ਜਗਦੀਸ਼ ਟਾਈਟਲਰ ਦਿੱਤਾ ਗਿਆ ਦਿੱਲੀ ਕਾਂਗਰਸ ਵਿੱਚ ਅਹੁਦਾ | Punjabi News Online

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਵੀਰਵਾਰ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ 37 ਪਰਮਾਨੈਂਟ ਇਨਵਾਇਟੀ ਦੇ ਨਾਵਾਂ ਉੱਪਰ ਮੋਹਰ ਲਗਾਈ ਗਈ ਹੈ। ਇਨ੍ਹਾਂ ਵਿੱਚ 1984 ਸਿੱਖ ਵਿਰੋਧੀ ਦੰਗਿਆਂ ਦੇ ਮੁਲਜ਼ਮ ਜਗਦੀਸ਼ ਟਾਇਟਲਰ ਦਾ ਨਾਮ ਵੀ ਸ਼ਾਮਿਲ ਹੈ। ਦਿੱਲੀ ਕਾਂਗਰਸ ਕਾਰਜਕਾਰੀ ਕਮੇਟੀ ਦੇ 87 ਨਾਮ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿੱਚ 37 ਪਰਮਾਨੈਂਟ ਇਨਵਾਇਟੀ ਹਨ। ਜਗਦੀਸ਼ ਟਾਈਟਲਰ ਦੇ ਨਾਲ- ਨਾਲ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ, ਅਜੇ ਮਾਕਨ, ਜਨਾਰਦਨ ਦਿਵੇਦੀ ਦਾ ਨਾਮ ਵੀ ਸ਼ਾਮਲ ਹੈ।
ਸੱਜਣ ਕੁਮਾਰ ਤੋਂ ਬਾਅਦ ਜਗਦੀਸ਼ ਟਾਈਟਲਰ ਕਾਂਗਰਸ ਦੇ ਅਜਿਹੇ ਵੱਡੇ ਨੇਤਾ ਹਨ ਜਿਨ੍ਹਾਂ ਦਾ ਨਾਮ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਵਿੱਚ ਲਿਆ ਜਾਂਦਾ ਹੈ। ਸੱਜਣ ਕੁਮਾਰ ਨੂੰ ਦਿੱਲੀ ਦੀ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ਤੇ ਉਹ ਜੇਲ੍ਹ ਵਿੱਚ ਕੈਦ ਹੈ।

Real EstatePrevious articleਬਾਦਲਾਂ ਨੂੰ ਹੁਸ਼ਿਆਰਪੁਰ ਅਦਾਲਤ ਦੇ ਸੰਮਨ


Source link

Leave a Reply

Your email address will not be published. Required fields are marked *