ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਕਰਤਾਰਪੁਰ ਕੋਰੀਡੋਰ ਦੇ ਕੋਲੋਂ ਮਿਲੀ ਲਾਸ਼ – Daily Post Punjabi

ਗੁਰਦਾਸਪੂਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਕਰਤਾਰਪੁਰ ਕੋਰੀਡੋਰ ਦੇ ਕੋਲੋਂ ਇਕ ਲਾਸ਼ ਮਿਲੀ। ਲਾਸ਼ ਕਾਫੀ ਗਲੀ-ਸੜੀ ਹੋਈ ਹੈ, ਜਿਸਦੀ ਪਹਿਚਾਣ ਨਹੀਂ ਹੋ ਸਕੀ।ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਿਵਿਲ ਹਸਪਤਾਲ ਭੇਜ ਦਿੱਤਾ ਹੈ।

ਜਾਣਕਾਰੀ ਦਿੰਦੇ ਹੋਏ ਡੇਰਾ ਬਾਬਾ ਨਾਨਕ ਦੇ ਐਸਐਚਓ ਅਵਤਾਰ ਸਿੰਘ ਨੇ ਕਿਹਾ ਸਾਨੂੰ ਕਿਸੇ ਨੇ ਸੂਚਨਾ ਦਿੱਤੀ ਸੀ, ਕਿ ਕਰਤਾਰਪੁਰ ਕੋਰੀਡੋਰ ਦੇ ਕੋਲ ਪਕਵਾਂ ਸਾਈਡ ਦੀ ਤਰਫ ਇਕ ਲਾਸ਼ ਪਈ ਹੋਈ ਹੈ, ਉਨ੍ਹਾਂ ਨੇ ਦਸਿਆ ਕਿ ਜਦੋਂ ਅਸੀਂ ਜਾਕੇ ਦੇਖਿਆ ਤਾਂ ਇਕ ਗਲੀ-ਸੜੀ ਲਾਸ਼ ਬਰਾਮਦ ਹੋਈ। ਉਨ੍ਹਾਂ ਨੇ ਕਿਹਾ ਕਿ ਲਾਸ਼ ਬਹੁਤ ਸਦੀ-ਗਲੀ ਹੋਈ ਹੈ। ਉਨ੍ਹਾਂ ਨੇ ਦਸਿਆ ਕਿ ਲਾਸ਼ ਦੇ ਕੋਲੋ ਕੋਈ ਪਹਿਚਾਣ ਪੱਤਰ ਨਹੀਂ ਮਿਲਿਆ ਹੈ, ਜਿਸ ਕਰਕੇ ਲਾਸ਼ ਦੀ ਪਹਿਚਾਣ ਨਹੀਂ ਹੋ ਰਹੀ। ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈਕੇ ਸਿਵਿਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿਤੀ ਹੈ ਅਤੇ 174 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

Source link

Leave a Reply

Your email address will not be published. Required fields are marked *