ਫ਼ਿਲਮੀ ਸਟਾਈਲ ‘ਚ ਭੇਸ ਬਦਲ ਕੇ ਪੁਲਿਸ ਨੂੰ ਚਕਮਾ ਦੇ ਲਖੀਮਪੁਰ ਖੀਰੀ ਪਹੁੰਚੇ ਚੜੂਨੀ, ਦੇਖੋ ਤਸਵੀਰਾਂ

ਲਖੀਮਪੁਰ ਖੀਰੀ ਮਾਮਲੇ ਵਿੱਚ ਅੱਜ ਇੱਕ ਅਹਿਮ ਦਿਨ ਹੈ। ਦਰਅਸਲ ਸੁਪਰੀਮ ਕੋਰਟ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ, ਜਿਸ ‘ਤੇ ਅੱਜ ਸੁਣਵਾਈ ਹੋਵੇਗੀ। ਇਸ ਤੋਂ ਇਲਾਵਾ ਅੱਜ ਅਖਿਲੇਸ਼ ਯਾਦਵ ਲਖੀਮਪੁਰ ਜਾਣਗੇ ਅਤੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣਗੇ।

gurnam chaduni reached lakhimpur khiri

ਪਰ ਇਸ ਦੌਰਾਨ ਲਖੀਮਪੁਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ, ਦਰਅਸਲ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ ਫ਼ਿਲਮੀ ਸਟਾਈਲ ‘ਚ ਪੁਲਿਸ ਨੂੰ ਚਕਮਾ ਦੇ ਕਿ ਲਖੀਮਪੁਰ ਪਹੁੰਚ ਚੁੱਕੇ ਹਨ।

gurnam chaduni reached lakhimpur khiri
gurnam chaduni reached lakhimpur khiri

ਇਸ ਦੌਰਾਨ ਚੜੂਨੀ ਨੇ ਬੀਤੇ ਐਤਵਾਰ ਨੂੰ ਵਾਪਰੀ ਘਟਨਾ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਤ ਕੀਤੀ ਹੈ।

gurnam chaduni reached lakhimpur khiri
gurnam chaduni reached lakhimpur khiri

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਅਤੇ ਕਿਸਾਨਾਂ ਨੂੰ ਲਖੀਮਪੁਰ ਖੀਰੀ ਜਾਣ ਤੋਂ ਰੋਕਣ ਲਈ ਪੁਲਿਸ ਨੇ ਈਪੀਈ ਅਤੇ ਨਿਵਾੜਾ ਚੈੱਕਪੋਸਟ ‘ਤੇ ਡੇਰਾ ਲਾਇਆ ਹੋਇਆ ਸੀ। ਵਾਹਨਾਂ ਦੇ ਚਾਲਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ। ਪਰ ਗੁਰਨਾਮ ਸਿੰਘ ਚੜੂਨੀ ਪੁਲਿਸ ਨੂੰ ਚਕਮਾ ਦੇ ਕੇ ਲਖੀਮਪੁਰ ਪਹੁੰਚਣ ‘ਚ ਕਾਮਯਾਬ ਹੋ ਗਏ।

ਇਹ ਵੀ ਪੜ੍ਹੋ : ਲਖੀਮਪੁਰ ਘਟਨਾ ਦੀ ਵੀਡੀਓ ਸਾਂਝੀ ਕਰ BJP MP ਵਰੁਣ ਗਾਂਧੀ ਨੇ, ਕਿਹਾ – ‘ਕਤਲ ਕਰਕੇ ਵਿਰੋਧ ਕਰਨ ਵਾਲਿਆਂ ਨੂੰ ਚੁੱਪ ਨਹੀਂ ਕਰਾ ਸਕਦੇ’

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਲਖੀਮਪੁਰ ਪਹੁੰਚੇ ਸਨ ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇ ਸੀ। ਯੋਗੀ ਸਰਕਾਰ ਨੇ ਬੁੱਧਵਾਰ ਨੂੰ ਹੀ ਲਖੀਮਪੁਰ ਜਾਣ ‘ਤੇ ਲੱਗੀ ਰੋਕ ਹਟਾਈ ਸੀ।

ਇਹ ਵੀ ਦੇਖੋ : Instant Aloo Dosa Pan Cake | Morning Nashta Recipe | Watch Full Video On 07 October

Source link

Leave a Reply

Your email address will not be published. Required fields are marked *