ਕਿਸਾਨਾਂ ਦੇ ਹੱਕ ‘ਚ ਬਜਟ ਸੈਸ਼ਨ ਦੌਰਾਨ ਕਾਂਗਰਸ-ਆਪ ਸਮੇਤ 16 ਵਿਰੋਧੀ ਪਾਰਟੀਆਂ ਕਰਨਗੀਆਂ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ

16 opposition parties to boycott : ਨਵੀਂ ਦਿੱਲੀ: ਦੇਸ਼ ਵਿੱਚ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੇ ਕਿਹਾ ਹੈ ਕਿ ਕਾਂਗਰਸ ਸਮੇਤ 16 ਵਿਰੋਧੀ ਪਾਰਟੀਆਂ ਨੇ ਅੰਦੋਲਨਕਾਰੀ ਕਿਸਾਨਾਂ ਨਾਲ ਇਕਜੁਟਤਾ ਦਿਖਾਉਂਦੇ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਸੰਬੋਧਨ ਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਹੈ। ਸ਼ੁੱਕਰਵਾਰ ਨੂੰ ਬਜਟ ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਕੋਵਿੰਦ ਦੇ ਸੰਸਦ ਦੇ ਦੋਹਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨ ਤੋਂ ਬਾਅਦ ਹੋਵੇਗੀ। ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ, ”ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਹੰਕਾਰੀ, ਅੜੀਅਲ ਅਤੇ ਅਲੋਕਤੰਤਰੀ ਬਣੇ ਹੋਏ ਹਨ। ਸਰਕਾਰ ਦੀ ਅਸੰਵੇਦਨਸ਼ੀਲਤਾ ਤੋਂ ਹੈਰਾਨ ਹੋਣ ਵਾਲੀਆਂ, ਅਸੀਂ ਵਿਰੋਧੀ ਪਾਰਟੀਆਂ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਦੁਹਰਾਉਂਦਿਆਂ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕੀਤਾ ਹੈ।”

16 opposition parties to boycott

ਆਮ ਆਦਮੀ ਪਾਰਟੀ ਵੀ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕਰੇਗੀ। ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਹੈ, ‘‘ਅਸੀਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਇਸ ਲਈ, ਆਮ ਆਦਮੀ ਪਾਰਟੀ ਕੱਲ੍ਹ ਰਾਸ਼ਟਰਪਤੀ ਦੇ ਸੰਬੋਧਨ ਪ੍ਰੋਗਰਾਮ ਵਿੱਚ ਸ਼ਾਮਿਲ ਨਹੀਂ ਹੋਵੇਗੀ। ਸਾਡੇ ਲੋਕ ਸਭਾ ਮੈਂਬਰ ਭਗਵੰਤ ਮਾਨ ਅਤੇ ਰਾਜ ਸਭਾ ਦੇ ਤਿੰਨ ਸੰਸਦ ਮੈਂਬਰ ਕੱਲ੍ਹ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕਰਨਗੇ।” ਕਾਂਗਰਸ ਤੋਂ ਇਲਾਵਾ ਰਾਸ਼ਟਰਵਾਦੀ ਕਾਂਗਰਸ ਪਾਰਟੀ, ਨੈਸ਼ਨਲ ਕਾਨਫਰੰਸ, ਡੀਐਮਕੇ, ਤ੍ਰਿਣਮੂਲ ਕਾਂਗਰਸ, ਸ਼ਿਵ ਸੈਨਾ, ਸਪਾ, ਆਮ ਆਦਮੀ ਪਾਰਟੀ, ਆਰਜੇਡੀ, ਸੀਪੀਆਈ (ਐਮ), ਸੀਪੀਆਈ, ਆਈਯੂਐਮਐਲ, ਆਰਐਸਪੀ, ਪੀਡੀਪੀ, ਐਮਡੀਐਮਕੇ, ਕੇਰਲ ਕਾਂਗਰਸ (ਐਮ) ਅਤੇ ਏਆਈਯੂਡੀਐਫ ਸਾਂਝੇ ਤੌਰ ‘ਤੇ ਸ਼ਾਮਿਲ ਹਨ।

ਇਹ ਵੀ ਦੇਖੋ : ਹੁਣ ਪੰਜਾਬ ਦੇ ਟੋਲ ਪਲਾਜ਼ੇ ਚੁੱਪ-ਚਪੀਤੇ ਖੋਲ੍ਹਣ ਦੀ ਤਿਆਰੀ? ਵੇਖੋ ਲਾਢੋਵਾਲ ਟੋਲ ਪਲਾਜ਼ਾ ‘ਤੇ ਪੈ ਗਿਆ ਗਾਹ !

Source link

Leave a Reply

Your email address will not be published. Required fields are marked *