ਜੇ ਸਾਡੇ ਮੁੱਦਾ ਚੁੱਕਣ ‘ਤੇ PM ਮੋਦੀ ਨੇ ਫੈਸਲਾ ਲਿਆ ਹੁੰਦਾ ਤਾਂ ਅੱਜ ਬਹੁਤ ਕੁਝ ਵੱਖਰਾ ਹੁੰਦਾ : ਸੁਖਬੀਰ

ਤਿੰਨ ਖੇਤੀ ਕਾਨੂੰਨ ਵਾਪਿਸ ਲੈਣ ਦੇ ਮੋਦੀ ਸਰਕਾਰ ਦੇ ਐਲਾਨ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਵਾਗਤ ਕੀਤਾ ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਆਖਿਆ ਕਿ ਜੇਕਰ ਉਨ੍ਹਾਂ ਨੇ ਉਸ ਵੇਲੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਹੁੰਦਾ, ਜਦੋਂ ਅਕਾਲੀ ਦਲ ਨੇ ਇਹ ਮੁੱਦਾ ਉਠਾਇਆ ਸੀ ਤਾਂ ਅੱਜ ਬਹੁਤ ਕੁਝ ਵੱਖਰਾ ਹੁੰਦਾ।

If PM Modi decided

ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਖਿਲਾਫ ਕੀਤੇ ਗਏ ਦਰਜ ਕੀਤੇ ਗਏ ਕੇਸ ਵਾਪਸ ਲੈਣ। ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਨ ਲਈ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਚੁਣਿਆ ਗਿਆ ਇਸ ਲਈ ਉਹ ਬਹੁਤ ਧੰਨਵਾਦੀ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਫੈਸਲੇ ਨਾਲ ਪੂਰਾ ਰਾਸ਼ਟਰ ਇੱਕ ਹੋਵੇ, ਜਿਸ ਨੇ ਅੰਦੋਲਨ ਦੌਰਾਨ ਬਹੁਤ ਕੁਝ ਵੇਖਿਆ।

ਸੁਖਬੀਰ ਬਾਦਲ ਨੇ ਅੱਜ ਪ੍ਰਕਾਸ਼ ਪੁਰਬ ਦੇ ਸ਼ੁਭ ਦਿਹਾੜੇ ‘ਤੇ ਮੈਂ ਸਾਰੇ ਦੇਸ਼ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸ਼ੁਭ ਦਿਹਾੜੇ ‘ਤੇ ਮੈਂ ਪ੍ਰਮਾਤਮਾ ਦੇ ਚਰਨਾਂ ‘ਚ ਅਰਦਾਸ ਕਰਦਾ ਹਾਂ ਕਿ ਪੰਜਾਬ ਅਤੇ ਦੇਸ਼ ਤਰੱਕੀ ਦੀਆਂ ਬੁਲੰਦੀਆਂ ‘ਤੇ ਰਹੇ।

ਵੀਡੀਓ ਲਈ ਕਲਿੱਕ ਕਰੋ -:

ਉਨ੍ਹਾਂ ਕਿਹਾ ਕਿ ਅੱਜ ਖੁਸ਼ੀ ਦੀ ਗੱਲ ਹੈ ਕਿ ਇਸ ਖਾਸ ਮੌਕੇ ‘ਤੇ ਪ੍ਰਮਾਤਮਾ ਦੀ ਕਿਰਪਾ ਹੋਈ। ਕਿਸਾਨਾਂ ਦੇ ਸੰਘਰਸ਼ ਨੂੰ ਕਾਮਯਾਬੀ ਮਿਲੀ ਅਤੇ ਵਾਹਿਗੁਰੂ ਦੀ ਮੇਹਰ ਨਾਲ ਸਾਰੇ ਕਾਲੇ ਕਾਨੂੰਨ ਵਾਪਸ ਹੋ ਗਏ। ਮੈਂ ਕਹਿਣਾ ਚਾਹੁੰਦਾ ਹਾਂ ਕਿ ਇਹ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਹੈ। ਹਰ ਘਰ, ਗਰੀਬ, ਬਜ਼ੁਰਗ ਮਾਂ ਦੀ ਜਿੱਤ ਹੈ। ਇਸ ਸੰਘਰਸ਼ ਵਿੱਚ ਸਾਰੇ ਪੰਜਾਬੀਆਂ ਨੇ ਰਲ ਕੇ ਹਿੱਸਾ ਲਿਆ।

ਇਹ ਵੀ ਪੜ੍ਹੋ : ਭਲਕੇ ਪੂਰੇ ਦੇਸ਼ ‘ਚ ਕਿਸਾਨਾਂ ਦੀ ਜਿੱਤ ਮਨਾਏਗੀ ਕਾਂਗਰਸ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਮਿਲਣਗੇ ਲੀਡਰ

ਉਨ੍ਹਾਂ ਨੇ ਉੱਥੇ ਦਿਨ-ਰਾਤ ਕੰਮ ਕੀਤਾ। ਉਨ੍ਹਾਂ ਨੂੰ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। ਅੱਜ ਸਹੀ ਅਰਥਾਂ ਵਿੱਚ ਰੱਬ ਦੀ ਇੰਨੀ ਵੱਡੀ ਮੇਹਰ ਹੋਈ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸਾਰੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ।Source link

Leave a Reply

Your email address will not be published. Required fields are marked *