ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ, ਅਕਾਲੀ ਸਰਕਾਰ ਆਉਣ ‘ਤੇ ਦਲਿਤ ਨੂੰ ਬਣਾਵਾਂਗੇ ਡਿਪਟੀ CM

Sukhbir Badal big announcement: ਪੰਜਾਬ ਵਿੱਚ ਸਾਲ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਨੇ ਆਪਣੀ ਕਮਰ ਕਸ ਲਈ ਹੈ। ਇਸੇ ਵਿਚਾਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਐਲਾਨ ਕਰਦਿਆਂ ਕਿਹਾ ਕਿ ਜੇਕਰ 2022 ਦੀਆਂ ਚੋਣਾਂ ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਇੱਕ ਦਲਿਤ ਚਿਹਰਾ ਪਾਰਟੀ ਦਾ ਉਪ ਮੁੱਖ ਮੰਤਰੀ ਹੋਵੇਗਾ ।

Sukhbir Badal big announcement

ਦਰਅਸਲ, ਸੁਖਬੀਰ ਬਾਦਲ ਅੱਜ ਡਾ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਜਲੰਧਰ ਪਹੁੰਚੇ ਸਨ, ਜਿੱਥੇ ਉਨ੍ਹਾਂ ਵੱਲੋਂ ਇਹ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਵਿੱਚ ਡਾ. ਅੰਬੇਡਕਰ ਦੇ ਨਾਮ ’ਤੇ ਇੱਕ ਵਿਸ਼ਾਲ ਯੂਨੀਵਰਸਿਟੀ ਬਣਾਈ ਜਾਵੇਗੀ।

Sukhbir Badal big announcement

ਇਸ ਦੌਰਾਨ ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਵਿਧਾਨ ਸਭਾ ਚੋਣਾਂ ਗੱਠਜੋੜ ਤਹਿਤ ਲੜੀਆਂ ਜਾ ਸਕਦੀਆਂ ਹਨ । ਸੁਖਬੀਰ ਨੇ ਕਿਹਾ ਕਿ ਉਨ੍ਹਾਂ ਦੀ ਕੁਝ ਸਿਆਸੀ ਪਾਰਟੀਆਂ ਦੇ ਨਾਲ ਗੱਲਬਾਤ ਚੱਲ ਰਹੀ ਹੈ ।

ਇਹ ਵੀ ਦੇਖੋ: ਦੇਸੀ ਤਰੀਕਿਆਂ ਨਾਲ ਵਰਜਿਸ਼ ਕਰਕੇ ਸਟੀਲ ਬਾਡੀ ਬਣਾ ਲਈ ਗੁਰਦਾਸਪੁਰ ਦੇ ਇਸ ਨੌਜਵਾਨ ਨੇ

Source link

Leave a Reply

Your email address will not be published. Required fields are marked *