ਸਿਹਤ ਮੰਤਰੀ ਦੇ ਛੋਟੇ ਭਰਾ ਜੀਤੀ ਸਿੱਧੂ ਬਣੇ ਮੁਹਾਲੀ ਦੇ ਮੇਅਰ

ਦਰਸ਼ਨ ਸਿੰਘ ਸੋਢੀ

ਮੁਹਾਲੀ, 12 ਅਪਰੈਲ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਆਖਰਕਾਰ ਆਪਣੇ ਛੋਟੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਮੁਹਾਲੀ ਦਾ ਮੇਅਰ ਬਣਾਉਣ ’ਚ ਕਾਮਯਾਬ ਹੋ ਗਏ। ਅੱਜ ਮੁਹਾਲੀ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕੀਤੀ ਗਈ, ਜਿਸ ਵਿੱਚ ਸਿਹਤ ਮੰਤਰੀ ਦੇ ਛੋਟੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਸਰਬਸੰਮਤੀ ਨਾਲ ਮੇਅਰ ਚੁਣਿਆ ਗਿਆ, ਅਮਰੀਕ ਸਿੰਘ ਸੋਮਲ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਕੁਲਜੀਤ ਸਿੰਘ ਬੇਦੀ ਨੂੰ ਡਿਪਟੀ ਮੇਅਰ ਬਣਾਇਆ ਗਿਆ। ਇਸ ਮੌਕੇ ਕੈਬਨਿਟ ਮੱਤਰੀ ਬਲਬੀਰ ਸਿੱਧੂ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ।

ਸਿਹਤ ਮੰਤਰੀ ਦੀ ਸੱਜੀ ਬਾਂਹ ਕਹੇ ਜਾਂਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਅਤੇ ਚੌਥੀ ਵਾਰ ਕੌਂਸਲਰ ਬਣੀ ਉਸ ਦੀ ਪਤਨੀ ਰਾਜ ਰਾਣੀ ਜੈਨ ਅਤੇ ਆਜ਼ਾਦ ਗਰੁੱਪ ਅਤੇ ਸਾਰੇ ਆਜ਼ਾਦ ਕੌਂਸਲਰਾਂ ਵੱਲੋਂ ਸਮਾਗਮ ਦਾ ਬਾਈਕਾਟ ਕੀਤਾ ਗਿਆ। ਸ੍ਰੀ ਜੈਨ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਰਾਜ ਰਾਣੀ ਜੈਨ ਨੇ ਕਿਹਾ ਕਿ ਸਿੱਧੂ ਨੇ ਸੀਨੀਅਰ ਆਗੂਆਂ ਨੂੰ ਖੁੱਡੇ ਲਗਾ ਕੇ ਪਰਿਵਾਰ ਨੂੰ ਅਹਿਮੀਅਤ ਦਿੱਤੀ ਹੈ।

Source link

Leave a Reply

Your email address will not be published. Required fields are marked *