ਵੱਡੀ ਖਬਰ : ਹੁਣ ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ‘ਚ ਵੀ ਮਿਲੇ 8 ਬੱਚੇ ਕੋਰੋਨਾ ਪਾਜ਼ੀਟਿਵ

ਪੰਜਾਬ ਵਿੱਚ ਭਾਵੇਂ ਸਾਰੇ ਸਕੂਲ ਖੋਲ੍ਹ ਦਿੱਤੇ ਗਏ ਹਨ ਪਰ ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ ਦਾ ਦਸਤਕ ਸੁਣਾਈ ਦੇਣ ਲੱਗ ਗਈ ਹੈ। ਬੀਤੇ ਦਿਨ ਲੁਧਿਆਣਾ ਵਿੱਚ ਵਿਦਿਆਰਥੀਆਂ ਦੇ ਕੋਰੋਨਾ ਪਾਜ਼ੀਟਿਵ ਮਿਲਣ ਤੋਂ ਬਾਅਦ ਹੁਣ ਹੁਸ਼ਿਆਰਪੁਰ ਤੋਂ ਵੀ ਖਬਰ ਸਾਹਮਣੇ ਆ ਰਹੀ ਹੈ।

8 children found corona

ਬੁੱਧਵਾਰ ਨੂੰ ਸਰਕਾਰੀ ਹਾਈ ਸਕੂਲ ਜਾਜਾ ਟਾਂਡਾ ਦੇ ਛੇ ਬੱਚੇ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਬੱਚੇ ਦੇ ਪਾਜ਼ੀਟਿਵ ਆਉਣ ਦੀ ਖ਼ਬਰ ਮਿਲਦਿਆਂ ਹੀ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ। ਪੰਜਾਬ ਸਰਕਾਰ ਵੱਲੋਂ 26 ਜੁਲਾਈ ਤੋਂ 10 ਵੀਂ ਤੋਂ 12 ਵੀਂ ਜਮਾਤ ਅਤੇ 2 ਅਗਸਤ ਤੱਕ ਸਾਰੇ ਸਕੂਲ ਖੋਲ੍ਹੇ ਗਏ ਹਨ। ਇਸ ਤੋਂ ਬਾਅਦ ਮੁੱਖ ਸਕੱਤਰ ਪੰਜਾਬ ਵੱਲੋਂ ਸਕੂਲਾਂ ਵਿੱਚ ਰੋਜ਼ਾਨਾ ਟੈਸਟ ਕਰਵਾਉਣ ਦੀ ਗੱਲ ਕਹੀ ਗਈ ਹੈ।

ਇਹ ਵੀ ਪੜ੍ਹੋ : ਪਟਿਆਲਾ ‘ਚ ਅੱਧੀ ਰਾਤੀ ਡਿਪਾਰਟਮੈਂਟਲ ਸਟੋਰ ‘ਨਾਨਕ ਦੀ ਹੱਟੀ’ ‘ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਾਮਾਨ ਸੜ ਕੇ ਸੁਆਹ

ਦੱਸਣਯੋਗ ਹੈ ਕਿ ਬੀਤੇ ਦਿਨ ਲੁਧਿਆਣਾ ਸ਼ਹਿਰ ਦੇ ਨਿਊ ਸੁਭਾਸ਼ ਨਗਰ ਤੋਂ 8 ਅਤੇ ਕੈਲਾਸ਼ ਨਗਰ ਦੇ ਸਰਕਾਰੀ ਹਾਈ ਸਕੂਲ ਵਿੱਚ 13 ਬੱਚੇ ਪਾਜ਼ੀਟਿਵ ਪਾਏ ਗਏ ਹਨ। ਵਿਦਿਆਰਥੀਆਂ ਦੇ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਸਿਹਤ ਵਿਭਾਗ ਨੇ ਸਕੂਲ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਸਨ।

ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਸਕੂਲਾਂ ਵਿੱਚ ਰੋਜ਼ਾਨਾ ਦਸ ਹਜ਼ਾਰ ਸੈਂਪਲ ਲਏ ਜਾਣ ਦੇ ਹੁਕਮ ਦਿੱਤੇ ਹਨ।

Source link

Leave a Reply

Your email address will not be published. Required fields are marked *