ਮਹਾਨਗਰ ‘ਚ ਪੁਲਿਸ ਕਮਿਸ਼ਨਰ ਵੱਲੋਂ ਪਾਬੰਦੀਆਂ ਦੇ ਆਦੇਸ਼ ਜਾਰੀ, ਤੇਜ਼ਾਬ ਦੀ ਵਿਕਾਰੀ ‘ਤੇ ਵੀ ਲਾਈ ਰੋਕ

CP issued orders acid banned: ਲੁਧਿਆਣਾ (ਤਰਸੇਮ ਭਾਰਦਵਾਜ)- ਲੁਧਿਆਣਾ ਸ਼ਹਿਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ, ਜੋ ਕਿ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵਲੋਂ ਜਾਰੀ ਕੀਤੇ ਗਏ ਹਨ। ਇਨ੍ਹਾਂ ਪਾਬੰਦੀਆਂ ‘ਚ ਦਿੱਤੇ ਹੁਕਮਾਂ ਤਹਿਤ ਕਮਿਸ਼ਨਰੇਟ ਦੇ ਘੇਰੇ ਅੰਦਰ ਤੇਜ਼ਾਬ ਦੀ ਸਹੀ ਵਿਕਰੀ ਨੂੰ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਗਏ ਹਨ। ਕਮਿਸ਼ਨਰ ਪੁਲਿਸ ਨੇ ਦੱਸਿਆ ਕਿ ਉਹਨਾਂ ਦੇ ਧਿਆਨ ‘ਚ ਲਿਆਂਦਾ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਤੇਜ਼ਾਬ ਦੀ ਗੈਰ ਕਾਨੂੰਨੀ ਤੌਰ ‘ਤੇ ਵਿਕਰੀ ਹੋ ਰਹੀ ਹੈ, ਜੋ ਕਿ ਜਲਨਸ਼ੀਲ ਪਦਾਰਥ ਹੈ ਅਤੇ ਮਨੁੱਖੀ ਜ਼ਿੰਦਗੀ ਲਈ ਖਤਰਨਾਕ ਅਤੇ ਘਾਤਕ ਹੈ। ਇਸ ਲਈ ਇਸ ਪਦਾਰਥ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਇਆ ਜਾਣਾ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਲਈ ਜ਼ਰੂਰੀ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਬਿਨਾਂ ਲਾਈਸੈਂਸ ਤੋਂ ਤੇਜ਼ਾਬ ਦੀ ਵਿਕਰੀ ਨਹੀਂ ਕਰ ਸਕਦਾ ਕੇਵਲ ਲਾਈਸੈਂਸਧਾਰੀ ਵਿਅਕਤੀ ਹੀ ਇਸ ਦੀ ਵਿਕਰੀ ਕਰ ਸਕਦਾ ਹੈ, ਜੋ ਆਪਣੇ ਲਾਇਸੈਂਸ ਨੂੰ ਸਮੇ-ਸਮੇ ਸਿਰ ਰੀਨਿਊ ਕਰਵਾਉਣ ਲਈ ਪਾਬੰਦ ਹੋਵੇਗਾ। ਉਨ੍ਹਾਂ ਦੱਸਿਆ ਕਿ ਲਾਈਸੈਂਸ ਧਾਰਕ ਵਿਅਕਤੀ ਇਸ ਗੱਲ ਨੂੰ ਯਕੀਨੀ ਬਣਾਏਗਾ ਕਿ ਜਿਸ ਵਿਅਕਤੀ ਨੂੰ ਤੇਜ਼ਾਬ ਵੇਚਿਆ ਜਾਣਾ ਹੈ ਉਸ ਦਾ ਪਹਿਚਾਣ ਪੱਤਰ, ਵੋਟਰ ਕਾਰਡ ਅਤੇ ਮੁਕੰਮਲ ਐਡਰੈੱਸ ਹਾਸਿਲ ਕੀਤਾ ਜਾਵੇਗਾ ਅਤੇ 18 ਸਾਲ ਦੀ ਉਮਰ ਤੋਂ ਘੱਟ ਕਿਸੇ ਨੂੰ ਵੀ ਤੇਜ਼ਾਬ ਨਹੀਂ ਵੇਚਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਲਾਇਸੈਂਸਧਾਰੀ ਦੁਕਾਨਦਾਰ ਤੇਜ਼ਾਬ ਰੱਖਣ ਸਬੰਧੀ ਮੁਕੰਮਲ ਰਜਿਸਟਰ ਲਗਾਕੇ ਸਟਾਕ ਤੇ ਰੋਜ਼ਾਨਾ ਦੀ ਵਿਕਰੀ ਬਾਰੇ ਵਿਸਥਾਰਪੂਰਵਕ ਰਿਪੋਰਟ ਸਬੰਧਤ ਪੁਲਿਸ ਸਟੇਸ਼ਨ ਅਤੇ ਸਬੰਧਤ ਐਸ.ਡੀ.ਐਮ. ਨੂੰ ਭੇਜਣ ਦਾ ਪਾਬੰਦ ਹੋਵੇਗਾ।

