ਹਰਿਆਣਾ ’ਚ ਕਿਸਾਨਾਂ ’ਤੇ ਲਾਠੀਚਾਰਜ ਖ਼ਿਲਾਫ਼ ‘ਆਪ’ ਵੱਲੋਂ ਪੰਜਾਬ ਭਰ ’ਚ ਪ੍ਰਦਰਸ਼ਨ

ਸ਼ਗਨ ਕਟਾਰੀਆ

ਬਠਿੰਡਾ, 31 ਅਗਸਤ

ਆਮ ਆਦਮੀ ਪਾਰਟੀ ਵੱਲੋਂ ਹਰਿਆਣਾ ਵਿੱਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਵਿਰੁੱਧ ਅੱਜ ਰੋਸ ਪ੍ਰਗਟਾਇਆ ਗਿਆ। ਫ਼ਾਇਰ ਬ੍ਰਿਗੇਡ ਚੌਕ ਵਿਚ ਹੋਏ ਮੁਜ਼ਾਹਰੇ ਦੌਰਾਨ ਨਾਅਰੇਬਾਜ਼ੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਫੂਕੇ ਗਏ। ਬੁਲਾਰਿਆਂ ਨੇ ਜਿੱਥੇ ਤਸ਼ੱਦਦ ਲਈ ਭਾਜਪਾ ਨੂੰ ਦੋਸ਼ੀ ਠਹਿਰਾਉਂਦਿਆਂ ਤਿੱਖੇ ਸ਼ਬਦਾਂ ਵਿਚ ਆਲੋਚਨਾ ਕੀਤੀ, ਉਥੇ ਇਸ ਕਾਰੇ ਲਈ ਜ਼ਿੰਮੇਵਾਰ ਐੱਸਡੀਐੱਮ ਅਤੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਪ੍ਰਦਰਸ਼ਨ ਵਿਚ ਪਾਰਟੀ ਦੇ ਸੀਨੀਅਰ ਆਗੂ ਜਗਰੂਪ ਸਿੰਘ ਗਿੱਲ, ਐਡਵੋਕੇਟ ਨਵਦੀਪ ਸਿੰਘ ਜੀਦਾ, ਅੰਮ੍ਰਿਤ ਲਾਲ ਅਗਰਵਾਲ, ਗੁਰਜੰਟ ਸਿੰਘ ਸਿਵੀਆਂ, ਅਨਿਲ ਠਾਕੁਰ, ਰਾਕੇਸ਼ ਪੁਰੀ, ਜਤਿੰਦਰ ਭੱਲਾ, ਅਮਰਜੀਤ ਰਾਜਨ, ਬਲਕਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਨੇ ਸ਼ਮੂਲੀਅਤ ਕੀਤੀ।

ਪਟਿਆਲਾ ’ਚ ਆਪ ਵਰਕਰ ਪੁਤਲਾ ਫੂਕਦੇ ਹੋਏ।-ਫੋਟੋ: ਰਾਜੇਸ਼ ਸੱਚਰ

Source link

Leave a Reply

Your email address will not be published. Required fields are marked *