ਗੁਰਦੁਆਰਾ ਬੇਰ ਸਾਹਿਬ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਗੱਡੀ ਬੇਕਾਬੂ ਹੋ ਕੇ ਪਲਟੀ, 11 ਜ਼ਖਮੀ, ਡਰਾਈਵਰ ਦੀ ਗਈ ਜਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਨੂੰ ਲੈ ਕੇ ਕੱਢੀ ਗਈ ਪੈਦਲ ਯਾਤਰਾ ਵਿਚ ਸ਼ਾਮਲ ਹੋ ਕੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਬੇਰ ਸਾਹਿਬ ਤੋਂ ਪਰਤ ਰਹੀ ਸੰਗਤ ਦੀ ਗੱਡੀ ਬੇਕਾਬੂ ਹੋਕੇ ਪਲਟ ਗਈ। ਇਸ ਹਾਦਸੇ ਵਿਚ 11 ਲੋਕ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ ਅਤੇ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਹਾਦਸਾ ਤਲਵੰਡੀ ਚੌਧਰੀਆਂ ਰੋਡ ‘ਤੇ ਅਕਾਲ ਅਕੈਡਮੀ ਨੇ ਨੇੜੇ ਵਾਪਰਿਆ। ਜ਼ਖਮੀਆਂ ਨੂੰ ਸੁਲਤਾਨਪੁਰਲੋਧੀ ਹਸਪਤਾਲ ਪਹੁੰਚਿਆ ਗਿਆ ਹੈ। ਜ਼ਖਮੀਆਂ ਵਿਚ ਇੱਕ 9 ਸਾਲ ਦਾ ਬੱਚਾ ਵੀ ਹੈ। 5 ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

ਗੁਰਦੁਆਰਾ ਬੇਰ ਸਾਹਿਬ ਵਿਚ ਮੱਥਾ ਟੇਕ ਕੇ ਸ਼ਾਮ ਨੂੰ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਗੱਡੀ ਤਲਵੰਡੀ ਚੌਧਰੀਆਂ ਰੋਡ ‘ਤੇ ਆਪਣਾ ਸੰਤੁਲਨ ਗੁਆ ਬੈਠੀ ਤੇ ਗੱਡੀ ਇੱਕ ਖੰਭੇ ਨਾਲ ਟਕਰਾਉਂਦੇ ਹੋਏ ਪਲਟ ਗਈ। ਇਸ ਵਿਚ ਡਰਾਈਵਰ 60 ਸਾਲਾ ਮਲਕੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਵਿਧਾਇਕ ਨਵਤੇਜ ਸਿੰਘ ਚੀਮਾ ਮੌਕੇ ‘ਤੇ ਪੁੱਜੇ ਅਤੇ ਉਨ੍ਹਾਂ ਨੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। SMO ਨੇ ਦੱਸਿਆ ਕਿ ਆਲੇ-ਦੁਆਲੇ ਦੇ ਹੈਲਥ ਸੈਟਰਾਂ ਤੋਂ ਡਾਕਟਰਾਂ ਦੀ ਟੀਮ ਬੁਲਾ ਕੇ ਜ਼ਖਮੀਆਂ ਦਾ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।

The post ਗੁਰਦੁਆਰਾ ਬੇਰ ਸਾਹਿਬ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਗੱਡੀ ਬੇਕਾਬੂ ਹੋ ਕੇ ਪਲਟੀ, 11 ਜ਼ਖਮੀ, ਡਰਾਈਵਰ ਦੀ ਗਈ ਜਾਨ appeared first on Daily Post Punjabi.

Source link

Leave a Reply

Your email address will not be published. Required fields are marked *