ਬਜਟ ਸੈਸ਼ਨ ਦੌਰਾਨ ਨਿਰਮਲਾ ਸੀਤਾਰਮਨ ਦਾ ਵੱਡਾ ਬਿਆਨ, ਕਿਹਾ- ਕਿਸਾਨਾਂ ਦੀ ਆਮਦਨ ਵਧਾ ਕੇ ਕਰਾਂਗੇ ਦੁੱਗਣੀ

Budget 2021 live updates: ਨਵੀਂ ਦਿੱਲੀ: ਦੇਸ਼ ਦਾ ਆਮ ਬਜਟ ਅੱਜ ਪੇਸ਼ ਕੀਤਾ ਜਾ ਰਿਹਾ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ ਬਜਟ ਭਾਸ਼ਣ ਪੜ੍ਹ ਰਹੇ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਣ ਵਿੱਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਇੱਕ ਵੱਡਾ ਐਲਾਨ ਕੀਤਾ ਹੈ । ਵਿੱਤ ਮੰਤਰੀ ਨੇ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ । ਬਜਟ ਭਾਸ਼ਣ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ, “ਪ੍ਰਧਾਨ ਮੰਤਰੀ ਨੇ ਕਈ ਮਹੀਨਿਆਂ ਤੋਂ 80 ਮਿਲੀਅਨ ਪਰਿਵਾਰਾਂ ਨੂੰ ਮੁਫਤ ਗੈਸ ਮੁਹੱਈਆ ਕਰਵਾਈ, 40 ਮਿਲੀਅਨ ਤੋਂ ਵੱਧ ਕਿਸਾਨਾਂ, ਮਹਿਲਾਵਾਂ ਅਤੇ ਗਰੀਬਾਂ ਨੂੰ ਸਿੱਧੇ ਨਕਦ ਰਾਸ਼ੀ ਮੁਹੱਈਆ ਕਰਵਾਈ।”

Budget 2021 live updates

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੋਰੋਨਾ ਯੁੱਗ ਦੀਆਂ ਚੁਣੌਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਹਾ, “ਇਹ ਬਜਟ ਅਜਿਹੀ ਸਥਿਤੀ ਵਿੱਚ ਤਿਆਰ ਕੀਤਾ ਗਿਆ ਹੈ ਜੋ ਪਹਿਲਾਂ ਕਦੇ ਨਹੀਂ ਸੀ।” ਇਸ ਗੱਲ ਦੀ ਕੋਈ ਉਦਾਹਰਣ ਨਹੀਂ ਹੈ ਕਿ ਅਸੀਂ 2020 ਵਿਚ ਕੋਵਿਡ-19 ਨਾਲ ਕੀ-ਕੀ ਸਹਿਣ ਕੀਤਾ।”

Budget 2021 live updates

ਦੱਸ ਦੇਈਏ ਕਿ ਵਿੱਤ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਆਮ ਲੋਕਾਂ ਨੂੰ ਦਿੱਤੀ ਸਹਾਇਤਾ ਗਿਣਾਉਂਦਿਆਂ ਕਿਹਾ, ” ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ2.76 ਲੱਖ ਕਰੋੜ ਰੁਪਏ ਦੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੀ ਘੋਸ਼ਣਾ ਕੀਤੀ, ਇਸਦੇ ਨਾਲ ਹੀ 800 ਮਿਲੀਅਨ ਲੋਕਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾਇਆ।”

ਇਹ ਵੀ ਦੇਖੋ: ਕਿਸਾਨਾਂ ਦੀ ਸੁਰੱਖਿਆ ਤੇ ਲਾਪਤਾ ਕਿਸਾਨਾਂ ਦੀ ਭਾਲ ਲਈ ਪੰਜਾਬ ਦੇ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਰਵਾਨਾ

The post ਬਜਟ ਸੈਸ਼ਨ ਦੌਰਾਨ ਨਿਰਮਲਾ ਸੀਤਾਰਮਨ ਦਾ ਵੱਡਾ ਬਿਆਨ, ਕਿਹਾ- ਕਿਸਾਨਾਂ ਦੀ ਆਮਦਨ ਵਧਾ ਕੇ ਕਰਾਂਗੇ ਦੁੱਗਣੀ appeared first on Daily Post Punjabi.

Source link

Leave a Reply

Your email address will not be published. Required fields are marked *