ਪੰਜਾਬ ਕਾਂਗਰਸ ‘ਚ ਬਵਾਲ ਵਿਚਾਲੇ 3:30 ਵਜੇ ਸਿੱਧੂ ਦੀ ਪ੍ਰੈਸ ਕਾਨਫਰੰਸ, ਕਰਨਗੇ ਵੱਡਾ ਧਮਾਕਾ!

ਪੰਜਾਬ ਕਾਂਗਰਸ ਵਿਚ ਮਚਿਆ ਘਮਾਸਾਨ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਸਿੱਧੂ ਆਏ ਦਿਨ ਆਪਣੀ ਹੀ ਸਰਕਾਰ ਨੂੰ ਨਿਸ਼ਾਨੇ ਉਤੇ ਲਾ ਰਹੇ ਹਨ ਤੇ ਚੰਨੀ ਸਰਕਾਰ ਖਿਲਾਫ ਬਿਆਨਬਾਜ਼ੀ ਕਰ ਰਹੇ ਸਨ। 6 ਨਵੰਬਰ ਨੂੰ ਕੈਬਨਿਟ ਬੈਠਕ ਬੁਲਾਈ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ 3.30 ਵਜੇ ਚੰਡੀਗੜ੍ਹ ਦੇ ਪ੍ਰੈੱਸ ਕਲੱਬ ਵਿਚ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

ਇਹ ਉਮੀਦ ਪ੍ਰਗਟਾਈ ਜਾ ਰਹੀ ਹੈ ਇਸ ਪ੍ਰੈੱਸ ਕਾਨਫਰੰਸ ਵਿਚ ਕਾਂਗਰਸ ਪ੍ਰਧਾਨ ਕੋਈ ਵੱਡਾ ਐਲਾਨ ਕਰ ਸਕਦੇ ਹਨ। ਕੇਂਦਰ ਵੱਲੋਂ ਦੀਵਾਲੀ ਤੋਂ ਪਹਿਲਾਂ ਪੈਟਰੋਲ ਤੇ ਡੀਜ਼ਲ ਉਤੇ ਵੈਟ ਦਰਾਂ ਵਿਚ ਕਾਫੀ ਕਟੌਤੀ ਕੀਤੀ ਗਈ ਹੈ। ਇਸ ਨੂੰ ਲੈ ਕੇ ਕੱਲ੍ਹ ਕੈਬਨਿਟ ਮੀਟਿੰਗ ਸੱਦੀ ਗਈ ਹੈ। ਹੋ ਸਕਦਾ ਹੈ ਕਿ ਅੱਜ ਦੀ ਪ੍ਰੈੱਸ ਕਾਨਫਰੰਸ ਵਿਚ ਸਿੱਧੂ ਵੱਲੋਂ ਕੋਈ ਵੱਡਾ ਧਮਾਕਾ ਕੀਤਾ ਜਾਵੇ।

The post ਪੰਜਾਬ ਕਾਂਗਰਸ ‘ਚ ਬਵਾਲ ਵਿਚਾਲੇ 3:30 ਵਜੇ ਸਿੱਧੂ ਦੀ ਪ੍ਰੈਸ ਕਾਨਫਰੰਸ, ਕਰਨਗੇ ਵੱਡਾ ਧਮਾਕਾ! appeared first on Daily Post Punjabi.

Source link

Leave a Reply

Your email address will not be published. Required fields are marked *