CP issued orders acid banned

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਲਾਇਸੈਂਸਧਾਰੀ ਦੁਕਾਨਦਾਰ ਇਸ ਗੱਲ ਨੂੰ ਯਕੀਨੀ ਬਣਾਏਗਾ ਕਿ ਤੇਜਾਬ ਦੀ ਵਰਤੋਂ ਸਬੰਧੀ ਜਦੋਂ ਵੀ ਕਿਸੇ ਹਸਪਤਾਲ, ਇੰਡਸਟਰੀਜ਼, ਸਰਕਾਰੀ ਵਿਭਾਗ ਜਾਂ ਕਿਸੇ ਹੋਰ ਅਦਾਰੇ ਨੂੰ ਵੇਚੇਗਾ ਤਾਂ ਉਸ ਅਦਾਰੇ ਦੇ ਮੁੱਖੀ ਦੀ ਸ਼ਨਾਖਤ ਅਤੇ ਮੁਕੰਮਲ ਵੇਰਵਾ ਹਾਸਲ ਕਰਨ, ਉਪਰੰਤ ਹੀ ਤੇਜ਼ਾਬ ਦੇਣ ਦਾ ਜ਼ਿੰਮੇਵਾਰ ਹੋਵੇਗਾ ਅਤੇ ਤੇਜ਼ਾਬ ਹਾਸਲ ਕਰਨ ਵਾਲਾ ਅਜਿਹਾ ਅਦਾਰਾ ਇਸ ਗੱਲ ਨੂੰ ਯਕੀਨੀ ਬਣਾਏਗਾ ਕਿ ਕਿਸੇ ਜ਼ਿੰਮੇਵਾਰ ਵਿਅਕਤੀ ਦੀ ਨਿਗਰਾਨੀ ‘ਚ ਰੱਖਿਆ ਜਾਵੇ ਅਤੇ ਤੇਜ਼ਾਬ ਦੇ ਸਟਾਕ ਅਤੇ ਵਰਤੋਂ ਸਬੰਧੀ ਰਜਿਸਟਰ ‘ਚ ਇੰਦਰਾਜ਼ ਕਰਕੇ ਇਸ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਦਾ ਪਾਬੰਦ ਹੋਵੇਗਾ।

CP issued orders acid banned

ਇਕ ਹੋਰ ਹੁਕਮ ‘ਚ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਥ੍ਰੀਵੀਲਰ ਚਾਲਕਾਂ ਦੁਆਰਾਂ ਕੰਪਨੀ ਵਲੋਂ ਨਿਰਧਾਰਿਤ ਪੈਮਾਨੇ ਅਨੁਸਾਰ ਤਿਆਰ ਕੀਤੇ ਗਏ ਥ੍ਰੀਵਹੀਲਰ ਦੀ ਪਿਛਲੀ/ਚਾਲਕ ਸੀਟ ਦੀ ਰੱਦੋਬਦਲ ਕਰਵਾ ਕੇ ਡਰਾਈਵਰ ਸੀਟ ਦੇ ਦੋਨੋਂ ਪਾਸੇ ਅਤੇ ਪਿਛਲੇ ਵਾਧੂ ਸਵਾਰੀਆਂ ਬਿਠਾਉਣ ਲਈ ਜਗ੍ਹਾ ਤਿਆਰ ਕਰ ਲੈਂਦੇ ਹਨ। ਥ੍ਰੀ-ਵਹੀਲਰ ਚਾਲਕ ਦੇ ਦੋਨੇ ਪਾਸੇ ਸਵਾਰੀਆਂ ਬੈਠਣ ਨਾਲ ਥ੍ਰੀ-ਵਹੀਲਰ ਚਾਲਕ ਪਿੱਛੇ ਤੋਂ ਆਉਂਦੇ ਕੋਈ ਵੀ ਵਹੀਕਲ ਨੂੰ ਦੇਖਣ ਤੋਂ ਅਸਮਰੱਥ ਹੋ ਜਾਂਦਾ ਹੈ।ਇਸ ਤੋਂ ਇਲਾਵਾ ਮੋਟਰਸਾਇਕਲ, ਮੋਪਿਡ ਅਤੇ ਆਟੋ ਰਿਕਸ਼ਾ ਨੂੰ ਮੋਡੀਫਾਈ/ਜੁਗਾੜੂ ਇੰਜਨ ਲਗਾਕੇ ਰੇਹੜ੍ਹਾ ਤਿਆਰ ਕਰਕੇ ਭਾਰ ਢੋਣ, ਸਬਜ਼ੀ, ਫਰੂਟ ਅਤੇ ਕੂੜਾ ਕਰਕਟ ਵਗੈਰਾ ਲਈ ਵਰਤਿਆ ਜਾਂਦਾ ਹੈ, ਜਿਨ੍ਹਾਂ ਦਾ ਕੋਈ ਰਜਿਸਟ੍ਰੇਸ਼ਨ ਨੰਬਰ ਨਹੀਂ ਹੁੰਦਾ ਹੈ | ਅਜਿਹੇ ਜੁਗਾੜੂ ਵਹੀਕਲਾਂ ਵਲੋਂ ਅਕਸਰ ਟਰੈਫਿਕ ਜਾਮ ਦੀ ਸਮੱਸਿਆ ਪੈਦਾ ਕੀਤੀ ਜਾਂਦੀ ਹੈ ਜਿਸ ਕਾਰਨ ਟਰੈਫਿਕ ਨਿਯਮਾਂ ਦੀ ਉਲੰਘਣਾ ਹੁੰਦੀ ਹੈ ਅਤੇ ਸੜਕੀ ਦੁਰਘਟਨਾ ਵਾਪਰਨ ਦਾ ਡਰ ਵੀ ਬਣਿਆ ਰਹਿੰਦਾ ਹੈ। ਪੁਲੀਸ ਕਮਿਸ਼ਨਰ ਵਲੋਂ ਅਜਿਹੇ ਵਾਹਨਾਂ ਦੇ ਚੱਲਣ ‘ਤੇ ਵੀ ਪਾਬੰਦੀ ਲਗਾ ਦਿੱਤੀ।

