ਜਸਟਿਸ ਮਹਿਤਾਬ ਗਿੱਲ ਨੇ ਪੰਜਾਬ ਦੇ ਚੀਫ ਵਿਜੀਲੈਂਸ ਕਮਿਸ਼ਨਰ ਦਾ ਚਾਰਜ ਸੰਭਾਲਿਆ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 7 ਅਪਰੈਲ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਸਾਬਕਾ ਵਧੀਕ ਚੀਫ ਜਸਟਿਸ ਮਹਿਤਾਬ ਸਿੰਘ ਗਿੱਲ ਨੇ ਬੁੱਧਵਾਰ ਨੂੰ ਪੰਜਾਬ ਦੇ ਚੀਫ਼ ਵਿਜੀਲੈਂਸ ਕਮਿਸ਼ਨਰ ਦਾ ਚਾਰਜ ਸੰਭਾਲ ਲਿਆ। ਰਾਜਪਾਲ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਬੀਤੇ ਵਰ੍ਹੇ ਅਕਤੂਬਰ ਵਿੱਚ ਵਿਧਾਨ ਸਭਾ ਵੱਲੋਂ ਪਾਸ ਪੰਜਾਬ ਸਟੇਟ ਵਿਜੀਲੈਂਸ ਕਮਿਸ਼ਨ ਬਿੱਲ 2020 ਤਹਿਤ ਇਸ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਹੈ। ਇਸ ਅਹੁਦੇ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ, ਜਿਸ ਲਈ ਹਾਈ ਕੋਰਟ ਦੇ ਪੰਜ ਸੇਵਾਮੁਕਤ ਜੱਜਾਂ ਅਤੇ ਤਿੰਨ ਆਈਏਐਸ ਅਫਸਰਾਂ ਨੇ ਅਪਲਾਈ ਕੀਤਾ ਸੀ।

Source link

Leave a Reply

Your email address will not be published. Required fields are marked *