ਕੋਰੋਨਾ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਹੋਇਆ ਸਖਤ, ਹੋਟਲ, ਰੈਸਟੋਰੈਂਟ ਲਈ ਨਵੇਂ ਦਿਸ਼ਾ-ਨਿਰਦੇਸ਼ ਹੋਏ ਜਾਰੀ

Chandigarh administration tightened : ਕੋਰੋਨਾ ਦੇ ਵਧਦੇ ਕੇਸਾਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਸਖਤੀ ਵਰਤੀ ਹੈ। ਹੁਣ ਹੋਟਲਾਂ, ਰੈਸਟੋਰੈਂਟਾਂ ਤੇ ਮਾਲਾਂ ਲਈ ਪ੍ਰਸ਼ਾਸਨ ਵੱਲੋਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਹੁਣ ਸਿਰਫ 50% ਸਮਰੱਥਾ ਨਾਲ ਚੱਲਣ ਹੋਟਲ ਤੇ ਰੈਸਟੋਰੈਂਟ ਚੱਲ ਸਕਣਗੇ ਤੇ ਰਾਤ ਨੂੰ 9.30 ਵਜੇ ਤਕ ਹੀ ਇਨ੍ਹਾਂ ਨੂੰ ਖੋਲ੍ਹਣ ਦੀ ਆਗਿਆ ਹੋਵੇਗਾ। ਇਹ ਹੁਕਮ ਅੱਜ ਰਾਤ ਤੋਂ ਹੀ ਲਾਗੂ ਕੀਤੇ ਜਾਣਗੇ। ਦੱਸ ਦੇਈਏ ਕਿ ਚੰਡੀਗੜ੍ਹ ‘ਚ ਅੱਜ ਤੋਂ ਨਾਈਟ ਕਰਫਿਊ ‘ਚ ਅੱਧੇ ਘੰਟੇ ਦਾ ਵਾਧਾ ਕਰ ਦਿੱਤਾ ਗਿਆ ਹੈ। ਅੱਜ ਰਾਤ 10.00 ਵਜੇ ਤੋਂ ਸਵੇਰੇ 5.00 ਵਜੇ ਤੱਕ ਨਾਈਟ ਕਰਫਿਊ ਲੱਗੇਗਾ। ਇਸ ਤੋਂ ਪਹਿਲਾਂ ਰਾਤ ਨੂੰ 10.30 ਤੋਂ ਸਵੇਰ 5 ਵਜੇ ਤੱਕ ਦਾ ਨਾਈਟ ਕਰਫਿਊ ਸੀ।

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਵਲੋਂ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ ਗਈ , ਜਿਸ ਵਿਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਚੰਡੀਗੜ੍ਹ ਵਿਚ ਕਰਫਿਊ ਦਾ ਸਮਾਂ ਰਾਤ 10 ਵਜੇ ਤੋਂ ਲੈ ਕੇ ਸਵੇਰ 5 ਵਜੇ ਤੱਕ ਕਰਨ ਦਾ ਫੈਸਲਾ ਲਿਆ ਗਿਆ ਸੀ। ਇਸ ਦੇ ਨਾਲ ਹੀ ਰਾਕ ਗਾਰਡਨ ਅਗਲੇ ਹੁਕਮਾਂ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।ਇਸ ਤੋਂ ਬਿਨਾਂ ਸੁਖਨਾ ਲੇਕ ਵੀ ਹਰ ਵੀਕੈਂਡ ‘ਤੇ ਬੰਦ ਰਹੇਗੀ। ਮਾਨਯੋਗ ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂਟੀ ਨੇ ਉਨ੍ਹਾਂ ਨੂੰ ਕੋਰੋਨਾ ਦੇ ਮਰੀਜ਼ਾਂ ਲਈ ਬਿਸਤਰੇ ਦੀ ਸਮਰੱਥਾ ਵਧਾਉਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਇਹ ਵੀ ਸਲਾਹ ਦਿੱਤੀ ਕਿ ਆਰਟੀ-ਪੀਸੀਆਰ ਨਤੀਜੇ ਆਉਣ ਸਮੇਂ ‘ਤੇ ਆਉਣੇ ਚਾਹੀਦੇ ਹਨ ਤਾਂ ਜੋ ਸਮਾਂ ਰਹਿੰਦਿਆਂ ਇਲਾਜ ਦਿੱਤਾ ਜਾ ਸਕੇ। ਨਾਲ ਹੀ ਰਾਜਪਾਲ ਨੇ ਯੂਟੀ ਦੇ ਸੈਕਟਰ 48 ਹਸਪਤਾਲ ਵਿੱਚ ਬੈੱਡਾਂ ਦੀ ਸਮਰੱਥਾ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਹੋਰ ਕੇਸਾਂ ਦੀ ਵਿਵਸਥਾ ਕੀਤੀ ਜਾ ਸਕੇ।

Chandigarh administration tightened

ਮੀਟਿੰਗ ਵਿੱਚ ਸ਼. ਮਨੋਜ ਪਰੀਦਾ, ਪ੍ਰਸ਼ਾਸਕ ਦੇ ਸਲਾਹਕਾਰ ਅਤੇ ਸ਼. ਸੰਜੇ ਬੈਨੀਵਾਲ, ਪੰਜਾਬ ਰਾਜ ਭਵਨ ਵਿਖੇ ਡਾਇਰੈਕਟਰ ਜਨਰਲ ਆਫ ਪੁਲਿਸ। ਸ਼. ਅਰੁਣ ਕੁਮਾਰ ਗੁਪਤਾ, ਪ੍ਰਮੁੱਖ ਸਕੱਤਰ ਗ੍ਰਹਿ, ਸ਼. ਕੇਕੇ ਯਾਦਵ, ਕਮਿਸ਼ਨਰ, ਨਗਰ ਨਿਗਮ, ਸ੍ਰੀ. ਮਨਦੀਪ ਸਿੰਘ ਬਰਾੜ, ਡਿਪਟੀ ਕਮਿਸ਼ਨਰ, ਯੂਟੀ ਅਤੇ ਮੁਹਾਲੀ ਅਤੇ ਪੰਚਕੂਲਾ ਦੇ ਡਿਪਟੀ ਕਮਿਸ਼ਨਰ, ਡਾਇਰੈਕਟਰ, ਪੀਜੀਆਈਐਮਈਆਰ, ਡਾਇਰੈਕਟਰ ਪ੍ਰਿੰਸੀਪਲ, ਜੀਐਮਸੀਐਚ ਅਤੇ ਡਾਇਰੈਕਟਰ ਸਿਹਤ ਸੇਵਾਵਾਂ, ਜੀਐਮਐਸਐਚ -16 ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ।

Source link

Leave a Reply

Your email address will not be published. Required fields are marked *