ਵੱਡੀ ਖਬਰ : ਪੰਜਾਬ ਦੇ CM ਕੈਪਟਨ 10 ਅਗਸਤ ਨੂੰ ਦਿੱਲੀ ਲਈ ਹੋਣਗੇ ਰਵਾਨਾ, ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ

ਪੰਜਾਬ ਕਾਂਗਰਸ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ ਯਾਨੀ 10 ਅਗਸਤ ਨੂੰ ਸਰਕਾਰੀ ਦੌਰੇ ‘ਤੇ ਹਵਾਈ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ ਹੋਣਗੇ।

Punjab CM will leave

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨਾਲ ਪੰਜਾਬ ਦੇ ਹੋਰ ਚਾਰ ਮੰਤਰੀ ਵੀ ਜਾਣਗੇ। ਕੈਪਟਨ ਅਮਰਿੰਦਰ ਸਿੰਘ ਦਿੱਲੀ ਪੁੱਜ ਕੇ ਕਾਂਗਰਸ ਹਾਈਕਮਾਨ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ ਤੇ ਇਸ ਤੋਂ ਇਲਾਵਾ ਅਮਿਤ ਸ਼ਾਹ, ਸਿਹਤ ਮੰਤਰੀ, ਖਾਦ ਮੰਤਰੀ ਤੇ ਖੇਤੀ ਮੰਤਰੀ ਨਰਿੰਦਰ ਤੋਮਰ ਨਾਲ ਗੱਲਬਾਤ ਕਰਨਗੇ। ਇਹ ਕਿਆਸ ਲਗਾਏ ਜਾ ਰਹੇ ਹਨ ਕਿ ਪੰਜਾਬ ਦੇ ਮੰਤਰੀ ਮੰਡਰ ਵਿਚ ਵੱਡਾ ਫੇਰਬਦਲ ਕੀਤਾ ਜਾ ਸਕਦਾ ਹੈ ਤੇ ਇਸੇ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਲ੍ਹ ਦਿੱਲੀ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਫੇਰਬਦਲ ‘ਤੇ ਕਾਂਗਰਸ ਹਾਈਕਮਾਨ ਦੀ ਮੋਹਰ ਲਗਾਈ ਜਾ ਸਕੇ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਟਿਫਿਨ ਬੰਬ ਦੀ ਬਰਾਮਦਗੀ ਤੋਂ ਬਾਅਦ ਜਲੰਧਰ ‘ਚ ਵਧਾਈ ਗਈ ਸੁਰੱਖਿਆ, ਰੈੱਡ ਅਲਰਟ ਜਾਰੀ

Source link

Leave a Reply

Your email address will not be published. Required fields are marked *