ਨਾਵਲਕਾਰ ਪ੍ਰੋ. ਗੁਰਮੁਖ ਸਿੰਘ ਸਹਿਗਲ ਦਾ ਦੇਹਾਂਤ

ਨਿੱਜੀ ਪੱਤਰ ਪ੍ਰੇਰਕ

ਪਟਿਆਲਾ, 10 ਅਪਰੈਲ

ਉਘੇ ਪੰਜਾਬੀ ਨਾਵਲਕਾਰ ਪ੍ਰੋ. ਗੁਰਮੁਖ ਸਿੰਘ ਸਹਿਗਲ ਦਾ ਅੱਜ ਇੱਥੋਂ ਦੇ ਹਸਪਤਾਲ ’ਚ ਦੇਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬਿਮਾਰ ਸਨ। ਅੱਜ ਬਾਅਦ ਦੁਪਹਿਰ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ। ਪੰਜਾਬੀ ਸਾਹਿਤ ਸਭਾ ਪਟਿਆਲਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ ਨੇ ਕਿਹਾ ਹੈ ਕਿ ਚੜ੍ਹਦੇ ਅਤੇ ਲਹਿੰਦੇ ਪੰਜਾਬ ਵਿਚਾਲੇ ਪੰਜਾਬੀ ਮਾਂ ਬੋਲੀ ਅਤੇ ਅਦਬ ਦਾ ਪੁਲ ਉਸਾਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਪ੍ਰੋ. ਸਹਿਗਲ ਦੀ ਮੌਤ ਨਾਲ ਪੰਜਾਬੀ ਸਾਹਿਤ ਜਗਤ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਨਾਵਲ ‘ਨਦੀਓਂ ਵਿੱਛੜੇ ਨੀਰ’, ‘ਲੁਆੜਗੀ’, ‘ਸਰਗਮ’ ਅਤੇ ‘ਹਿਜਰਤ’ ਤੋਂ ਇਲਾਵਾ ‘ਪਖ਼ਤੂਨ’ ਅਤੇ ‘ਸਫ਼ਰਨਾਮਾ ਪਾਕਿਸਤਾਨ’ ਆਦਿ ਪੁਸਤਕਾਂ ਵੀ ਲਿਖੀਆਂ। ਉਨ੍ਹਾਂ ਦੇ ਨਾਵਲ ‘ਨਦੀਓਂ ਵਿੱਛੜੇ ਨੀਰ’ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਅਤੇ ‘ਸਰਗਮ’ ਨਾਵਲ ਲਈ ਭਾਸ਼ਾ ਵਿਭਾਗ ਵੱਲੋਂ ਨਾਨਕ ਸਿੰਘ ਪੁਰਸਕਾਰ ਪ੍ਰਾਪਤ ਹੋਏ ਸਨ। ਸਭਾ ਦੇ ਜਨਰਲ ਸਕੱਤਰ ਬਾਬੂ ਸਿੰਘ ਰੈਹਲ ਅਤੇ ਪ੍ਰਚਾਰ ਸਕੱਤਰ ਦਵਿੰਦਰ ਪਟਿਆਲਵੀ ਤੋਂ ਇਲਾਵਾ ਸਮੁੱਚੀ ਕਾਰਜਕਾਰਨੀ ਨੇ ਪ੍ਰੋ. ਸਹਿਗਲ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ।

ਪ੍ਰੋ. ਕੁਲਵੰਤ ਸਿੰਘ ਗਰੇਵਾਲ ਨਮਿਤ ਭੋਗ ਅੱਜ

ਪਟਿਆਲਾ (ਨਿੱਜੀ ਪੱਤਰ ਪ੍ਰੇਰਕ): ਪੰਜਾਬੀ ਸਾਹਿਤ ਸਭਾ ਪਟਿਆਲਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ ਅਤੇ ਪ੍ਰਚਾਰ ਸਕੱਤਰ ਦਵਿੰਦਰ ਪਟਿਆਲਵੀ ਨੇ ਦੱਸਿਆ ਕਿ ਸਭਾ ਦੇ ਸਰਪ੍ਰਸਤ ਅਤੇ ਪੰਜਾਬੀ ਲੋਕ ਕਵੀ ਪ੍ਰੋ. ਕੁਲਵੰਤ ਸਿੰਘ ਗਰੇਵਾਲ ਨਮਿਤ ਆਤਮਿਕ ਸ਼ਾਂਤੀ ਲਈ ਰੱਖੇ ਗਏ ਅਖੰਡ ਪਾਠ ਸਾਹਿਬ ਦਾ ਭੋਗ 11 ਅਪਰੈਲ ਨੂੰ ਉਨ੍ਹਾਂ ਦੇ ਗ੍ਰਹਿ ਰਾਘੋਮਾਜਰਾ ਪਟਿਆਲਾ ਵਿੱਚ ਪਵੇਗਾ। ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਮੋਤੀ ਬਾਗ ਸਾਹਿਬ (ਪਾਤਸ਼ਾਹੀ ਨੌਵੀਂ) ਪਟਿਆਲਾ ਵਿੱਚ ਹੋਵੇਗੀ ਤੇ ਪ੍ਰੋ. ਕੁਲਵੰਤ ਸਿੰਘ ਗਰੇਵਾਲ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ।

Source link

Leave a Reply

Your email address will not be published. Required fields are marked *