ ਦਿੱਤੇ ਗਏ ਸੱਦੇ ਦਾ ਸ਼ਹਿਰ ਦੇ ਲੋਕਾਂ ਵੱਲੋਂ ਸੋਸ਼ਲ ਮੀਡੀਆ ‘ਤੇ ਵਿਰੋਧ ਕੀਤਾ ਜਾ ਰਿਹਾ ਹੈ।  ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਸਖਤੀ ਵਰਤੀ ਜਾ ਰਹੀ ਹੈ। ਬੰਦ ਦੇ ਦਿੱਤੇ ਸੱਦੇ ਤੋਂ ਬਾਅਦ ਭਾਜਪਾ ਆਗੂ  ਸੁਨੀਤਾ ਗਰਗ ,ਜ਼ਿਲ੍ਹਾ ਪ੍ਰਧਾਨ ਗੋਰਾ ਪਠੇਲਾ, ਸਤੀਸ਼ ਅਸੀਜਾ ਅਤੇ ਹੋਰ ਆਗੂਆਂ ਦੀ ਅਗਵਾਈ ਹੇਠ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕੱਢਣਾ ਸ਼ੁਰੂ ਕਰ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । 

ਇਹ ਵੀ ਦੇਖੋ: ਭਾਜਪਾ ਆਗੂ ਨੇ ਪੱਤਰਕਾਰ ਨੂੰ ਕਿਹਾ “ਮਾਲਵੇ ਦਾ ਪੇਂਡੂ”! ਕਹਿੰਦਾ “ਬੰਦ ਕਰਨ ਵਾਲਿਆਂ ਦੇ ਮਾਰੋ ਛਿੱਤਰ”

Source link

Leave a Reply

Your email address will not be published. Required fields are marked *