ਵੱਡੀ ਖਬਰ : ਹਰੀਸ਼ ਰਾਏ ਚੌਧਰੀ ਬਣ ਸਕਦੇ ਹਨ ਪੰਜਾਬ ਕਾਂਗਰਸ ਦੇ ਇੰਚਾਰਜ

ਪੰਜਾਬ ਕਾਂਗਰਸ ਪਾਰਟੀ ਤੋਂ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਪਾਰਟੀ ਵਿਚ ਫਿਰ ਤੋਂ ਇੱਕ ਵੱਡਾ ਬਦਲਾਅ ਆਉਣ ਜਾ ਰਿਹਾ ਹੈ। ਰਾਵਤ ਦੀ ਥਾਂ ‘ਤੇ ਹਰੀਸ਼ ਚੌਧਰੀ ਦੇ ਨਵਾਂ ਕਾਂਗਰਸ ਇੰਚਾਰਜ ਬਣਾਏ ਜਾਣ ਦੇ ਕਿਆਸ ਲਗਾਏ ਜਾ ਰਹੇ ਹਨ। ਸਿਰਫ ਰਸਮੀ ਐਲਾਨ ਹੋਣਾ ਬਾਕੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਵਿਚ ਹਰੀਸ਼ ਚੌਧਰੀ ਨੇ ਅਹਿਮ ਭੂਮਿਕਾ ਨਿਭਾਈ ਸੀ।

ਹਰੀਸ਼ ਚੌਧਰੀ ਪਹਿਲਾਂ ਵੀ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਹਿ ਚੁੱਕੇ ਹਨ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੇ ਸਬੰਧ ਵੀ ਚੰਗੇ ਹਨ। CM ਚੰਨੀ ਵੱਲੋਂ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ DGP ਲਗਾਏ ਜਾਣ ਅਤੇ ਏ. ਪੀ. ਐੱਸ. ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ ਤਾਂ ਇਸ ਤੋਂ ਨਾਰਾਜ਼ ਹੋ ਕੇ ਸਿੱਧੂ ਨੇ ਅਸਤੀਫਾ ਦੇ ਦਿੱਤਾ ਸੀ। ਸਿੱਧੂ ਦੇ ਅਸਤੀਫੇ ਨਾਲ ਪੈਦਾ ਹੋਏ ਸੰਕਟ ਨਾਲ ਨਜਿੱਠਣ ‘ਚ ਹਰੀਸ਼ ਚੌਧਰੀ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਸੀ।

ਇਹ ਵੀ ਪੜ੍ਹੋ : ਬਿਜਲੀ ਸੰਕਟ ‘ਤੇ ਕੇਂਦਰੀ ਊਰਜਾ ਮੰਤਰੀ ਦਾ ਬਿਆਨ, ਕਿਹਾ ‘ਬਿਜਲੀ ਦੀ ਕਮੀ ਨਾ ਹੋਈ ਸੀ ਤੇ ਨਾ ਹੋਣ ਦੇਵਾਂਗੇ’

ਇਸ ਦੇ ਨਾਲ ਹੀ ਹਾਈਕਮਾਂਡ ਵੱਲੋਂ ਪਿਛਲੇ ਮਹੀਨੇ ਜੋ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਹੋਈ ਸੀ, ਉਸ ਵਿਚ ਹਰੀਸ਼ ਚੌਧਰੀ ਨੂੰ ਬਤੌਰ ਆਬਜ਼ਰਵਰ ਭੇਜਿਆ ਗਿਆ ਸੀ। ਇਸ ਨਾਲ ਹਾਈਕਮਾਂਡ ਵੱਲੋਂ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਇੰਚਾਰਜ ਲਾਏ ਜਾਣ ਦੀਆਂ ਸੰਭਾਵਨਾਵਾਂ ਵੱਧ ਹਨ। ਇਸ ਦੇ ਨਾਲ ਹੀ ਪੰਜਾਬ ਦੀ ਸਿਆਸਤ ਵਿਚ ਆਉਣ ਵਾਲਾ ਹਫਤਾ ਕਾਫੀ ਅਹਿਮ ਹੋ ਸਕਦਾ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਨਵੀਂ ਪਾਰਟੀ ਦਾ ਐਲਾਨ ਕੀਤਾ ਜਾ ਸਕਦਾ ਹੈ ਤੇ ਹਰੇਕ ਦੀਆਂ ਨਜ਼ਰਾਂ ਕੈਪਟਨ ਦੇ ਐਲਾਨ ‘ਤੇ ਹੀ ਟਿਕੀਆਂ ਹੋਈਆਂ ਹਨ।

ਦੇਖੋ ਵੀਡੀਓ :

Chana Chaat Recipe | ਮੁੰਬਈ ਦੀ ਮਸ਼ਹੂਰ ਚਨਾ ਚਾਟ | Chatpati Chaat | Indian Street Food

This image has an empty alt attribute; its file name is image-39.png

The post ਵੱਡੀ ਖਬਰ : ਹਰੀਸ਼ ਰਾਏ ਚੌਧਰੀ ਬਣ ਸਕਦੇ ਹਨ ਪੰਜਾਬ ਕਾਂਗਰਸ ਦੇ ਇੰਚਾਰਜ appeared first on Daily Post Punjabi.

Source link

Leave a Reply

Your email address will not be published. Required fields are marked *