ਵਿਰੋਧੀ ਨੇਤਾਵਾਂ ਨੇ ਪੈਗਾਸਸ ਮਾਮਲੇ ’ਤੇ ਸਰਕਾਰ ਨੂੰ ਘੇਰਨ ਲਈ ਸਾਂਝੀ ਰਣਨੀਤੀ ’ਤੇ ਚਰਚਾ ਕੀਤੀ

ਨਵੀਂ ਦਿੱਲੀ, 3 ਅਗਸਤ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਕਈ ਹੋਰ ਵਿਰੋਧੀ ਨੇਤਾਵਾਂ ਨੇ ਮੰਗਲਵਾਰ ਨੂੰ ਪੈਗਾਸਸ ਜਾਸੂਸੀ ਮਾਮਲੇ ‘ਤੇ ਸਰਕਾਰ ਨੂੰ ਘੇਰਨ ਅਤੇ ਦਬਾਅ ਪਾਉਣ ਦੀ ਸਾਂਝੀ ਰਣਨੀਤੀ ’ਤੇ ਚਰਚਾ ਕੀਤੀ। ਕਈ ਪ੍ਰਮੁੱਖ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਰਾਹੁਲ ਗਾਂਧੀ ਦੇ ਸੱਦੇ ‘ਤੇ ਇੱਥੇ ਨਾਸ਼ਤੇ ’ਤੇ ਮੁਲਾਕਾਤ ਕੀਤੀ।

ਮੀਟਿੰਗ ਵਿੱਚ ਰਾਹੁਲ ਗਾਂਧੀ ਤੋਂ ਇਲਾਵਾ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ, ਪਾਰਟੀ ਦੇ ਸੀਨੀਅਰ ਨੇਤਾ ਕੇਸੀ ਵੇਣੂਗੋਪਾਲ, ਜੈਰਾਮ ਰਮੇਸ਼ ਅਤੇ ਕਈ ਸੰਸਦ ਮੈਂਬਰ, ਤ੍ਰਿਣਮੂਲ ਕਾਂਗਰਸ ਦੇ ਨੇਤਾ ਕਲਿਆਣ ਬੈਨਰਜੀ, ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਰਾਮ ਗੋਪਾਲ ਯਾਦਵ, ਸ਼ਿਵ ਸੈਨਾ ਨੇਤਾ ਸੰਜੇ ਰਾਉਤ, ਆਰਜੇਡੀ ਦੇ ਮਨੋਜ ਝਾਅ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਫੁੱਲ ਪਟੇਲ ਸਮੇਤ 15 ਪਾਰਟੀਆਂ ਦੇ ਨੇਤਾ ਸ਼ਾਮਲ ਹੋਏ। ਸੂਤਰਾਂ ਦਾ ਕਹਿਣਾ ਹੈ ਕਿ ਮੀਟਿੰਗ ਵਿੱਚ ਕੁੱਲ 17 ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਸੀ ਪਰ ਬਸਪਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਇਨ੍ਹਾਂ ਦੋਵਾਂ ਧਿਰਾਂ ਦੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ।

Source link

Leave a Reply

Your email address will not be published. Required fields are marked *