ਵੱਡੀ ਖਬਰ : ਈ. ਡੀ. ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਕੀਤਾ ਗ੍ਰਿਫਤਾਰ

ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੁੰਬਈ ਸਥਿਤ ਉਨ੍ਹਾਂ ਦੇ ਦਫਤਰ ‘ਚ 12 ਘੰਟੇ ਤੋਂ ਜ਼ਿਆਦਾ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।

anil deshmukh arrested

ਦੇਸ਼ਮੁਖ ਨੇ ਆਪਣੇ ਖਿਲਾਫ ਰਿਸ਼ਵਤ ਦੇ ਦੋਸ਼ਾਂ ਨੂੰ ਲੈ ਕੇ ਵਿਵਾਦ ਦੇ ਵਿਚਕਾਰ ਇਸ ਸਾਲ ਦੇ ਸ਼ੁਰੂ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਬੰਬੇ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਜਾਂਚ ਏਜੰਸੀ ਦੇ ਸੰਮਨ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ। ਸੋਮਵਾਰ ਨੂੰ ਜਾਰੀ ਇੱਕ ਵੀਡੀਓ ਬਿਆਨ ਵਿੱਚ, 71 ਸਾਲਾ ਐਨਸੀਪੀ ਨੇਤਾ ਦੇਸ਼ਮੁਖ ਨੇ ਕਿਹਾ ਸੀ ਕਿ “ਮੇਰੇ ਵਿਰੁੱਧ ਸਾਰੇ ਦੋਸ਼ ਝੂਠੇ ਹਨ।” ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਸੋਮਵਾਰ ਦੇਰ ਰਾਤ ਕਰੀਬ ਇੱਕ ਵਜੇ ਗ੍ਰਿਫਤਾਰ ਕੀਤਾ ਗਿਆ ਹੈ। ਈਡੀ ਅਧਿਕਾਰੀਆਂ ਨੇ ਉਨ੍ਹਾਂ ਦੀ ਗ੍ਰਿਫਤਾਰੀ ਦੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਤੋਂ ਬਾਅਦ ਮੰਗਲਵਾਰ ਨੂੰ ਅਨਿਲ ਦੇਸ਼ਮੁਖ ਦਾ ਮੈਡੀਕਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ‘ਭਾਰਤ ਦੀ ਹਾਰ, ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਦੀ ਨਾਗਰਿਕਤਾ ਹੋਵੇ ਖਤਮ’ : BJP ਨੇਤਾ

ਇਸ ਤੋਂ ਬਾਅਦ ਉਹ ਫਿਰ ਵਾਪਿਸ ਈਡੀ ਦਫ਼ਤਰ ਪਹੁੰਚ ਗਏ ਹਨ। ਈਡੀ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਨਿਲ ਦੇਸ਼ਮੁਖ ਨੂੰ ਫਿਰੌਤੀ ਅਤੇ ਮਨੀ ਲਾਂਡਰਿੰਗ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਈਡੀ ਦੇ ਸੰਯੁਕਤ ਨਿਰਦੇਸ਼ਕ ਸਤਿਆਵਰਤ ਕੁਮਾਰ ਖੁਦ ਅਨਿਲ ਦੇਸ਼ਮੁਖ ਤੋਂ ਪੁੱਛਗਿੱਛ ਕਰਨ ਲਈ ਦਿੱਲੀ ਤੋਂ ਮੁੰਬਈ ਪਹੁੰਚੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਈਡੀ ਨੇ ਤਲਬ ਕਰਕੇ ਪੁੱਛਗਿੱਛ ਲਈ ਬੁਲਾਇਆ ਸੀ। ਈਡੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਨਿਲ ਦੇਸ਼ਮੁਖ ਪੁੱਛਗਿੱਛ ਵਿੱਚ ਸਹਿਯੋਗ ਨਹੀਂ ਕਰ ਰਹੇ ਸਨ। ਅਨਿਲ ਦੇਸ਼ਮੁਖ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮੀਡੀਆ ਰਿਪੋਰਟਾਂ ਅਨੁਸਾਰ ਅਨਿਲ ਦੇਸ਼ਮੁਖ ਦੇ ਵਕੀਲ ਇੰਦਰਪਾਲ ਸਿੰਘ ਨੇ ਕਿਹਾ- ਅਸੀਂ 4.5 ਕਰੋੜ ਰੁਪਏ ਦੇ ਇਸ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਕਰ ਰਹੇ ਹਾਂ। ਅੱਜ ਜਦੋਂ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤਾਂ ਅਸੀਂ ਉਨ੍ਹਾਂ ਦੇ ਰਿਮਾਂਡ ਦਾ ਵਿਰੋਧ ਕਰਾਂਗੇ।

ਵੀਡੀਓ ਲਈ ਕਲਿੱਕ ਕਰੋ -:

Source link

Leave a Reply

Your email address will not be published. Required fields are marked *