ਬਠਿੰਡਾ ਰੋਸ ਰੈਲੀ ‘ਚ ਹਰਸਿਮਰਤ ਬਾਦਲ ਦੀ ਧਮਾਕੇਦਾਰ ਸਪੀਚ, ਕਿਸਾਨਾਂ ਦੇ ਹੱਕ ‘ਚ ਬੋਲਦੇ ਰਗੜੇ ਵਿਰੋਧੀ !

ਨਰਮੇ ਦੀ ਫ਼ਸਲ ਦੇ ਨੁਕਸਾਨ ਦੇ ਮੁਆਵਜ਼ੇ ਲਈ ਅਕਾਲੀ ਦਲ-ਬਸਪਾ ਵੱਲੋਂ ਅੱਜ ਬਠਿੰਡਾ ਵਿੱਚ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।  ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋਏ ਹਨ।  ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਪ੍ਰਕਾਸ਼ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਬਸਪਾ ਦੇ ਪ੍ਰਧਾਨ ਤੇ ਕਈ ਹੋਰ ਆਗੂ ਸ਼ਾਮਿਲ ਹੋਏ ਹਨ।

Shiromani Akali Dal bathinda protest rally

ਇਸ ਰੋਸ ਰੈਲੀ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਨੇ ਇਸ ਇਕੱਠ ਨੂੰ ਸੰਬੋਧਿਤ ਕੀਤਾ। ਉਨ੍ਹਾਂ ਨੇ ਇਸ ਦੌਰਾਨ ਖੇਤੀ ਕਾਨੂੰਨਾਂ ਬਾਰੇ ਬੋਲਦਿਆਂ ਕਿਹਾ ਕਿ ਅਸੀਂ ਇਹ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਰਹਾਂਗੇ। ਉਨ੍ਹਾਂ ਕਿ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਦਾ ਬਦਲਾ ਲਿਆ ਜਾਵੇਗਾ । ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੇ ਹਿੱਤਾਂ ‘ਤੇ ਲੋੜਾਂ ਲਈ ਹਮੇਸ਼ਾਂ ਲੜਨ ਲਈ ਤਿਆਰ ਹਾਂ ।

ਇਹ ਵੀ ਪੜ੍ਹੋ: ਬਹਿਬਲਕਲਾਂ ਗੋਲੀਕਾਂਡ, ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੇ ਕੀਤਾ ਵੱਡਾ ਖੁਲਾਸਾ

ਇਸ ਤੋਂ ਇਲਾਵਾ ਉਨ੍ਹਾਂ ਨੇ ਵਿਰੋਧੀ ਪਾਰਟੀਆਂ ‘ਤੇ ਹਮਲਾ ਬੋਲਿਆ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਦੀਆਂ ਵਿਰੋਧੀਆਂ ਪਾਰਟੀਆਂ ਲੀਰੋ-ਲੀਰ ਹੋਈਆਂ ਪਈਆਂ ਹਨ ਤੇ ਕੁਰਸੀ ਪਿੱਛੇ ਲੜ ਰਹੀਆਂ ਹਨ। ਇਹ ਪਾਰਟੀਆਂ ਲੋਕਾਂ ਦੀਆਂ ਜ਼ਰੂਰਤਾਂ ਨੂੰ ਭੁੱਲ ਗਈਆਂ ਹਨ।

Shiromani Akali Dal bathinda protest rally
Shiromani Akali Dal bathinda protest rally

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਗਿਆ ਸੀ ਕਿ ਗੁਲਾਬੀ ਸੁੰਡੀ ਕਰ ਕੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ੇ ਦਾ ਐਲਾਨ ਕੀਤਾ ਜਾਵੇ, ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਇਸ ਅਪੀਲ ਨੂੰ ਨਜ਼ਰ ਅੰਦਾਜ਼ ਕੀਤਾ ਗਿਆ । ਜਿਸ ਕਾਰਨ ਬਹੁਤ ਸਾਰੇ ਕਿਸਾਨ ਖ਼ੁਦਕੁਸ਼ੀ ਕਰਨ ਲਈ ਮਜ਼ਬੂਰ ਹੋ ਗਏ ਹਨ  ।

ਇਹ ਵੀ ਪੜ੍ਹੋ: ਸਿੱਧੂ ਦਾ ਆਪਣੀ ਹੀ ਸਰਕਾਰ ‘ਤੇ ਫਿਰ ਨਿਸ਼ਾਨਾ, AG ਤੇ DGP ਦੀ ਨਿਯੁਕਤੀ ਨੂੰ ਲੈ ਕੇ ਕਹੀ ਵੱਡੀ ਗੱਲ

ਉਨ੍ਹਾਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਕਿਸਾਨੀ ਦਾ ਕਤਲ ਕੀਤਾ ਗਿਆ ਗਿਆ ਹੈ ਤੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਕਿਸਾਨਾਂ ਨਾਲ ਖੜ੍ਹੀ ਹੈ ਤੇ ਉਹ ਅੱਗੇ ਵੀ ਖੜ੍ਹੀ ਰਹੇਗੀ। ਸ਼੍ਰੋਮਣੀ ਅਕਲੀ ਦਲ ਪੰਜਾਬ ਨੂੰ ਜਿੱਤ ਦਿਵਾ ਕੇ ਹੀ ਰਹੇਗੀ।

ਦੇਖੋ ਵੀਡੀਓ : Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ | Navratre Special recipe | Easy Nashta Recipe

Source link

Leave a Reply

Your email address will not be published. Required fields are marked *