ਪੰਜਾਬ ’ਚੋਂ ਅੱਜ ਮਿਲੇ ਕੋਰੋਨਾ ਦੇ 2997 ਮਾਮਲੇ, 63 ਗਈ ਜਾਨ, ਦੇਖੋ ਸਿਹਤ ਵਿਭਾਗ ਵੱਲੋਂ ਜਾਰੀ ਅੰਕੜੇ

2997 Corona Cases : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਮੁੜ ਵਧਣ ਲੱਗ ਗਿਆ ਹੈ। ਹਰ ਦਿਨ ਇਸ ਦੇ ਮਾਮਲੇ ਪਹਿਲਾਂ ਨਾਲੋਂ ਵਧ ਹੀ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਦੇ 2997 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਲੁਧਿਆਣਾ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਿਥੇ 415 ਪਾਜ਼ੀਟਿਵ ਮਾਮਲੇ ਦਰਜ ਕੀਤੇ ਗਏ ਹਨ। ਉਥੇ ਹੀ ਅੱਜ ਕੋਰੋਨਾ ਨਾਲ 63 ਲੋਕਾਂ ਦੀ ਮੌਤ ਹੋਈ। ਰਾਹਤ ਵਾਲੀ ਗੱਲ ਇਹ ਰਹੀ ਕਿ ਅੱਜ 2959 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ।

2997 Corona Cases

ਅੱਜ ਜਾਰੀ ਅੰਕੜਿਆਂ ਮੁਤਾਬਕ ਅੱਜ ਕੋਰੋਨਾ ਕਰਕੇ ਅੰਮ੍ਰਿਤਸਰ ਤੋਂ 7, ਬਠਿੰਡਾ ਤਂ 2, ਫਾਜ਼ਿਲਕਾ, ਫਰੀਦਕੋਟ, ਫਿਰੋਜ਼ਪੁਰ ਤੋਂ ਇੱਕ-ਇੱਕ, ਗੁਰਦਾਸਪੁਰ ਤੋਂ ਤਿੰਨ, ਹੁਸ਼ਿਆਰਪੁਰ ਤੋਂ 7, ਜਲੰਧਰ ਤੋਂ 4, ਕਪੂਰਥਲਾ ਤੋਂ 4, ਲੁਧਿਆਣਾ ਤੋਂ 4, ਮੋਗਾ ਤੋਂ 2, ਮੋਹਾਲੀ ਤੋਂ 9, ਪਠਾਨਕੋਟ ਤੋਂ 2, ਪਟਿਆਲਾ ਤੋਂ 6, ਰੋਪੜ ਤੋਂ 6, ਸੰਗਰੂਰ ਤੋਂ ਦੋ, ਨਵਾਂਸ਼ਹਿਰ ਤੇ ਤਰਨਤਾਰਨ ਤੋਂ ਇੱਕ-ਇੱਕ ਮਰੀਜ਼ਾਂ ਨੇ ਜਾਨ ਗੁਆਈ।

2997 Corona Cases
2997 Corona Cases
2997 Corona Cases
2997 Corona Cases

ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 260020 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 226887 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 25855 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 7278ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ।

Source link

Leave a Reply

Your email address will not be published. Required fields are marked *