ਕਿਸਾਨ ਅੰਦੋਲਨ ਕਾਰਨ ਬੰਦ ਪਏ ਹਾਈਵੇ ਨੂੰ ਖੁਲਵਾਉਣ ਸਬੰਧੀ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ

ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨ ਅੰਦੋਲਨ ਕਾਰਨ ਬੰਦ ਪਏ ਹਾਈਵੇਅ ਨੂੰ ਖੁਲਵਾਉਣ ਸਬੰਧੀ ਸੋਨੀਪਤ ਦੇ ਲੋਕਾਂ ਵੱਲੋਂ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ  ਕੀਤੀ ਗਈ ਸੀ ।

Supreme court refuses to hear plea

ਜਿਸ ‘ਤੇ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਮਨ੍ਹਾ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਕੋਰਟ ਨੇ ਪਟੀਸ਼ਨਰਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਾਣ ਲਈ ਕਿਹਾ ਹੈ। ਦਰਅਸਲ, ਇਸ ਬਾਰੇ ਕੋਰਟ ਨੇ ਕਿਹਾ ਕਿ ਇਹ ਮਨੁੱਖੀ ਮੁੱਦਾ ਹੈ, ਜੋ ਕਿ ਸੋਨੀਪਤ ਦੇ ਲੋਕਾਂ ਵੱਲੋਂ ਚੁੱਕਿਆ ਗਿਆ ਹੈ। ਪਰ ਅਸੀਂ ਇਸ ਵਿੱਚ ਕੁਝ ਨਹੀਂ ਕਰ ਸਕਦੇ।

ਇਹ ਵੀ ਪੜ੍ਹੋ: ਹਿਮਾਚਲ ਪ੍ਰਦੇਸ਼ ‘ਚ ਸ਼ਿਮਲਾ ਨੇੜੇ ਹੋਇਆ Landslide, ਰਾਸ਼ਟਰੀ ਰਾਜਮਾਰਗ ਵੀ ਹੋਇਆ ਬੰਦ

ਕੋਰਟ ਨੇ ਕਿਹਾ ਕਿ ਪਟੀਸ਼ਨਰ ਨਾਗਰਿਕਾਂ ਦੇ ਵਿਰੋਧ ਦੇ ਅਧਿਕਾਰ ਅਤੇ ਨਾਗਰਿਕਾਂ ਦੇ ਬਿਨ੍ਹਾਂ ਰੋਕ ਟੋਕ ਆਵਾਜਾਈ ਦੇ ਅਧਿਕਾਰ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਉਣ । ਇਸ ਤੋਂ ਅੱਗੇ ਕੋਰਟ ਨੇ ਵਕੀਲ ਨੂੰ ਕਿਹਾ ਕਿ ਸਥਾਨਕ ਨਾਗਰਿਕਾਂ, ਬਿਮਾਰ, ਜ਼ਰੂਰਤਮੰਦਾਂ ਨੂੰ ਹੋ ਰਹੀਆਂ ਮੁਹਕੀਲਾਂ ’ਤੇ ਹਾਈ ਕੋਰਟ ਕੋਲ ਜਾਓ । ਹਾਈ ਕੋਰਟ ਅਜਿਹੇ ਮਾਮਲਿਆਂ ਨੂੰ ਪਹਿਲਾਂ ਸੁਣਨ ਅਤੇ ਨਿਪਟਾਉਣ ਲਈ ਕਾਫੀ ਸਮਰੱਥ ਹੈ।

Supreme court refuses to hear plea
Supreme court refuses to hear plea

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪਟੀਸ਼ਨਰਾਂ ਨੇ ਕਿਹਾ ਕਿ ਉਹ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸ਼ਾਂਤਮਈ ਪ੍ਰਦਰਸ਼ਨ ਦੇ ਖਿਲਾਫ ਨਹੀਂ ਹਾਂ ਪਰ ਸਿੰਘੂ ਬਾਰਡਰ ‘ਤੇ ਹਾਈਵੇਅ ਦੇ ਦੋਵੇਂ ਪਾਸਿਓਂ ਸੜਕ ਬੰਦ ਹੈ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ । ਉਨ੍ਹਾਂ ਕਿਹਾ ਕਿ ਜੇਕਰ ਹਾਈਵੇ ਦੀ ਇੱਕ ਸਾਈਡ ਵੀ ਖੋਲ੍ਹ ਦਿੱਤੀ ਜਾਂਦੀ ਹੈ ਤਾਂ ਲੋਕਾਂ ਨੂੰ ਉਸ ਨਾਲ ਹੀ ਰਾਹਤ ਮਿਲ ਜਾਵੇਗੀ। ਜਿਸ ‘ਤੇ ਜਸਟਿਸ ਚੰਦਰਚੂੜ ਨੇ ਕਿਹਾ ਕਿ ਤੁਸੀ ਹਾਈਕੋਰਟ ਜਾ ਕੇ ਗੁਹਾਰ ਲਗਾਓ, ਉੱਥੇ ਤੁਹਾਡੀਆਂ ਪਰੇਸ਼ਾਨੀਆਂ ‘ਤੇ ਗੌਰ ਕੀਤਾ ਜਾ ਸਕੇਗਾ।

ਇਹ ਵੀ ਦੇਖੋ: ਅਣਖ ਨੂੰ ਪਿੱਛੇ ਰੱਖ ਇਹ ਸਿੱਖ ਨੌਜਵਾਨ ਪਰਿਵਾਰ ਪਾਲਣ ਲਈ ਸੜਕਾਂ ‘ਤੇ ਵੇਚ ਰਿਹਾ ਕੁਲਫੀ, ਵਿਦੇਸ਼ ਜਾਣ….

Source link

Leave a Reply

Your email address will not be published. Required fields are marked *