ਪੰਜਾਬ ‘ਚ ਲਾਈਬ੍ਰੇਰੀਅਨ ਦੀਆਂ 750 ਅਸਾਮੀਆਂ ਲਈ ਕਰੋ Apply, ਇਸ ਤਰੀਕ ਤੱਕ ਭੇਜ ਸਕਦੇ ਹੋ ਆਨਲਾਈਨ ਅਰਜ਼ੀਆਂ

Apply for 750 Librarian Posts : ਚੰਡੀਗੜ੍ਹ : ਪੰਜਾਬ ਐਸਐਸਐਸਬੀ ਵੱਲੋਂ ਸਿੱਖਿਆ ਵਿਭਾਗ ਵਿੱਚ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ, ਜਿਸ ਦੇ ਲਈ 5 ਅਪ੍ਰੈਲ ਤੋਂ ਆਨਲਾਈਨ ਅਰਜ਼ੀਆਂ ਭੇਜੀਆਂ ਜਾ ਸਕਦੀਆਂ ਹਨ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 26 ਅਪ੍ਰੈਲ ਰੱਖੀ ਗਈ ਹੈ ਤੇ ਫੀਸ 29 ਅਪ੍ਰੈਲ ਤੱਕ ਜਮਾਂ ਕਰਵਾਈ ਜਾ ਸਕਦੀ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦਿੱਤੀ।

Apply for 750 Librarian Posts

ਦੱਸਣਯੋਗ ਹੈ ਕਿ ਬੋਰਡ ਦੀ 25 ਮਾਰਚ ਨੂੰ ਹੋਈ ਮੀਟਿੰਗ ਵਿੱਚ 2280 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਸੀ, ਜਿਸ ਵਿੱਚ ਜੇਲ੍ਹ ਵਿਭਾਗ ਵਿੱਚ ਵਾਰਡਰ ਅਤੇ ਮੈਟਰਨ ਦੀਆਂ 847 ਅਸਾਮੀਆਂ, ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਲੀਗਲ ਕਲਰਕ ਦੀਆਂ ਲਗਭਗ 199 ਅਸਾਮੀਆਂ, ਉਦਯੋਗ ਤੇ ਕਾਮਰਸ ਵਿਭਾਗ ਵਿੱਚ ਉਚ ਉਦਯੋਗਿਕ ਉਨਤੀ ਅਫਸਰ ਦੀਆਂ 56 ਅਸਾਮੀਆਂ ਅਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 61 ਅਸਾਮੀਆਂ, ਆਬਕਾਰੀ ਤੇ ਕਰ ਵਿਭਾਗ ਵਿੱਚ ਨਿਰੀਖਕ ਦੀਆਂ 51 ਅਸਾਮੀਆਂ, ਪੰਜਾਬ ਵੇਅਰਹਾਊਸਿੰਗ ਵਿੱਚ ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਅਤੇ ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਵੀ ਸ਼ਾਮਲ ਹਨ।

Source link

Leave a Reply

Your email address will not be published. Required fields are marked *