CP issued orders acid banned

ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵਲੋਂ ਕਮਿਸ਼ਨਰੇਟ ਲੁਧਿਆਣਾ ਦੇ ਖੇਤਰ ਅੰਦਰ ਭੀਖ ਮੰਗਣ ‘ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ‘ਚ ਪੈਂਦੇ ਮੇਨ ਚੌਕਾਂ ਅਤੇ ਆਮ ਰਸਤਿਆਂ, ਭੀੜ ਭੜੱਕੇ ਵਾਲੀਆਂ ਜਨਤਕ ਥਾਵਾਂ ‘ਤੇ ਭਿਖਾਰੀ ਅਕਸਰ ਭੀਖ ਮੰਗਦੇ ਰਹਿੰਦੇ ਹਨ ਅਤੇ ਕਈ ਵਾਰ ਇਹ ਭੀਖ ਮੰਗਣ ਦੀ ਤਾਂਘ ‘ਚ ਤੇਜੀ ਨਾਲ ਭੱਜਕੇ ਤੇਜ਼ ਰਫ਼ਤਾਰ ਗੱਡੀਆਂ ਦੇ ਅੱਗੇ ਆ ਜਾਂਦੇ ਹਨ, ਜਿਸ ਕਾਰਨ ਆਮ ਜਨਤਾ ਦੇ ਜਾਨ-ਮਾਲ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਕਈ ਵਾਰ ਸਮਾਜ ਵਿਰੋਧੀ ਅਨਸਰ ਇਨ੍ਹਾਂ ਭਿਖਾਰੀਆਂ ਦਾ ਫਾਇਦਾ ਉਠਾ ਕੇ ਕਿਸੇ ਅਣ-ਸੁਖਾਵੀਂ ਘਟਨਾ ਨੂੰ ਵੀ ਅੰਜਾਮ ਦੇ ਸਕਦੇ ਹਨ। ਇਸ ਲਈ ਇਸ ਪ੍ਰਕਿਰਿਆ ਨੂੰ ਰੋਕਣ ਲਈ ਪਬਲਿਕ ਹਿੱਤ ‘ਚ ਅਤੇ ਆਮ ਜਨਤਾ ਦੀ ਜਾਨ ਮਾਲ ਦੀ ਰਾਖੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਭੀਖ ਮੰਗਣ ‘ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ ਵਲੋਂ ਪੁਲਿਸ ਕਮਿਸ਼ਨਰੇਟ ਦੇ ਖੇਤਰ ‘ਚ ਬੱਸ ਅੱਡਾ, ਰੇਲਵੇ ਗੇਟ, ਕਰਾਸਿੰਗ ਚੌਕ, ਟਰੈਫਿਕ ਲਾਈਟਾਂ ਆਦਿ ਵਿਖੇ ਤੰਬਾਕੂ ਦੀ ਵਿਕਰੀ, ਸੇਵਨ ਕਰਨ ਅਤੇ ਜਨਤਕ ਥਾਵਾਂ ‘ਤੇ ਖੁੱਲ੍ਹੇਆਮ ਥੁੱਕਣ ‘ਤੇ ਤੁਰੰਤ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਹੁਕਮ 2 ਮਹੀਨੇ ਤੱਕ ਲਾਗੂ ਰਹਿਣਗੇ।

ਇਹ ਵੀ ਦੇਖੋ

Source link

Leave a Reply

Your email address will not be published. Required fields are marked *