ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ ਨਵਜੋਤ ਸਿੱਧੂ ਦਾ ਤਿੱਖਾ ਨਿਸ਼ਾਨਾ, ਕੈਪਟਨ ਸਰਕਾਰ ‘ਤੇ ਉੱਠੇ ਸਵਾਲ





ਚੰਡੀਗੜ੍ਹ: ਕਾਂਗਰਸੀ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਮੰਗਲਵਾਰ ਨੂੰ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਪਹੁੰਚੇ। ਇਹ ਉਹੀ ਗੁਰਦੁਆਰਾ ਹੈ, ਜਿੱਥੇ ਸਾਲ 2015 ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਚੋਰੀ ਕਰ ਲਿਆ ਗਿਆ ਸੀ। ਬਰਗਾੜੀ ਬੇਅਦਬੀ ਕਾਂਡ ਤੋਂ ਬਾਅਦ ਉਸ ਨਾਲ ਸਬੰਧਤ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਰਿਪੋਰਟ ਰੱਦ ਕਰਨ ਤੇ ਨਵੀਂ ਐਸਆਈਟੀ ਬਣਾਉਣ ਦੇ ਆਦੇਸ਼ਾਂ ਨੂੰ ਲੈ ਕੇ ਮੱਚੇ ਹੰਗਾਮੇ ਵਿਚਕਾਰ ਨਵਜੋਤ ਸਿੰਘ ਸਿੱਧੂ ਇੱਥੇ ਪਹੁੰਚੇ।ਐਸਆਈਟੀ ਜਾਂਚ ਨੂੰ ਜਨਤਕ ਕਰਨ ਦੀ ਮੰਗ ਕਰਦਿਆਂ ਨਵਜੋਤ ਸਿੱਧੂ ਨੇ ਕੇਸਾਂ ਵਿੱਚ ਤੱਥਾਂ ਦੀ ਪੇਸ਼ਕਾਰੀ ਕਥਿਤ ਤੌਰ ’ਤੇ ਕਮਜ਼ੋਰ ਹੋਣ ਲਈ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਵਿਧਾਨ ਸਭਾ ’ਚ ਪੇਸ਼ ਕਰਨ ਦੀ ਤਰਜ਼ ’ਤੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਨੂੰ ਵੀ ਜਨਤਕ ਕੀਤਾ ਜਾਣਾ ਚਾਹੀਦਾ ਹੈ।

ਵਿਸਾਖੀ ਮੌਕੇ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਿਖੇ ਮੱਥਾ ਟੇਕਣ ਤੋਂ ਬਾਅਦ ਨਵਜੋਤ ਸਿੱਧੂ ਨੇ ਕਿਹਾ ਕਿ ਲੋਕਾਂ ਨੂੰ ਕਾਫੀ ਉਮੀਦ ਹੈ ਕਿ ਦੋਸ਼ੀਆਂ ਨੂੰ ਸਜ਼ਾ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਨਸਾਫ ‘ਚ ਦੇਰੀ ਨਾਲ ਇਨਸਾਫ਼ ਨਕਾਰਿਆ ਜਾਂਦਾ ਹੈ। ਨਵਜੋਤ ਸਿੱਧੂ 15 ਮਿੰਟ ਤਕ ਗੁਰਦੁਆਰਾ ਸਾਹਿਬ ’ਚ ਰਹੇ ਤੇ ਮੱਥਾ ਟੇਕਣ ਤੇ ਅਰਦਾਸ ਕਰਨ ਤੋਂ ਬਾਅਦ ਰਵਾਨਾ ਹੋ ਗਏ।

Real Estate







Previous articleਹੰਗਾਮੀ ਹਾਲਤ ’ਚ ਵਿਦੇਸ਼ਾਂ ’ਚ ਬਣੇ ਕਰੋਨਾ ਟੀਕਿਆਂ ਨੂੰ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਤੇਜ਼
Next articleਕਦੇ ਮੂੰਹ ਨਹੀਂ ਲਾਓਗੇ ਸ਼ਰਾਬ, ਛੁਟਕਾਰਾ ਪਾਉਣ ਲਈ ਅਜ਼ਮਾਓ ਇਹ ਉਪਾਅ


Source link

Leave a Reply

Your email address will not be published. Required fields are marked *