ਆਸਟ੍ਰੇਲੀਆ ‘ਚ ਵਧਿਆ ਕੋਰੋਨਾ ਦਾ ਪ੍ਰਕੋਪ, ਸਿਡਨੀ ‘ਚ ਸਤੰਬਰ ਤੱਕ ਵਧਾਇਆ ਗਿਆ ਲਾਕਡਾਊਨ

ਆਸਟ੍ਰੇਲੀਆ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਇਸਦੇ ਮੱਦੇਨਜ਼ਰ ਕੋਰੋਨਾ ਦੇ ਡੈਲਟਾ ਰੂਪ ਦੇ ਫੈਲਾਅ ਨੂੰ ਰੋਕਣ ਲਈ ਸਿਡਨੀ ਪ੍ਰਸ਼ਾਸਨ ਵੱਲੋਂ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ।

Sydney tightens Covid 19 curbs

ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸਿਡਨੀ ਸ਼ਹਿਰ ਵਿੱਚ ਤਾਲਾਬੰਦੀ ਸਤੰਬਰ ਤੱਕ ਵਧਾ ਦਿੱਤੀ ਗਈ ਹੈ । ਇਸ ਤੋਂ ਇਲਾਵਾ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਰਾਤ ਦਾ ਕਰਫਿਊ ਵੀ ਲਗਾਇਆ ਗਿਆ ਹੈ । ਪ੍ਰਸ਼ਾਸਨ ਇਸ ਰੂਪ ਨੂੰ ਛੇਤੀ ਤੋਂ ਛੇਤੀ ਕਾਬੂ ਵਿੱਚ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਹੁਣ ਤੱਕ ਡੈਲਟਾ ਰੂਪ ਨੂੰ ਕਾਬੂ ਕਰਨ ਵਿੱਚ ਕੋਈ ਸਫਲਤਾ ਨਹੀਂ ਮਿਲੀ ਹੈ।

ਇਹ ਵੀ ਪੜ੍ਹੋ: ਪੈਸਿਆਂ ਦੇ ਬੈਗ ਨਹੀਂ ਬਲਕਿ ਸਿਰਫ਼ ਇੱਕ ਜੋੜੀ ਕੱਪੜਿਆਂ ’ਚ ਛੱਡਿਆ ਅਫਗਾਨਿਸਤਾਨ ! ਰਾਸ਼ਟਰਪਤੀ ਗਨੀ ਦਾ ਪਹਿਲਾ ਵੱਡਾ ਬਿਆਨ

ਇਸ ਸਬੰਧੀ ਨਿਊ ਸਾਊਥ ਵੇਲਜ਼ ਦੇ ਪ੍ਰੀਮੀਅਰ ਗਲੇਡਿਸ ਬੇਰੇਜਿਕਲਿਅਨ ਨੇ ਉੱਥੋਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਵੀ ਲੋਕ ਘਰੋਂ ਨਿਕਲਣ ਤਾਂ ਮਾਸਕ ਪਾ ਕੇ ਹੀ ਨਿਕਲਣ ।

Sydney tightens Covid 19 curbs
Sydney tightens Covid 19 curbs

ਪ੍ਰਸ਼ਾਸਨ ਨੇ ਕਿਹਾ ਹੈ ਕਿ ਕਸਰਤ ਲਈ ਸਿਰਫ ਇੱਕ ਘੰਟੇ ਲਈ ਹੀ ਮਾਸਕ ਪਾਉਣ ਤੋਂ ਛੋਟ ਦਿੱਤੀ ਜਾ ਸਕਦੀ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਸ਼ਹਿਰ ਵਿੱਚ ਲਗਭਗ 5 ਮਿਲੀਅਨ ਲੋਕ ਰਹਿ ਰਹੇ ਹਨ ਜਿਨ੍ਹਾਂ ਨੂੰ ਮਾਸਕ ਪਹਿਨਣ ਵੱਲ ਧਿਆਨ ਦੇਣਾ ਪਵੇਗਾ।

ਇਹ ਵੀ ਪੜ੍ਹੋ: ਸੁਮੇਧ ਸੈਣੀ ਨੂੰ ਮਿਲੀ ਵੱਡੀ ਰਾਹਤ- ਹਾਈਕੋਰਟ ਨੇ ਤੁਰੰਤ ਛੱਡਣ ਦੇ ਜਾਰੀ ਕੀਤੇ ਹੁਕਮ

ਬੇਰੇਜਿਕਲਿਅਨ ਨੇ ਦੱਸਿਆ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਾਨੂੰ ਸਖਤ ਪਾਬੰਦੀਆਂ ਲਗਾਉਣ ਲਈ ਮਜਬੂਰ ਹੋਣਾ ਪਵੇਗਾ । ਉਨ੍ਹਾਂ ਕਿਹਾ ਕਿ ਕੁਝ ਲੋਕ ਤਾਲਾਬੰਦੀ ਦੇ ਨਿਯਮਾਂ ਦੀ ਉਲੰਘਣਾ ਕਰਦੇ ਹਨ, ਜਿਸ ਕਾਰਨ ਸਖਤ ਫੈਸਲੇ ਲੈਣੇ ਪਏ । ਬੇਰੇਜਿਕਲਿਅਨ ਨੇ ਮੀਡੀਆ ਨੂੰ ਦੱਸਿਆ ਕਿ ਮੈਂ ਸਿਹਤ ਅਤੇ ਪੁਲਿਸ ਨੂੰ ਮਿਲ ਕੇ ਕੰਮ ਕਰਨ ਲਈ ਕਿਹਾ । ਮੈਂ ਪੁੱਛਿਆ ਕਿ ਕੀ ਅਸੀਂ ਇਸ ਨੂੰ ਕੰਟਰੋਲ ਕਰ ਸਕਦੇ ਹਾਂ । ਸਾਡੀ ਕੋਸ਼ਿਸ਼ ਹੈ ਕਿ ਜਲਦ ਤੋਂ ਜਲਦ ਇਸ ‘ਤੇ ਕਾਬੂ ਪਾ ਲਿਆ ਜਾਵੇ ।”

ਇਹ ਵੀ ਦੇਖੋ: ਇੰਟਰਨੈੱਟ ‘ਤੇ ਭਰਾਵਾਂ ਨੇ ਵੇਚਣ ਨੂੰ ਪਾਈ ਗੱਡੀ,ਬਾਲੀਵੁੱਡ ਤੋਂ ਆ ਗਿਆ ਫੋਨ | Vintage Car | Bhele Cars For Shoot

Source link

Leave a Reply

Your email address will not be published. Required fields are marked *