ਬਟਾਲਾ : ਕਾਲਜ ਪੜ੍ਹਨ ਵਾਲੇ ਨੌਜਵਾਨਾਂ ਦੇ ਦੋ ਧੜੇ ਆਪਸ ‘ਚ ਭਿੜੇ, 2 ਗੰਭੀਰ ਜ਼ਖਮੀ

Batala college boy fight: ਬਟਾਲਾ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕਾਲਜ ’ਚ ਪੜ੍ਹਨ ਵਾਲੇ ਨੌਜਵਾਨਾਂ ਦੇ ਦੋ ਧੜਿਆਂ ’ਚ ਝਗੜਾ ਹੋ ਗਿਆ। ਇੱਕ ਧਿਰ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਵਿਚ 2 ਨੌਜਵਾਨ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਬਟਾਲਾ ਦੇ ਜਲੰਧਰ ਰੋਡ ਕੋਲ ਸਥਿਤ ਇੰਪਰੂਵਮੈਂਟ ਟਰੱਸਟ ਦੀ ਮਾਰਕੀਟ ਵਿਖੇ ਕਾਲਜ ਵਿਚ ਪੜ੍ਹਨ ਵਾਲੇ ਨੌਜਵਾਨਾਂ ਆਪਸ ਵਿਚ ਭਿੜ ਗਏ।

Batala college boy fight

ਇਸ ਦੌਰਾਨ ਇਕ ਧੜੇ ਨੇ ਸਕਾਰਪੀਓ ਵਿਚ ਸਵਾਰ 2 ਨੌਜਵਾਨਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਏ। ਜਦੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਉਹ ਮੌਕੇ ‘ਤੇ ਪੁੱਜੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ । ਸਕਾਰਪੀਓ ਚਾਲਕ ਦਿਲਰਾਜ ਨੇ ਦੱਸਿਆ ਕਿ ਉਹ ਅਤੇ ਉਸ ਦਾ ਦੋਸਤ ਕਾਲਜ ਜਾ ਰਹੇ ਸਨ ਕਿ ਰਸਤੇ ਵਿਚ ਕੁਝ ਨੌਜਵਾਨਾਂ ਨੇ ਉਨ੍ਹਾਂ ਦਾ ਰਸਤਾ ਰੋਕ ਕੇ ਲਿਆ ਅਤੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਹਮਲੇ ਵਿਚ ਦਿਲਰਾਜ ਜ਼ਖਮੀ ਹੋ ਗਿਆ।

ਵੀਡੀਓ ਲਈ ਕਲਿੱਕ ਕਰੋ -:

ਪੁਲਿਸ ਅਧਿਕਾਰੀ ਬਲਦੇਵ ਸਿੰਘ ਨੇ ਦੱਸਿਆ ਕਿ ਕਾਲਜ ਵਿਚ ਪੜ੍ਹਨ ਵਾਲੇ ਕੁਝ ਨੌਜਵਾਨਾਂ ਵੱਲੋਂ ਸਕਾਰਪੀਓ ਵਿਚ ਸਵਾਰ ਨੌਜਵਾਨਾਂ ‘ਤੇ ਹਮਲਾ ਕੀਤਾ ਗਿਆ ਤੇ ਇਸ ਤੋਂ ਬਾਅਦ ਉਨ੍ਹਾਂ ਨੇ ਗੱਡੀ ਦੀ ਵੀ ਭੰਨ-ਤੋੜ ਕੀਤੀ ਤੇ ਬਾਅਦ ਵਿਚ ਮੌਕੇ ਤੋਂ ਫਰਾਰ ਹੋ ਗਏ। ਇਹ ਵੀ ਪਤਾ ਲੱਗਾ ਹੈ ਕਿ ਝਗੜੇ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ।

Source link

Leave a Reply

Your email address will not be published. Required fields are marked *