A case has : ਬੁਢਲਾਡਾ ਦੇ ਨੇੜਲੇ ਪਿੰਡ ਕੁਲਾਣਾ ਵਿਖੇ ਬੀਤੀ ਰਾਤ ਇੱਥੋਂ ਦੇ ਸਾਲਾਨਾ ਜੋੜ ਮੇਲੇ ‘ਤੇ ਗਏ ਬੁਢਲਾਡਾ ਸ਼ਹਿਰ ਦੇ ਨੌਜਵਾਨ ਦਾ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਉਕਤ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਨਾਨਕ ਸਿੰਘ ਪੁੱਤਰ ਸੁਖਪਾਲ ਸਿੰਘ ਵਜੋਂ ਹੋਈ ਹੈ ਤੇ ਉਹ ਵਾਰਡ ਨੰਬਰ 6 ਬੁਢਲਾਡਾ ਦਾ ਰਹਿਣ ਵਾਲਾ ਸੀ।

ਮਿਲੀ ਜਾਣਕਾਰੀ ਮੁਤਾਬਕ ਨਾਨਕ ਸਿੰਘ ਮੇਲੇ ‘ਤੇ ਟੈਟੂ ਬਣਵਾ ਰਿਹਾ ਸੀ ਕਿ ਉਥੇ ਹੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ‘ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੇ ਪਿਤਾ ਸੁਖਪਾਲ ਸਿੰਘ ਵਲੋਂ ਥਾਣਾ ਸ਼ਹਿਰੀ ਪੁਲਿਸ ਬੁਢਲਾਡਾ ਕੋਲ ਦਰਜ ਕਰਵਾਏ ਬਿਆਨਾਂ ‘ਚ ਦੱਸਿਆ ਕਿ ਉਸ ਦਾ ਲੜਕਾ ਸ਼ੰਮੀ ਓੁਰਫ ਨਾਨਕ (19) ਬੀਤੀ ਰਾਤ ਕੁਲਾਣਾਂ ਮੇਲੇ ‘ਚ ਟੈਟੂ ਬਣਵਾ ਰਿਹਾ ਸੀ, ਤਾਂ ਖੇਤਾਂ ਵਾਲੇ ਪਾਸੀਓ ਆਏ 3-4 ਅਣਪਛਾਤੇ ਵਿਅਕਤੀਆਂ ਨੇ ਉਸ ਉੱਪਰ ਚਾਕੂ ਆਦਿ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਜਿਸ ਨੂੰ ਉਸ ਦੇ ਇਕ ਦੋਸਤ ਵਲੋਂ ਬੁਢਲਾਡਾ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਧਾਰਾ 302 ਤੇ 34 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਤੇ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .