ਕੋਵਿਡ-19 ਤੇਜ਼ੀ ਨਾਲ ਫੈਲ ਰਿਹਾ ਹੈ, ਅਗਲੇ ਚਾਰ ਹਫ਼ਤੇ ਅਹਿਮ: ਸਰਕਾਰ

ਨਵੀਂ ਦਿੱਲੀ, 6 ਅਪਰੈਲ

ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਕਿਹਾ ਕਿ ਕੋਵਿਡ-19 ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਮਹਾਂਮਾਰੀ ਵੀ ਤੇਜ਼ੀ ਨਾਲ ਫੈਲੀ ਹੈ ਅਤੇ ਇਸ ਨੂੰ ਦੇਖਦਿਆਂ ਅਗਲੇ ਚਾਰ ਹਫ਼ਤੇ ਬਹੁਤ ਅਹਿਮ ਹਨ। ਸਰਕਾਰ ਨੇ ਲਾਗ ਦੀ ਦੂਜੀ ਲਹਿਰ ਨੂੰ ਕਾਬੂ ਹੇਠ ਰੱਖਣ ਲਈ ਲੋਕਾਂ ਤੋਂ ਸਹਿਯੋਗ ’ਤੇ ਜ਼ੋਰ ਦਿੱਤਾ ਹੈ।

ਨੀਤੀ ਆਯੋਗ ਦੇ ਮੈਂਬਰ ਡਾ. ਵੀ ਕੇ ਪਾਲ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਮਾਮਲੇ ਤੇਜ਼ੀ ਨਾਲ ਵਧਣ ਨਾਲ ਮੁਲਕ ਵਿੱਚ ਮਹਾਮਾਰੀ ਕਾਰਨ ਸਥਿਤੀ ਵਿਗੜੀ ਹੈ ਅਤੇ ਆਬਾਦੀ ਦਾ ਇਕ ਵੱਡਾ ਹਿੱਸਾ ਲਾਗ ਪ੍ਰਤੀ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮਹਾਮਾਰੀ ਨਾਲ ਲੜਨ ਦੇ ਰਥਿਆਰ ਉਹੀ ਹਨ। ਕੋਵਿਡ-19 ਤੋਂ ਬਚਾਅ ਦੇ ਨਿਯਮਾਂ ਦਾ ਪਾਲਣ ਕਰਨਾ, ਕੰਟੇਨਮੈਂਟ ਜ਼ੋਨਾਂ ਦੀ ਪਛਾਣ, ਜਾਂਚ ਨੂੰ ਅਸਰਦਾਰ ਤਰੀਕੇ ਨਾਲ ਲਾਗੂ ਕਰਨਾ ਚਾਹੀਦਾ ਹੈ, ਸਿਹਤ ਢਾਂਚੇ ਵਿੱਚ ਸੁਧਾਰ ਅਤੇ ਟੀਕਾਕਰਨ ਤੇਜ਼ੀ ਨਾਲ ਚਲਾਏ ਜਾਣ ਦੀ ਲੋੜ ਹੈ। ਪਾਲ ਨੇ ਕਿਹਾ, ‘‘ਕਰੋਨਾ ਦੀ ਲਾਗ ਪਿਛਲੀ ਵਾਰ ਦੇ ਮੁਕਾਬਲੇ ਵਧੇਰੇ ਤੇਜ਼ੀ ਨਾਲ ਫੈਲ ਰਹੀ ਹੈ। ਕੁਝ ਸੂਬਿਆਂ ਵਿੱਚ ਹਾਲਾਤ ਬਹੁਤ ਖਰਾਬ ਹਨ। ’’ ਉਨ੍ਹਾਂ ਕਿਹਾ, ‘‘ਦੂਜੀ ਲਹਿਰ ’ਤੇ ਕਾਬੂ ਪਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ’’ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ ਕਿ ਛੱਤੀਸਗੜ੍ਹ ਦਾ ਦੁਰਗ ਜ਼ਿਲ੍ਹਾ ਜ਼ੇਰੇ ਇਲਾਜ ਮਾਮਲਿਆਂ ਵਿੱਚ ਸਿਖਰਲੇ ਦਸ ਜ਼ਿਲ੍ਹਿਆਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦਸ ਜ਼ਿਲ੍ਹਿਆਂ ਵਿੱਚ ਸਭ ਤੋਂ ਵਧ ਮਾਮਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਵਿੱਚ ਪੁਣੇ, ਮੁੰਬਈ, ਥਾਣੇ, ਨਾਗਪੁਰ, ਨਾਸਿਕ, ਬੰਗਲੁਰੂ ਸ਼ਹਿਰ, ਔਰੰਗਾਬਾਦ, ਅਹਿਮਦਨਗਰ, ਦਿੱਲੀ ਅਤੇ ਦੁਰਗ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੇ ਮਾਹਿਰਾਂ ਦੀਆਂ 50 ਟੀਮਾਂ ਬਣਾਈਆਂ ਹਨ, ਜਿਨ੍ਹਾਂ ਨੂੰ ਮਹਾਰਾਸ਼ਟਰ, ਛੱਤੀਸਗੜ੍ਹ ਅਤੇ ਪੰਜਾਬ ਵਿੱਚ ਤਾਇਨਾਤ ਕੀਤਾ ਗਿਆ ਹੈ। -ਏਜੰਸੀ

 

 

Source link

Leave a Reply

Your email address will not be published. Required fields are marked *