ਮੋਦੀ ਦਾ ਜਨਮ ਦਿਨ: ਰਾਹੁਲ ਵੱਲੋਂ ਵਧਾਈ ਤੇ ਯੂਥ ਕਾਂਗਰਸੀਆਂ ਵੱਲੋਂ ਦੁਹਾਈ

ਨਵੀਂ ਦਿੱਲੀ, 17 ਸਤੰਬਰ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੇ ਕਈ ਹੋਰ ਨੇਤਾਵਾਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। ਇਕ ਪਾਸੇ ਜਿਥੇ ਕਾਂਗਰਸ ਦੇ ਨੇਤਾ ਸ੍ਰੀ ਮੋਦੀ ਨੂੰ ਜਨਮ ਦਿਨ ਦੀਆਂ ਵਧਾਈਆਂ ਦੇ ਰਹੇ ਹਨ ਉਥੇ ਪੰਜਾਬ ਵਿੱਚ ਯੂਥ ਕਾਂਗਰਸੀਆਂ ਨੇ ਜਨਮ ਦਿਨ ਮੌਕੇ ਸ੍ਰੀ ਮੋਦੀ ਦੇ ਪੁਤਲੇ ਫੂਕੇ।

ਬਠਿੰਡਾ(ਮਨੋਜ ਸ਼ਰਮਾ): ਅੱਜ ਯੂਥ ਕਾਂਗਰਸ ਦਿਹਾਤੀ ਬਠਿੰਡਾ ਦੇ ਪ੍ਰਧਾਨ ਲਖਵਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਬਠਿੰਡਾ ਦੀ ਕੋਠੀ ਅੱਗੇ ਧਰਨਾ ਦੇਣ ਤੋਂ ਬਾਅਦ ਪੈਦਲ ਰੋਸ ਮਾਰਚ ਕਰਦਿਆਂ ਸ਼ਹਿਰ ਦੇ ਬੱਸ ਸਟੈਂਡ ਚੌਕ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ’ਤੇ ਉਨ੍ਹਾਂ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਥ ਕਾਂਗਰਸ ਦੇ ਪ੍ਰਧਾਨ ਲਖਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਆਲ ਇੰਡੀਆ ਯੂਥ ਕਾਂਗਰਸ ਦੇ ਸੱਦੇ ’ਤੇ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਗਏ ਹਨ। ਸ੍ਰੀ ਮੋਦੀ ਅੱਜ ਜਨਮ ਦਿਨ ਮੌਕੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਲੈ ਕੇ ਕਿਸਾਨਾਂ ਨੂੰ ਤੋਹਫਾ ਦੇਣ। ਉਨ੍ਹਾਂ ਡੀਜ਼ਲ ਅਤੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਦਾ ਵੀ ਵਿਰੋਧ ਕੀਤਾ।

Source link

Leave a Reply

Your email address will not be published. Required fields are marked *