ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਨੂੰ ਲਿਖੀ ਚਿੱਠੀ

ਫਗਵਾੜਾ : ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਪੱਤਰ ਲਿਖਿਆ ਹੈ। ਸੋਮ ਪ੍ਰਕਾਸ਼ ਨੇ ਆਖਿਆ ਫਗਵਾੜਾ ਉਦਯੋਗਿਕ ਸ਼ਹਿਰ ਹੈ ਅਤੇ ਫਗਵਾੜਾ ਵਾਸੀਆਂ ਨੂੰ 40 ਕਿੱਲੋਮੀਟਰ ਸਫ਼ਰ ਤਹਿ ਕਰ ਕੇ ਕਪੂਰਥਲਾ ਜਾਣਾ ਪੈਂਦਾ ਹੈ। ਇਸ ਨਾਲ ਉਨ੍ਹਾਂ ਨੂੰ ਬਹੁਤ ਪਰੇਸ਼ਾਨੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਰਿਪੋਰਟਾਂ ਅਨੁਸਾਰ ਪੰਜਾਬ ਸਰਕਾਰ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਚਰਚਾ ਕਰ ਰਹੀ ਹੈ। ਇਸ ਦੇ ਮੱਦੇਨਜ਼ਰ, ਸਰਕਾਰ ਦੇ ਧਿਆਨ ਵਿੱਚ ਇਹ ਲਿਆਉਣ ਦੀ ਲੋੜ ਹੈ ਕਿ ਫਗਵਾੜਾ ਇੱਕ ਪੁਰਾਣਾ ਉਦਯੋਗਿਕ ਸ਼ਹਿਰ ਹੈ, ਜੋ ਕਿ ਕਪੂਰਥਲਾ ਜ਼ਿਲ੍ਹੇ ਦਾ ਇੱਕ ਹਿੱਸਾ ਹੈ, ਪਰ ਇਸਨੂੰ ਜਲੰਧਰ ਦੇ ਮੁੱਖ ਜ਼ਿਲ੍ਹੇ ਤੋਂ ਵੱਖਰਾ ਮੰਨਿਆ ਜਾਂਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਕਾਰਨ ਇੱਥੋਂ ਦੇ ਲੋਕਾਂ ਨੂੰ ਸਰਕਾਰੀ ਸ਼ਿਕਾਇਤਾਂ ਦੇ ਸੰਬੰਧ ਵਿੱਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਗੁਰਾਇਆ, ਫਿਲੌਰ ਅਤੇ ਬਹਿਰਾਮਪੁਰ ਨੂੰ ਫਗਵਾੜਾ ਵਿੱਚ ਹੀ ਸ਼ਾਮਲ ਕੀਤਾ ਜਾਵੇ ਅਤੇ ਇੱਕ ਜ਼ਿਲ੍ਹਾ ਐਲਾਨਿਆ ਜਾਵੇ। ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਮੰਗ ਪੂਰੀ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਵੱਡੀ ਵਾਰਦਾਤ : ਪਤੀ-ਪਤਨੀ ਨੇ ਗਰਿੱਲ ਨਾਲ ਲਟਕ ਕੇ ਕੀਤੀ ਆਤਮਹੱਤਿਆ

The post ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਨੂੰ ਲਿਖੀ ਚਿੱਠੀ appeared first on Daily Post Punjabi.

Source link

Leave a Reply

Your email address will not be published. Required fields are marked *