Punjab Coronavirus: ਕੋਰੋਨਾ ਨੇ ਮੁੜ ਘੇਰਿਆ ਪੰਜਾਬ, 24 ਘੰਟਿਆਂ ‘ਚ 64 ਮੌਤਾਂ, 4,498 ਨਵੇਂ ਕੋਰੋਨਾ ਕੇਸ

 

ਚੰਡੀਗੜ੍ਹ: ਕੋਰੋਨਾਵਾਇਰਸ (Coronavirus) ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ (Punjab) ਅੰਦਰ ਕੋਰੋਨਾ (Corona) ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ।ਪਿੱਛਲੇ 24 ਘੰਟਿਆਂ ਵਿੱਚ 64 ਹੋਰ ਲੋਕਾਂ ਦੀ ਮੌਤ (Covid Death) ਦਰਜ ਕੀਤੀ ਗਈ ਹੈ।ਜਦਕਿ 4,498 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ (Active Corona Cases in Punjab) ਦੀ ਗਿਣਤੀ 32,499 ਹੋ ਗਈ ਹੈ।

ਪੰਜਾਬ ‘ਚ ਮਰਨ ਵਾਲਿਆਂ ਦੀ ਗਿਣਤੀ 7834 ਹੋ ਗਈ ਹੈ।401  ਮਰੀਜ ਆਕਸੀਜਨ ਸਪੋਰਟ ਤੇ ਹਨ ਜਦਕਿ 46 ਮਰੀਜ਼ ਵੈਂਟੀਲੇਟਰ ਤੇ ਹਨ।ਚੰਗੀ ਗੱਲ ਇਹ ਹੈ ਕਿ 254805  ਮਰੀਜ਼ ਸਿਹਤਯਾਬ ਵੀ ਚੁੱਕੇ ਹਨ।

ਪਿੱਛਲੇ 24 ਘੰਟਿਆ ਦੌਰਾਨ ਅੰਮ੍ਰਿਤਸਰ -6, ਬਰਨਾਲਾ -1, ਬਠਿੰਡਾ -4, ਫਿਰੋਜ਼ਪੁਰ -3, ਗੁਰਦਾਸਪੁਰ -6, ਹੁਸ਼ਿਆਰਪੁਰ -4, ਜਲੰਧਰ -4,
ਕਪੂਰਥਲਾ -2, ਲੁਧਿਆਣਾ -6, ਮਾਨਸਾ -1, ਐਸ.ਏ.ਐਸ. ਨਗਰ -10, ਮੁਕਤਸਰ -2, ਪਠਾਨਕੋਟ -2, ਪਟਿਆਲਾ -7, ਰੋਪੜ -1, ਸੰਗਰੂਰ -1, ਅਤੇ ਤਰਨ ਤਾਰਨ -4 ਲੋਕਾਂ ਦੀ ਮੌਤ ਹੋਈ ਹੈ।ਮੁਹਾਲੀ ਵਿੱਚ ਸਭ ਤੋਂ ਵੱਧ 10 ਮੌਤਾਂ ਦਰਜ ਹੋਈਆਂ ਹਨ।

ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ

ਪੰਜਾਬ ਵਿੱਚ ਹੁਣ ਤੱਕ 6561028 ਸੈਂਪਲ ਲਏ ਗਏ ਹਨ।ਅੱਜ 43042 ਨਮੁਨੇ ਲਏ ਗਏ। ਪੰਜਾਬ ਵਿੱਚ ਕੁੱਲ੍ਹ ਪੌਜ਼ੇਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ 295138  ਹੋ ਗਈ ਹੈ।ਭਾਰਤ ’ਚ ਕੋਰੋਨਾ ਦੇ ਮਾਮਲੇ ਕਾਫ਼ੀ ਤੇਜ਼ੀ ਨਾਲ ਵਧ ਰਹੇ ਹਨ।ਪੰਜਾਬ ‘ਚ ਵੀ ਕੋਰੋਨਾ ਖਤਰਨਾਕ ਰੂਪ ਧਾਰ ਰਿਹਾ ਹੈ।

 

ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

 

Source link

Leave a Reply

Your email address will not be published. Required fields are marked *