ਚੰਡੀਗੜ੍ਹ ’ਚ ਵਧਣ ਲੱਗੇ ਕੋਰੋਨਾ ਦੇ ਮਾਮਲੇ, 25 ਇਲਾਕਿਆਂ ਨੂੰ ਬਣਾਇਆ ਕੰਟੇਨਮੈਂਟ ਜ਼ੋਨ

Corona cases on the rise in Chandigarh : ਚੰਡੀਗੜ੍ਹ ਪੰਜਾਬ-ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿਚ ਕੋਰੋਨਾ ਦੇ ਕੇਸ ਇਕ ਵਾਰ ਫਿਰ ਵਧਣੇ ਸ਼ੁਰੂ ਹੋ ਗਏ ਹਨ। ਅਜਿਹੀ ਸਥਿਤੀ ਵਿੱਚ ਪ੍ਰਸ਼ਾਸਨ ਨੇ ਸਾਵਧਾਨੀ ਵਾਲੇ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਪ੍ਰਸ਼ਾਸਨ ਨੇ ਚੰਡੀਗੜ੍ਹ ਦੇ 25 ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਸਾਨ ਦਿੱਤਾ ਹੈ। ਜਿਨ੍ਹਾਂ ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਵਜੋਂ ਐਲਾਨਿਆ ਗਿਆ ਹੈ ਉਨ੍ਹਾਂ ਵਿੱਚ ਸੈਕਟਰ ਤੇ ਪਿੰਡ ਦੋਵੇਂ ਸ਼ਾਮਲ ਹਨ।

Corona cases on the rise in Chandigarh
Corona cases on the rise in Chandigarh
Corona cases on the rise in Chandigarh

ਤੁਹਾਨੂੰ ਦੱਸ ਦੇਈਏ ਕਿ ਹੋਲੀ ਵਾਲੇ ਦਿਨ ਚੰਡੀਗੜ੍ਹ ਵਿੱਚ 274 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸਨ। ਇਨ੍ਹਾਂ ਵਿੱਚੋਂ 149 ਮਰਦ ਅਤੇ 125 ਔਰਤਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਤੱਕ, 26,468 ਲੋਕਾਂ ਦੀ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋ​ਚੁੱਕੀ ਹੈ, ਜਦੋਂ ਕਿ 2746 ਕੋਰੋਨਾ ਪਾਜ਼ੀਟਿਵ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਉਥੇ ਹੀ ਸੋਮਵਾਰ ਨੂੰ 161 ਕੋਰੋਨਾ ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਕੇ ਘਰਾਂ ਨੂੰ ਭੇਜ ਦਿੱਤਾ ਗਿਆ। ਹੁਣ ਤੱਕ 23,345 ਪਾਜ਼ੀਟਿਵ ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।

Corona cases on the rise in Chandigarh
Corona cases on the rise in Chandigarh

ਕੋਰੋਨਾ ਕਰਕੇ ਸ਼ਹਿਰ ਵਿੱਚ ਹੁਣ ਤੱਕ 377 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਨੇ ਹੁਣ ਤੱਕ 3,08,086 ਲੋਕਾਂ ਦੇ ਕੋਰੋਨਾ ਨਮੂਨੇ ਦੀ ਜਾਂਚ ਕੀਤੀ ਹੈ। ਇਨ੍ਹਾਂ ਵਿੱਚੋਂ 2,80,594 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਪਿਛਲੇ 24 ਘੰਟਿਆਂ ਵਿੱਚ ਸ਼ਹਿਰ ਵਿੱਚ 1869 ਲੋਕਾਂ ਦੇ ਕੋਰੋਨਾ ਸੈਂਪਲਾਂ ਦੀ ਜਾਂਚ ਕੀਤੀ ਗਈ ਹੈ।

Source link

Leave a Reply

Your email address will not be published. Required fields are marked *